
ਕਿਸਾਨਾਂ ਨੇ ਫ਼ਰੀਦਕੋਟ ਵਿਚ ਵਿਰੋਧ ਦਾ ਕੀਤਾ ਸੀ ਐਲਾਨ
Faridkot Many farmer leaders detain news in punjabi : ਅੱਜ ਫ਼ਰੀਦਕੋਟ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਕੋਟ ਦੀ ਬਾਬਾ ਫ਼ਰੀਦ ਯੂਨੀਵਰਸਿਟੀ ’ਚ ਇਕ ਸਮਾਗਮ ’ਚ ਸ਼ਾਮਲ ਹੋਣਾ ਸੀ, ਜਿਨ੍ਹਾਂ ਦੀ ਆਮਦ ਤੋਂ ਪਹਿਲਾਂ ਹੀ ਕੁਝ ਕਿਸਾਨ ਆਗੂਆਂ ਨੂੰ ਘਰ ਅੰਦਰ ਹੀ ਨਜ਼ਰਬੰਦ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਅੱਜ ਬੀ.ਕੇ.ਯੂ. ਸਿੱਧੂਪੁਰ ਦੇ ਕਿਸਾਨ ਆਗੂਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਫਰੀਦਕੋਟ ਵਿਖੇ ਇਕ ਮੀਟਿੰਗ ਰੱਖੀ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦੀ ਧਰਮ ਪਤਨੀ ਦਾ ਵਿਰੋਧ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਜ਼ਿਲ੍ਹਾ ਪੁਲਿਸ ਵਲੋਂ ਕੁੱਝ ਕਿਸਾਨ ਆਗੂਆਂ ਨੂੰ ਆਪਣੀ ਹਿਰਾਸਤ ’ਚ ਲੈ ਲਿਆ ਗਿਆ।