ਪਹਾੜਾਂ 'ਚ ਲਗਾਤਾਰ ਪੈ ਰਿਹਾ ਮੀਂਹ ਪੰਜਾਬ ਦੇ ਲੋਕਾਂ ਲਈ ਬਣਿਆ ਮੁਸੀਬਤ
Published : Aug 17, 2025, 11:25 am IST
Updated : Aug 17, 2025, 11:25 am IST
SHARE ARTICLE
Continuous rain in the mountains has become a problem for the people of Punjab.
Continuous rain in the mountains has become a problem for the people of Punjab.

ਪੰਜਾਬ ਦੇ ਸਾਰੇ ਦਰਿਆਵਾਂ ਅਤੇ ਡੈਮਾਂ 'ਚ ਪਾਣੀ ਦਾ ਪੱਧਰ ਵਧਿਆ

ਪੰਜਾਬ ਨਾਲ ਲਗਦੇ ਸੂਬੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਬਾਰਿਸ਼ ਨੇ ਪੰਜਾਬ ਦੇ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਪਹਾੜੀ ਇਲਾਕਿਆਂ ਵਿੱਚ ਹੋਈ ਭਾਰੀ ਬਰਸਾਤ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਕਪੂਰਥਲਾ ਜ਼ਿਲ੍ਹੇ ਦੇ ਮੰਡ ਇਲਾਕੇ ਵਿੱਚ ਹਾਲਾਤ ਵਧੇਰੇ ਨਾਜ਼ੁਕ ਬਣੇ ਹੋਏ ਹਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰੀਕੇ, ਕੁਟੀਵਾਲਾ, ਸਭਰਾ, ਸਮੇਤ ਹੋਰਨਾਂ ਕਈ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁਕੇਰੀਆਂ ਵਿੱਚ ਬਿਆਸ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਧਨੋਆ ਪੱਤਣ ਪੁਲ ਵਿੱਚ ਦਰਾਰ ਆ ਗਈ ਜਿਸ ਕਾਰਨ ਪੁਲੀਸ ਨੇ ਪੁਲ ’ਤੇ ਆਵਾਜਾਈ ਬੰਦ ਕਰ ਦਿੱਤੀ ਹੈ। ਇਸੇ ਤਰ੍ਹਾਂ ਬਿਆਸ ਨੇ ਮੰਡ ਖੇਤਰ ਵਿੱਚ ਤਬਾਹੀ ਮਚਾ ਦਿੱਤੀ ਹੈ। ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕੁਝ ਪਿੰਡਾਂ ਵੀ ਪਾਣੀ ਦੀ ਲਪੇਟ ਵਿੱਚ ਹਨ। ਬਿਆਸ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਹਾਲਤ ਨਾਜ਼ੁਕ ਬਣੀ ਹੋਈ ਹੈ। 
ਮਿਲੀ ਜਾਣਕਾਰੀ ਅਨੁਸਾਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1659.87 ਫੁੱਟ ਦਰਜ ਕੀਤਾ ਗਿਆ ਹੈ ਜਦਕਿ ਭਾਖੜਾ ਡੈਮ ਵਿੱਚ ਖ਼ਤਰੇ ਦਾ ਨਿਸ਼ਾਨ 1680 ਫੁੱਟ ’ਤੇ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1378.75 ਫੁੱਟ ’ਤੇ ਦਰਜ ਕੀਤਾ ਗਿਆ ਜਦਕਿ ਖ਼ਤਰੇ ਦਾ ਨਿਸ਼ਾਨ 1390 ਫੁੱਟ ’ਤੇ ਹੈ। ਇਸੇ ਤਰ੍ਹਾਂ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 520.410 ਮੀਟਰ ਦਰਜ ਕੀਤਾ ਗਿਆ ਅਤੇ ਇਸ ਦਾ ਖ਼ਤਰੇ ਦਾ ਨਿਸ਼ਾਨ 527.91 ਫੁੱਟ ’ਤੇ ਹੈ। ਸ਼ਾਹਪੁਰ ਕੰਢੀ ਡੈਮ ਵਿੱਚ ਪਾਣੀ ਦਾ ਪੱਧਰ 499.400 ਮੀਟਰ ’ਤੇ ਦਰਜ ਕੀਤਾ ਗਿਆ ਜਦਕਿ ਇਸ ਦਾ ਖ਼ਤਰੇ ਦਾ ਨਿਸ਼ਾਨ 405 ਮੀਟਰ ’ਤੇ ਹੈ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਡੈਮਾਂ ਅਤੇ ਦਰਿਆਵਾਂ ਵਿੱਚ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ਨੂੰ ਧਿਆਨ ਵਿਚ ਰੱਖਦੇ ਹੋਏ ਚੌਕਸੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਵਾਰ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ, ਜਿਸ ’ਤੇ ਲੋਕ ਲੋੜ ਪੈਣ ’ਤੇ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰ ਸਕਦੇ ਹਨ ਅਤੇ ਮਦਦ ਵੀ ਲੈ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement