ਸਤੰਬਰ ਮਹੀਨੇ ਵਿਚ ਕੀਤੀ ਜਾ ਸਕਦੀ ਹੈ ਬਟਨ ਖੁੰਬ ਦੀ ਕਾਸ਼ਤ
Published : Sep 17, 2022, 9:21 pm IST
Updated : Sep 17, 2022, 9:21 pm IST
SHARE ARTICLE
Button mushroom cultivation can be done in the month of September
Button mushroom cultivation can be done in the month of September

ਖੁੰਬਾਂ ਦੀ ਕਾਸ਼ਤ ਕਿਸਾਨਾਂ ਲਈ ਆਮਦਨ ਦਾ ਸਾਧਨ ਹੀ ਨਹੀਂ ਬਣਿਆ ਸਗੋਂ ਪੰਜਾਬ ’ਚ ਇਹ ਕਾਰੋਬਾਰ ਵਪਾਰਕ ਤੌਰ ’ਤੇ ਸ਼ੁਰੂ ਹੋ ਚੁਕਿਆ ਹੈ।

 

ਜਦੋਂ ਵੀ ਕਿਤੇ ਖੇਤੀ ਨਾਲ ਸਹਾਇਕ ਧੰਦੇ ਕਰਨ ਦੀ ਗੱਲ ਚਲਦੀ ਹੈ ਤਾਂ ਵੱਡੀ ਗਿਣਤੀ ਵਿਚ ਪੰਜਾਬ ਦਾ ਕਿਸਾਨ ਇਨ੍ਹਾਂ ਧੰਦਿਆਂ ਨੂੰ ਕਰਨ ਵਾਸਤੇ ਤਿਆਰ ਹੀ ਨਹੀਂ ਹੁੰਦਾ ਜਿਸ ਦਾ ਸੱਭ ਤੋਂ ਵੱਡਾ ਕਾਰਨ ਪਿਛਾਂਹ ਖਿੱਚੂ ਸਮਾਜ ਅਤੇ ਕਿਸਾਨ ਦਾ ਅਗਾਂਹ ਵਧੂ ਨਾ ਹੋਣਾ ਹੈ। ਪਰ ਤੇਜ਼ੀ ਨਾਲ ਵਧ ਰਹੇ ਪ੍ਰਸੰਗ ਵਿਚ ਹੁਣ ਅਜਿਹੀਆਂ ਧਾਰਣਾਵਾਂ ਦਾ ਕੋਈ ਮਹੱਤਵ ਨਹੀਂ ਰਿਹਾ ਕਿਉਂਕਿ ਹਰ ਦਿਨ ਵਧ ਰਹੀ ਮਹਿੰਗਾਈ ਵਿਚ ਇਹ ਜ਼ਰੂਰੀ ਹੋ ਗਿਆ ਹੈ ਕਿ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਏ ਜਾਣ ਜਿਨ੍ਹਾਂ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਣ ਦੇੇ ਨਾਲ ਹੀ ਵਿਹਲੇ ਸਮੇਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਖੁੰਬਾਂ ਦੀ ਕਾਸ਼ਤ ਕਿਸਾਨਾਂ ਲਈ ਆਮਦਨ ਦਾ ਸਾਧਨ ਹੀ ਨਹੀਂ ਬਣਿਆ ਸਗੋਂ ਪੰਜਾਬ ’ਚ ਇਹ ਕਾਰੋਬਾਰ ਵਪਾਰਕ ਤੌਰ ’ਤੇ ਸ਼ੁਰੂ ਹੋ ਚੁਕਿਆ ਹੈ।

ਖੁੰਬਾਂ ਕੀ ਹਨ : ਖੁੰਬ ਵੀ ਹੋਰਨਾਂ ਉਲੀਆਂ ਦੀ ਤਰ੍ਹਾਂ ਇਕ ਉੱਲੀ ਹੈ। ਉੱਲੀਆਂ ਕਈ ਪ੍ਰਕਾਰ ਦੀਆਂ ਹੁੰਦੀਆਂ ਹਨ, ਜਿਨ੍ਹਾਂ ਵਿਚੋਂ ਕੁੱਝ ਲਾਭਦਾਇਕ ਹੁੰਦੀਆਂ ਹਨ। ਖੁੰਬ ਇਕ ਸਫ਼ੈਦ ਰੰਗ ਦੀ ਗੋਲ ਜਿਹੇ ਅਕਾਰ ਵਰਗੀ ਟੋਪੀ ਹੁੰਦੀ ਹੈ। ਖੁੰਬ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਦਵਾਈ ਦਾ ਕੰਮ ਕਰਦੀ ਹੈ। ਭਾਵੇਂ ਕਈ ਖੁਲ੍ਹੀਆਂ ਪਈਆਂ ਥਾਵਾਂ ਤੇ ਵੀ ਖੁੰਬ ਉੱਗੀ ਹੋੋਈ ਵੇਖਦੇ ਹਾਂ ਜਿਵੇਂ ਰੂੜੀ, ਪਰਾਲੀ ਤੂੜੀ ਦੇ ਢੇਰ, ਖੇਤਾਂ ਵਿਚ ਤੂੜੀ ਦੇ ਕੁੱਪ ਵਾਲੀ ਥਾਂ, ਨਹਿਰਾਂ ਆਦਿ ਦੇ ਕਿਨਾਰੇ, ਅਜਿਹੀਆਂ ਥਾਵਾਂ ਤੇ ਪੈਦਾ ਹੋਣ ਵਾਲੀਆਂ ਖੁੰਬਾਂ ਜ਼ਹਿਰੀਲੀਆਂ ਵੀ ਹੋ ਸਕਦੀਆਂ ਹਨ ਕਿਉਂਕਿ ਖੁੰਬ ਦੀ ਪੈਦਾਵਾਰ ਵਾਲੀ ਜ਼ਮੀਨ ਹੇਠਾਂ ਕੋਈ ਵੀ ਜ਼ਹਿਰੀਲੀ ਚੀਜ਼ ਹੋ ਸਕਦੀ ਹੈ ਜਿਸ ਕਰ ਕੇ ਫ਼ਾਰਮਾਂ ਅੰਦਰ ਪੈਦਾ ਕੀਤੀਆਂ ਖੁੰਬਾਂ ਹੀ ਖਾਣ ਯੋਗ ਮੰਨੀਆਂ ਜਾ ਸਕਦੀਆਂ ਹਨ।  

ਕਿਸਮਾਂ : ਪੰਜਾਬ ਅਤੇ ਹਰਿਆਣਾ ਰਾਜ ਵਿਚ ਤਿੰਨ ਕਿਸਮ ਦੀਆਂ ਖੁੰਬਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਪਹਿਲੀ ਬਟਨ ਖੁੰਬ, ਦੂਸਰੀ ਢੀਂਗਰੀ ਅਤੇ ਤੀਸਰੀ ਪਰਾਲੀ ਵਾਲੀ ਖੁੰਬ। ਭਾਵੇਂ ਕਿ ਮੌਸਮ ਦੇ ਹਿਸਾਬ ਨਾਲ ਠੰਢੇ ਇਲਾਕਿਆਂ ਵਿਚ ਸਾਰਾ ਸਾਲ ਬਟਨ ਖੁੰਬ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਪਰ ਪੰਜਾਬ/ਹਰਿਆਣਾ ਵਿਚ ਸਮੇਂ ਤੇ ਮੌਸਮ ਦੇ ਹਿਸਾਬ ਨਾਲ ਤਿੰਨ ਕਿਸਮਾਂ ਹੀ ਬੀਜੀਆਂ ਜਾ ਸਕਦੀਆਂ ਹਨ।

ਬਿਜਾਈ ਦਾ ਸਮਾਂ: ਭਾਵੇ ਕਿ ਖੁੰਬਾਂ ਦੀ ਬੀਜਾਈ ਦਾ ਸਮਾਂ ਸਾਰਾ ਸਾਲ ਹੀ ਚਲਦਾ ਰਹਿੰਦਾ ਹੈ। ਪਰ ਬਟਨ ਖੁੰਬ ਦੀ ਕਾਸ਼ਤ 15 ਸਤੰਬਰ ਤੋਂ 15 ਅਪ੍ਰੈਲ ਤਕ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ 15 ਸਤੰਬਰ ਤਕ ਪਰਾਲੀ ਵਾਲੀ ਖੁੰਬ ਦੀ ਕਾਸ਼ਤ ਅਤੇ ਨਵੰਬਰ ਤੋਂ ਲੈ ਕੇ ਮਾਰਚ ਤਕ ਤੀਸਰੀ ਕਿਸਮ ਢੀਂਗਰੀ ਬੀਜੀ ਜਾ ਸਕਦੀ ਹੈ। ਬਟਨ ਖੁੰਬ ਦੀ ਪੈਦਾਵਾਰ ਲਈ 16 ਤੋਂ 25 ਡਿਗਰੀ ਤਾਪਮਾਨ ਦੀ ਜ਼ਰੂਰਤ ਪੈਂਦੀ ਹੈ ਕਿਉਂਕਿ ਉੱਲੀ ਦੇ ਵਧਣ ਫੁਲਣ ਲਈ ਤਾਪਮਾਨ 25 ਡਿਗਰੀ ਅਤੇ ਖੁੰਬਾਂ ਦਾ ਵੱਧ ਝਾੜ ਲੈਣ ਲਈ 16 ਤੋਂ 18 ਡਿਗਰੀ ਤਾਪਮਾਨ ਚਾਹੀਦਾ ਹੈ।

ਖੁੰਬਾਂ ਦੀ ਬੀਜਾਈ : ਬਟਨ ਖੁੰਬ ਦੀ ਬੀਜਾਈ ਕਰਨ ਲਈ ਕੰਪੋਸਟ ਦੀ ਜ਼ਰੂਰਤ ਪੈਂਦੀ ਹੈ। ਕੰਪੋਸਟ 35 ਤੋਂ 45 ਦਿਨਾਂ ਵਿਚ ਤਿਆਰ ਹੁੰਦੀ ਹੈ। ਗਲੀ/ਸੜੀ ਤੂੜੀ ਨੂੰ ਕੰਪੋਸਟ ਕਿਹਾ ਜਾਂਦਾ ਹੈ। ਕੰਪੋਸਟ ਤਿਆਰ ਕਰਨ ਦੇ ਕਈ ਤੌਰ/ਤਰੀਕੇ ਹਨ। ਆਮ ਸਿਫ਼ਾਰਸ਼ਾਂ ਮੁਤਾਬਕ ਕਿਸਾਨਾਂ ਨੂੰ ਤਿੰਨ ਕੁਇੰਟਲ ਤੂੜੀ ਦੇ ਫ਼ਾਰਮੂਲੇ ਦਸੇ ਜਾਂਦੇ ਹਨ ਜਿਸ ਨੂੰ ਤਿਆਰ ਕਰਨ ਲਈ ਕਣਕ ਦਾ ਚੋਕਰ, ਯੂਰੀਆ, ਕੈਲਸ਼ੀਅਮ ਅਮੋਨੀਆ ਨਾਈਟਰੇਟ, ਸੁਪਰ ਫ਼ਾਸਫ਼ੇਟ, ਮਿਉਰੇਟ ਆਫ਼ ਪੋਟਾਸ਼, ਫਿਊਰਾਡਨ, ਸੀਰਾ, ਜਿਪਸਮ, ਬੀ.ਐਚ.ਸੀ .ਆਦਿ ਦੀ ਜ਼ਰੂਰਤ ਪੈਂਦੀ ਹੈ। ਘੱਟ ਤੂੜੀ ਦੀ ਕੰਪੋਸਟ ਤਿਆਰ ਕਰਨ ਲਈ ਲੋੜੀਂਦਾ ਸਮਾਨ ਘੱਟ ਮਾਤਰਾ ਵਿਚ ਮਿਲਣ ਦੀ ਬਹੁਤ ਵੱਡੀ ਸਮੱਸਿਆ ਸੀ ਜਿਸ ਨੂੰ ਹੱਲ ਕਰਨ ਲਈ ਪੰਜਾਬ ਦੇ ਕਈ ਫ਼ਾਰਮਰ ਆਧੁਨਿਕ ਢੰਗ ਨਾਲ ਅਪਣੇ ਫ਼ਾਰਮਾਂ ਤੇ ਕੰਪੋਸਟ ਤਿਆਰ ਕਰਨ ਲੱਗ ਪਏ ਹਨ ਜਿਸ ਕਰ ਕੇ ਕਿਸਾਨਾਂ ਨੂੰ ਤਿਆਰ ਬਰ ਤਿਆਰ ਕੰਪੋਸਟ ਵੀ ਮਿਲਣ ਲੱਗ ਪਈ ਹੈ। ਅਪਣੀ ਜ਼ਰੂਰਤ ਮੁਤਾਬਕ ਕਿਸਾਨ ਕੰਪੋਸਟ ਲੈ ਕੇ ਸਿੱਧਾ ਹੀ ਖੁੰਬਾਂ ਦੀ ਬੀਜਾਈ ਕਰ ਸਕਦੇ ਹਨ।

ਬੀਜਾਈ ਦਾ ਸਮਾਨ : ਖੁੰਬਾਂ ਬੀਜਣ ਲਈ ਟਰੇਆਂ, ਸ਼ੈਲਫਾਂ ਤੇ ਪੋਲੋਥੀਨ ਦੀ ਵਰਤੋਂ ਕੀਤੀ ਜਾਂਦੀ ਹੈ। ਬਜ਼ਾਰ ਵਿਚੋਂ ਫਲਾਂ ਵਾਲੀਆਂ ਖ਼ਾਲੀ ਪੇਟੀਆਂ ਅਤੇ ਵੱਡੇ ਅਕਾਰ ਦੇ ਲਿਫ਼ਾਫ਼ੇ ਮਿਲ ਜਾਂਦੇ ਹਨ ਜਾਂ ਫਿਰ ਬਾਂਸ ਗੱਡ ਕੇ ਸ਼ੈਲਫ਼ਾਂ ਤਿਆਰ ਕੀਤੀਆਂ ਜਾ ਸਕਦੀਆਂ ਹਨ। ਜਿਨ੍ਹਾਂ ਵਿਚ ਵੱਡੇ ਪੱਧਰ ਤੇ ਖੁੰਬਾਂ ਦੀ ਕਾਸ਼ਤ ਕੀਤੀ ਜਾ ਸਕਦੀ ਹੈ।

ਬੀਜਣ ਦਾ ਢੰਗ : ਖੁੰਬਾਂ ਦੀ ਬੀਜਾਈ ਕਰਨ ਤੋਂ ਪਹਿਲਾਂ ਤਿਆਰ ਕੀਤੀ ਗਈ ਕੰਪੋਸਟ ਨੂੰ ਖਿਲਾਰ ਕੇ ਠੰਢੀ ਕਰਨੀ ਚਾਹੀਦੀ ਹੈ। ਖੁੰਬਾਂ ਬੀਜਣ ਵਾਸਤੇ ਕੰਪੋਸਟ ਫ਼ਾਰਮ ਹਾਊਸ ਦੇ ਨੇੜੇ ਹੋਵੇ ਤਾਂ ਮਜ਼ਦੂਰਾਂ ਦਾ ਖ਼ਰਚਾ ਘੱਟ ਪੈਂਦਾ ਹੈ। ਖੁੰਬਾਂ ਦਾ ਬੀਜ ਸਫਾਨ ਪੰਜ ਤੋਂ ਛੇ ਬੋਤਲਾਂ ਪ੍ਰਤੀ ਕੁਇੰਟਲ ਸੁੱਕੀ ਤੂੜੀ ਦੇ ਹਿਸਾਬ ਨਾਲ ਮਿਲ ਜਾਂਦਾ ਹੈ। ਖੁੰਬ ਦਾ ਬੀਜ ਦੋ ਤੈਹਾਂ ਵਿਚ ਬੀਜਣ ਨਾਲ ਵੱਧ ਝਾੜ ਮਿਲਦਾ ਹੈ। ਪਹਿਲਾ ਬੀਜ ਤਿੰਨ ਇੰਚ ਕੰਪੋਸਟ ਪਾ ਕੇ ਬੀਜਣਾ ਚਾਹੀਦਾ ਹੈ। ਟਰੇਆਂ/ਸ਼ੈਲਫਾਂ ਨੂੰ ਅਖ਼ਬਾਰਾਂ ਨਾਲ ਢੱਕ ਕੇ ਪਾਣੀ ਦਾ ਸਪਰੇਅ ਕੀਤਾ ਜਾਂਦਾ ਹੈ ਜਿਸ ਨਾਲ ਸਿਰਫ਼ ਅਖ਼ਬਾਰ ਹੀ ਗਿੱਲੇ ਹੋਣ, ਜੇਕਰ ਖੁੰਬਾਂ ਦੀ ਬਿਜਾਈ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਕੀਤੀ ਹੋਵੇ ਤਾਂ ਉਸ ਨਾਲ ਹੀ ਢੱਕਿਆ ਜਾ ਸਕਦਾ ਹੈ। ਬੀਜ ਨੂੰ ਪੁੰਗਰਣ ਲਈ ਕਮਰਾ ਬੰਦ ਰਖਿਆ ਜਾਂਦਾ ਹੈ ਤਾਕਿ ਉੱਲੀ ਪੂਰੀ ਤਰ੍ਹਾਂ ਫੈਲ ਸਕੇ। ਕੰਪੋਸਟ ਵਿਚ ਉੱਲੀ ਫੈਲ ਜਾਣ ਤੋਂ ਬਾਅਦ ਕੇਸਿੰਗ ਕੀਤੀ ਜਾਦੀ ਹੈ।

ਕੇਸਿੰਗ ਦੀ ਤਿਆਰੀ : ਕੇਸਿੰਗ ਮਿੱਟੀ ਤਿਆਰ ਕਰਨ ਲਈ ਤਿੰਨ ਹਿੱਸੇ ਦੋ ਸਾਲ ਪੁਰਾਣੀ ਰੂੜੀ ਦੀ ਖਾਦ ਅਤੇ ਇਕ ਹਿੱਸਾ ਮਿੱਟੀ ਰਲਾ ਕੇ ਪੰਜ ਫ਼ੀ ਸਦੀ ਫ਼ਾਰਮਲੀਨ ਦੇ ਘੋਲ ਨਾਲ ਸੋਧ ਕੇ ਤਿਆਰ ਕੀਤੀ ਜਾਂਦੀ ਹੈ। ਯਾਦ ਰਹੇ ਕਿ ਕੇਸਿੰਗ ਮਿੱਟੀ ਬਿਲਕੁਲ ਬਰੀਕ ਹੋਣ ਦੀ ਬਜਾਏ ਉਸ ਵਿਚ ਛੋਟੀਆਂ/ਛੋਟੀਆਂ ਡਲੀਆਂ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਬਿਲਕੁਲ ਬਰੀਕ ਕੇਸਿੰਗ ਵਿਚੋਂ ਗੈਸਾਂ ਅੰਦਰ/ਬਾਹਰ ਨਹੀਂ ਜਾ ਸਕਦੀਆਂ ਜਿਸ ਕਰ ਕੇ ਖੁੰਬ ਦੀ ਫ਼ਸਲ ’ਤੇ ਬੁਰਾ ਪ੍ਰਭਾਵ ਪੈਦਾ ਹੈ।

ਖੁੰਬਾਂ ਦੀ ਤੁੜਾਈ ਤੇ ਸਾਂਭ ਸੰਭਾਲ : ਜਦੋਂ ਖੁੰਬਾਂ ਤੋੜਨ ਲਈ ਤਿਆਰ ਹੋ ਜਾਂਦੀਆਂ ਹਨ ਤਾਂ ਇਨ੍ਹਾਂ ਦੀ ਡੰਡੀ 4/5 ਸੈਟੀਮੀਟਰ ਲੰਮੀ ਹੋ ਜਾਂਦੀ ਹੈ। ਖੁੰਬਾਂ ਨੂੰ ਤੋੜਨ ਲਈ ਥੋੜ੍ਹਾ ਜਿਹਾ ਘੁਮਾਉ ਤੇ ਤੋੜ ਲਉ, ਤੋੜੀਆਂ ਹੋਈਆਂ ਖੁੰਬਾਂ ਨੂੰ ਪਾਉਣ ਲਈ ਪਲਾਸਟਿਕ ਦੀ ਟਰੇਅ ਜਾਂ ਬਾਲਟੀ ਦੀ ਵਰਤੋਂ ਕਰੋ। ਬਟਨ ਖੁੰਬ ਦੀ ਫ਼ਸਲ ਤਕਰੀਬਨ ਤਿੰਨ ਮਹੀਨੇ ਤਕ ਚਲਦੀ ਹੈ। ਖੁੰਬਾਂ ਹਰ ਰੋਜ਼ ਤੋੜਨੀਆਂ ਜ਼ਰੂਰੀ ਹਨ।
-ਬ੍ਰਿਸ਼ ਭਾਨ ਬੁਜਰਕ ਕਾਹਨਗੜ੍ਹ ਰੋਡ ਪਾਤੜਾਂ, 98761-01698 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement