ਪੀ.ਏ.ਯੂ. ਵਿਖੇ ਕਿਸਾਨ ਬੀਬੀਆਂ ਲਈ ਮਧੂ-ਮੱਖੀ ਪਾਲਣ ਸੰਬੰਧੀ ਐਡਵਾਂਸ ਸਿਖਲਾਈ ਕੋਰਸ ਲਗਾਇਆ ਗਿਆ
Published : Nov 16, 2020, 6:54 pm IST
Updated : Nov 16, 2020, 7:02 pm IST
SHARE ARTICLE
Bee keeping
Bee keeping

ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ।

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ 'ਮਧੂ-ਮੱਖੀ ਪਾਲਣ ਸੰਬੰਧੀ ਐਡਵਾਂਸ ਸਿਖਲਾਈ ਕੋਰਸ' ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 40 ਸਿਖਿਆਰਥੀਆਂ ਨੇ ਭਾਗ ਲਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਐਸੋਸੀਏਟ ਡਾਇਰੈਕਟਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਪੰਜ ਦਿਨਾਂ ਆਨਲਾਈਨ ਸਿਖਲਾਈ ਕੋਰਸ ਵਿੱਚ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਮਧੂ-ਮੱਖੀ ਪਾਲਣ ਕਿੱਤੇ ਦੇ ਪਸਾਰ ਅਤੇ ਵਿਕਾਸ ਸੰਬੰਧੀ ਭਰਪੂਰ ਜਾਣਕਾਰੀ ਹਾਸਿਲ ਕਰਨ ਦਾ ਮੈਕਾ ਮਿਲਿਆ।

PAUPAU

ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਤੇ ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪ੍ਰਦੀਪ ਕੁਮਾਰ ਛੁਨੇਜਾ ਨੇ ਮਧੂ-ਮੱਖੀ ਕਲੋਨੀਆਂ ਦਾ ਵਿਗਿਆਨਕ ਤਰੀਕੇ ਨਾਲ ਪ੍ਰਬੰਧ ਕਰਨਾ ਬਾਰੇ ਅਤੇ ਮਧੂ-ਮੱਖੀਆਂ ਦੀ ਬਿਮਾਰੀਆਂ ਤੋਂ ਰੋਕਥਾਮ ਬਾਰੇ  ਵਿਸ਼ਿਆਂ ਉਪਰ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਕੋਰਸ ਦੇ ਤਕਨੀਕੀ ਕੋਆਰਡੀਨੇਟਰ ਡਾ. ਜਸਪਾਲ ਸਿੰਘ ਨੇ ਸਿਖਿਆਰਥੀਆਂ ਨਾਲ ਮਧੂ-ਮੱਖੀ ਦੇ ਪ੍ਰਜਨਣ ਵਾਧੇ ਲਈ ਮਧੂ-ਮੱਖੀਆਂ ਦੀ ਸਹੀ ਚੌਣ ਕਰਨ ਬਾਰੇ,  ਰੋਇਲ ਜੈਲੀ ਤਿਆਰ ਕਰਨ, ਸਟੋਰ ਕਰਨ ਅਤੇ ਮੰਡੀਕਰਨ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਭਾਰਤੀ ਮਹਿੰਦਰੂ ਨੇ ਸ਼ਹਿਦ ਉਤਪਾਦਨ ਵਿੱਚ ਰਾਣੀ ਮੱਖੀ ਦੀ ਅਹਿਮ ਭੂਮਿਕਾ ਬਾਰੇ, ਡਾ. ਅਮਿਤ ਚੌਧਰੀ ਨੇ ਸ਼ਹਿਦ ਦਾ ਸਟਾਕ ਵਧਾਉਣ ਲਈ ਮਧੂ-ਮੱਖੀਆਂ ਦੀ ਸਹੀ ਚੋਣ ਕਰਨ ਬਾਰੇ, ਡਾ. ਯੁਵਰਾਜ ਸਿੰਘ ਪਾਂਧਾ ਨੇ ਮਧੂ-ਮੱਖੀਆਂ ਦੇ ਛੱਤੇ ਦੀ ਸਾਂਭ ਸਂਭਾਲ ਬਾਰੇ ਅਤੇ ਡਾ. ਰਮਨਦੀਪ ਸਿੰਘ ਨੇ ਸ਼ਹਿਦ ਅਤੇ ਸ਼ਹਿਦ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਦੇ ਮੰਡੀਕਰਨ ਕਰਨ ਬਾਰੇ ਵਿਸ਼ਿਆਂ ਉਪਰ ਆਪਣੇ ਵਿਚਾਰ ਸਾਂਝੇ ਕੀਤੇ।

ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM
Advertisement