
ਕਿਹਾ- ਪੁਲਿਸ ਚਾਹੇ ਜਹਾਜ਼ ਖੜ੍ਹਾ ਲਵੇ, ਸਾਰੇ ਬੈਰੀਕੇਡ ਤੋੜ ਕੇ ਚੰਡੀਗੜ੍ਹ ਜਾਵਾਂਗੇ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਪੈਦਲ ਚੰਡੀਗੜ੍ਹ ਵੱਲ ਵਧ ਰਹੇ ਹਨ। ਕਿਸਾਨਾਂ ਨੇ ਮੁਹਾਲੀ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਨੂੰ ਤੋੜ ਦਿੱਤਾ ਹੈ। ਮੁਹਾਲੀ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈਪੀਐੱਸ ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।
Farmers march towards Chandigarh breaking barricades
ਕਿਸਾਨਾਂ ਦਾ ਕਹਿਣਾ ਹੈ ਪੁਲਿਸ ਚਾਹੇ ਜਹਾਜ਼ ਖੜ੍ਹਾ ਲਵੇ, ਸਾਰੇ ਬੈਰੀਕੇਡ ਤੋੜ ਕੇ ਚੰਡੀਗੜ੍ਹ ਜਾਵਾਂਗੇ। ਚੰਡੀਗੜ੍ਹ ਘੇਰਨ ਆਏ ਕਿਸਾਨਾਂ ਦੀ ਪੁਲਿਸ ਨਾਲ ਝੜਪ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪੁਲਿਸ ਨੇ ਰਾਹ ਰੋਕਣ ਲਈ ਵਾਈਪੀਐੱਸ ਚੌਕ ’ਤੇ ਜਬਰਦਸਤ ਬੈਰੀਕੇਡਿੰਗ ਕੀਤੀ ਹੋਈ ਹੈ। ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ਵਿਚ ਰਾਸ਼ਨ, ਫਰਿੱਜ, ਕੂਲਰ, ਸਿਲੰਡਰ ਆਦਿ ਚੀਜ਼ਾਂ ਲੈ ਕੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਜਿੱਥੇ ਰਾਹ ਰੋਕੇਗੀ, ਉੱਥੇ ਹੀ ਪੱਕਾ ਮੋਰਚਾ ਲਗਾਇਆ ਜਾਵੇਗਾ।
Farmers march towards Chandigarh breaking barricades
ਇਸ ਤੋਂ ਪਹਿਲਾਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਬੈਨਰ ਹੇਠ ਕਿਸਾਨ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚੇ। ਕਿਸਾਨਾਂ ਦਾ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਪ੍ਰੋਗਰਾਮ ਸੀ ਪਰ ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ, "ਸਾਡਾ ਸੱਦਾ ਪੱਕੇ ਮੋਰਚੇ ਦਾ ਹੀ ਸੀ ਪਰ ਸਰਕਾਰ ਨੇ ਸਾਨੂੰ ਗੱਲਬਾਤ ਕਰਨ ਲਈ ਅੱਜ 11 ਵਜੇ ਦਾ ਸਮਾਂ ਦਿੱਤਾ ਸੀ।"