ਕਰਜ਼ੇ ਦੇ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Dec 16, 2025, 6:47 am IST
Updated : Dec 16, 2025, 7:55 am IST
SHARE ARTICLE
Debt-ridden farmer commits suicide
Debt-ridden farmer commits suicide

ਮ੍ਰਿਤਕ ਕਿਸਾਨ ਸਿਰ ਸੀ ਲਗਭਗ 15 ਲੱਖ ਕਰਜ਼ਾ

ਭਵਾਨੀਗੜ੍ਹ (ਗੁਰਪ੍ਰੀਤ ਸਿੰਘ ਸਕਰੌਦੀ) : ਪਿੰਡ ਘਨੌੜ ਜੱਟਾਂ ਵਿਖੇ ਇਕ 47 ਸਾਲਾ ਗ਼ਰੀਬ ਕਿਸਾਨ ਹਰਵਿੰਦਰ ਸਿੰਘ ਵਾਸੀ ਘਨੌੜ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗਰਜਾ ਸਿੰਘ ਤੇ ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਦਸਿਆ ਕਿ ਹਰਵਿੰਦਰ ਸਿੰਘ ਦੇ ਸਿਰ ਸਰਕਾਰੀ ਅਤੇ ਗ਼ੈਰ ਸਰਕਾਰੀ ਲਗਭਗ 15 ਲੱਖ ਕਰਜ਼ਾ ਸੀ ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਅਪਣੇ ਮੱਝਾਂ ਵਾਲੇ ਘਰ ਦੇ ਵਿਚ ਸਵੇਰੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਹਰਵਿੰਦਰ ਸਿੰਘ ਅਪਣੇ ਪਿੱਛੇ ਇਕ ਪੁੱਤਰ ਅਤੇ ਘਰਵਾਲੀ ਸਮੇਤ ਬਜ਼ੁਰਗ ਪਿਤਾ ਨੂੰ ਛੱਡ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰਵਿੰਦਰ ਸਿੰਘ ਦਾ ਕਰਜ਼ਾ ਮਾਫ਼ ਕੀਤਾ ਜਾਵੇ ਅਤੇ ਉਸ ਦੇ ਪ੍ਰਵਾਰ ਨੂੰ ਯੋਗ ਮੁਆਵਜ਼ਾ ਦਿਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement