
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ
ਅੰਮ੍ਰਿਤਸਰ: ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਜਾਰੀ ਹੈ ਜੰਡਿਆਲਾ ਗੁਰੂ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਪੈਂਦੇ ਨਿੱਝਰਪੁਰਾ ਟੋਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲਾਇਆ ਧਰਨਾ 8ਵੇਂ ਦਿਨ ਵੀ ਜਾਰੀ ਹੈ।
Farmer protest
ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਅੱਜ 22ਵੇਂ ਦਿਨ ਵੀ ਧਾਰਨਾ ਜਾਰੀ ਰਿਹਾ।
farmers protest
ਜਿਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਅੱਜ 22ਵੇਂ ਦਿਨ ਵੀ ਧਾਰਨਾ ਜਾਰੀ ਰਿਹਾ।
farmer protest
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਪਾਸਾ ਵੱਟ ਰਹੀ ਹੈ।