
ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ
ਮੁਹਾਲੀ: ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਵਿਰੋਧ ਜਾਰੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸ਼ਮੂਲੀਅਤ ਵਾਲੇ ਹੋਟਲ ਵਿਖੇ ਕਰਵਾਏ ਜਾ ਰਹੇ ਸਮਾਗਮ ਦੇ ਬਾਹਰ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
Farmer protest
ਇਸਦੇ ਨਾਲ ਹੀ ਅੱਜ ਤਲਵੰਡੀ ਭਾਈ 'ਚ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ 'ਚ ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
farmer protest
ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਰਾਂ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਵਿਖੇ ਕੀਤਾ ਗਿਆ।