ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰ ਪੀਐਮ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਦੀਵਾਲੀ ਤੋਂ ਪਹਿਲਾਂ ਜਾਰੀ ਹੋ ਸਕਦੀ ਹੈ
PM Kisan Samman Nidhi Yojana : ਦੇਸ਼ ਦੇ ਕਿਸਾਨਾਂ ਲਈ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ। ਦਰਅਸਲ, ਮੋਦੀ ਸਰਕਾਰ ਦੀਵਾਲੀ ਤੋਂ ਪਹਿਲਾਂ ਪੀਐਮ ਕਿਸਾਨ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰ ਪੀਐਮ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਦੀਵਾਲੀ ਤੋਂ ਪਹਿਲਾਂ ਜਾਰੀ ਹੋ ਸਕਦੀ ਹੈ। ਜਿਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਜੂਨ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕੀਤੀ ਸੀ। ਦੇਸ਼ ਦੇ 9.26 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 20 ਹਜ਼ਾਰ ਕਰੋੜ ਰੁਪਏ ਦੀ ਰਕਮ ਡੀਬੀਟੀ ਰਾਹੀਂ ਭੇਜੀ ਗਈ ਸੀ। ਜਿਸ ਤੋਂ ਬਾਅਦ ਹੁਣ ਕਿਸਾਨ 18ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਜਿਹੇ 'ਚ ਕਿਆਸ ਲਗਾਏ ਜਾ ਰਹੇ ਹਨ ਕਿ ਕੇਂਦਰ ਸਰਕਾਰ ਦੀਵਾਲੀ ਤੋਂ ਪਹਿਲਾਂ 18ਵੀਂ ਕਿਸ਼ਤ ਜਾਰੀ ਕਰ ਸਕਦੀ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਕੇਂਦਰ ਸਰਕਾਰ ਦੀ ਸਭ ਤੋਂ ਅਭਿਲਾਸ਼ੀ ਯੋਜਨਾਵਾਂ ਵਿੱਚੋਂ ਇੱਕ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਆਮਦਨ ਹੁੰਦੀ ਹੈ। ਇਸ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨੇ 'ਚ 2,000 ਰੁਪਏ ਦੀਆਂ 3 ਕਿਸ਼ਤਾਂ ਅਤੇ 6,000 ਰੁਪਏ ਸਾਲਾਨਾ ਮਿਲਦੇ ਹਨ। ਇਹ ਲਾਭ ਉਨ੍ਹਾਂ ਕਿਸਾਨਾਂ ਨੂੰ ਵੀ ਮਿਲੇਗਾ ,ਜਿਨ੍ਹਾਂ ਕੋਲ 2 ਹੈਕਟੇਅਰ ਜ਼ਮੀਨ ਹੈ। ਕਿਸਾਨਾਂ ਨੂੰ ਹੁਣ ਤੱਕ 17 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਹੁਣ 16ਵੀਂ ਕਿਸ਼ਤ ਆਉਣੀ ਬਾਕੀ ਹੈ।
ਕਿਸਾਨਾਂ ਦੀ ਈ ਕੇਵਾਈਸੀ ਪ੍ਰਕਿਰਿਆ
ਜੇਕਰ ਤੁਸੀਂ ਵੀ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਤੁਹਾਨੂੰ ਤੁਰੰਤ ਕੇਵਾਈਸੀ ਕਰਵਾ ਲੈਣਾ ਚਾਹੀਦਾ ਹੈ। ਈ-ਕੇਵਾਈਸੀ ਨਾ ਕਰਨ ਵਾਲੇ ਕਿਸਾਨ 18ਵੀਂ ਕਿਸ਼ਤ ਨਹੀਂ ਲੈ ਸਕਣਗੇ। ਖੇਤੀਬਾੜੀ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੀ ਕਿਸ਼ਤ 'ਚ ਦੇਸ਼ ਦੇ ਕਰੀਬ 9 ਕਰੋੜ ਕਿਸਾਨਾਂ ਦੇ ਖਾਤਿਆਂ 'ਚ ਸਨਮਾਨ ਨਿਧੀ ਪਹੁੰਚ ਗਈ ਸੀ।