ਝੋਨੇ ਦੀ ਖਰੀਦ ਦੇ 5246.27 ਕਰੋੜ ਰੁਪਏ ਦੀ ਅਦਾਇਗੀ : ਆਸ਼ੂ
Published : Oct 17, 2020, 4:13 pm IST
Updated : Oct 17, 2020, 4:26 pm IST
SHARE ARTICLE
paddy
paddy

3 ਲੱਖ 56 ਹਜ਼ਾਰ 516 ਕਿਸਾਨਾਂ ਨੂੰ ਲਾਭ ਮਿਲ ਚੁੱਕਾ ਹੈ।

ਚੰਡੀਗੜ, 17 ਅਕਤੂਬਰ: ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਅੱਜ ਇਥੇ ਦੱਸਿਆ ਕਿ ਹੁਣ ਤੱਕ ਹੋਈ ਝੋਨੇ ਦੀ ਖਰੀਦ ਦੇ ਬਣਦੇ 5246.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

Paddy ProcurementPaddy

ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ 16 ਅਕਤੂਬਰ 2020 ਤੱਕ ਕੁਲ 47 ਲੱਖ 53 ਹਜ਼ਾਰ 651 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਜਿਸ  ਵਿਚੋਂ 35,42,122 ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਗਈ ਹੈ।

PaddyPaddy

ਉਨਾਂ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 4753651 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 4734791 ਮੀਟਿ੍ਰਕ ਟਨ ਝੋਨਾ ਅਤੇ ਮਿਲਰਜ਼ ਵਲੋਂ 18860 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ।

PaddyPaddy

ਸ੍ਰੀ ਆਸ਼ੂ ਨੇ ਦੱਸਿਆ ਕਿ 16 ਅਕਤੂਬਰ 2020 ਤੱਕ ਮਾਰਕਫੈੱਡ ਨੇ 12,80,861 ਮੀਟਿ੍ਰਕ ਟਨ, ਪਨਸਪ ਵੱਲੋਂ 9,93,825 ਮੀਟਿ੍ਰ ਟਨ,ਪੀ.ਐਸ.ਡਬਲਿਊ.ਸੀ. ਵਲੋਂ 5,16,700 ਮੀਟਿ੍ਰਕ ਟਨ, ਪਨਗਰੇਨ ਵੱਲੋਂ 18,67,950 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਵਲੋਂ 75395 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮਿਲਰਜ਼ ਵਲੋਂ 18860 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਖ਼ਰੀਦ ਦਾ ਹੁਣ ਤੱਕ 3 ਲੱਖ 56 ਹਜ਼ਾਰ 516 ਕਿਸਾਨਾਂ ਨੂੰ ਲਾਭ ਮਿਲ ਚੁੱਕਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement