Punjab News: ਸ਼ੰਭੂ ਹੱਦ 'ਤੇ ਕਿਸਾਨਾਂ ਨੇ ਕੀਤਾ ਰੇਲਵੇ ਟਰੈਕ ਜਾਮ; ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾਮੁੱਕੀ
Published : Apr 17, 2024, 1:41 pm IST
Updated : Apr 17, 2024, 1:41 pm IST
SHARE ARTICLE
Farmers jammed railway track at Shambhu border
Farmers jammed railway track at Shambhu border

ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ।

Punjab News: ਪੰਜਾਬ-ਹਰਿਆਣਾ ਦੀ ਸ਼ੰਭੂ ਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ ਜਾਮ ਕਰ ਦਿਤਾ ਹੈ। ਨੈਸ਼ਨਲ ਹਾਈਵੇਅ ਨੂੰ ਬੰਦ ਕਰਨ ਵਾਲੇ ਕਿਸਾਨ ਸ਼ੰਭੂ ਹੱਦ ਨੇੜੇ ਰੇਲਵੇ ਟਰੈਕ 'ਤੇ ਬੈਠ ਗਏ ਹਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਪਰ ਕਿਸਾਨ ਬੈਰੀਕੇਡ ਤੋੜ ਕੇ ਟਰੈਕ 'ਤੇ ਬੈਠ ਗਏ।

ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿਤਾ ਗਿਆ ਸੀ। ਇਸ ਮਗਰੋਂ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤਕ ਦਾ ਸਮਾਂ ਦਿਤਾ ਸੀ, ਜਦੋਂ ਕਿਸਾਨਾਂ ਦੀ ਰਿਹਾਈ ਨਾ ਹੋਈ ਤਾਂ ਉਹ ਟਰੈਕ 'ਤੇ ਉਤਰ ਆਏ।

ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿਤਾ ਗਿਆ ਹੈ, ਜਦਕਿ ਕਈ ਟਰੇਨਾਂ ਦੇ ਰੂਟ ਮੋੜ ਦਿਤੇ ਗਏ ਹਨ ਅਤੇ ਕੁੱਝ ਦੇ ਰੂਟ ਛੋਟੇ ਕਰ ਦਿਤੇ ਗਏ ਹਨ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦੇਣ ਦੇ ਬਾਵਜੂਦ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ। ਕਿਸਾਨ ਜੇਲ ਵਿਚ ਮਰਨ ਵਰਤ ਉਤੇ ਬੈਠੇ ਹਨ, ਅਸੀਂ ਉਦੋਂ ਤਕ ਟਰੈਕ ਖਾਲੀ ਨਹੀਂ ਕਰਾਂਗੇ ਜਦੋਂ ਤਕ ਸਰਕਾਰ ਕਿਸਾਨਾਂ ਨੂੰ ਰਿਹਾਅ ਨਹੀਂ ਕਰਦੀ। ਜੇਕਰ ਸਰਕਾਰ ਹੁਣੇ ਕਿਸਾਨਾਂ ਨੂੰ ਰਿਹਾਅ ਕਰਦੀ ਹੈ ਤਾਂ ਅਸੀਂ 10 ਮਿੰਟਾਂ ਵਿਚ ਚਲੇ ਜਾਵਾਂਗੇ।

ਡੱਲੇਵਾਲ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਉਨ੍ਹਾਂ ਦੇ ਸਾਥੀ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ, ਲੋਕਾਂ ਨੂੰ ਇਸ ਵਿਚ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਰੇਲਾਂ ਰੋਕਣਾ ਨਹੀਂ ਚਾਹੁੰਦੇ ਸੀ ਪਰ ਸਾਨੂੰ ਅਜਿਹਾ ਕਰਨ ਲਈ ਮਜਬੂਰ ਕਰਨਾ ਸਰਕਾਰ ਦੀ ਨਾਕਾਮੀ ਹੈ। ਸਰਕਾਰ 16 ਅਪ੍ਰੈਲ ਤਕ ਰਿਹਾਈ ਦੇ ਵਾਅਦੇ ਤੋਂ ਮੁਕਰ ਗਈ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

ਪੰਧੇਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ। ਪੰਧੇਰ ਨੇ ਕਿਹਾ ਕਿ ਵਿਰੋਧੀ ਧਿਰ ਨੇ ਵੀ ਕੁੱਝ ਮੰਗਾਂ ਲੈ ਕੇ ਸਟੈਂਡ ਸਪੱਸ਼ਟ ਨਹੀਂ ਕੀਤਾ ਹੈ। ਇਸ ਵਿਚ ਖਾਸ ਤੌਰ 'ਤੇ ਮਨਰੇਗਾ ਵਿਚ ਸਾਲ ਵਿਚ 200 ਦਿਨ ਦਾ ਕੰਮ ਅਤੇ 700 ਰੁਪਏ ਦੀ ਦਿਹਾੜੀ ਸ਼ਾਮਲ ਹੈ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪਹਿਲਾਂ ਪੁਲਿਸ ਨੇ ਅਨੀਸ਼ ਖਟਕੜ ਨੂੰ ਗ੍ਰਿਫਤਾਰ ਕੀਤਾ। ਉਹ ਜੀਂਦ ਜੇਲ ਵਿਚ ਬੰਦ ਹੈ। 28 ਮਾਰਚ ਨੂੰ ਅੰਬਾਲਾ ਪੁਲਿਸ ਨੇ ਨੌਜਵਾਨ ਕਿਸਾਨ ਆਗੂਆਂ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਦੋਵੇਂ ਅੰਬਾਲਾ ਕੇਂਦਰੀ ਜੇਲ ਵਿਚ ਬੰਦ ਹਨ।

(For more Punjabi news apart from Farmers jammed railway track at Shambhu border, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement