ਪੰਜਾਬ ਮੰਡੀ ਬੋਰਡ ਨੇ ਪੇਂਡੂ ਇਲਾਕਿਆਂ ’ਚ ਝੋਨੇ ਦੀ ਖ਼ਰੀਦ ਕੀਤੀ ਬੰਦ
Published : Nov 17, 2020, 11:43 am IST
Updated : Nov 17, 2020, 11:43 am IST
SHARE ARTICLE
Paddy Mandi
Paddy Mandi

ਉਨ੍ਹਾਂ ਕਿਹਾ ਕਿ ਝੋਨਾ ਖ਼ਰੀਦ ਦੇ ਕੰਮ ਨੂੰ ਸਿਰਫ਼ ਮੁੱਖ ਯਾਰਡਾਂ (ਮੰਡੀਆਂ) ਤੱਕ ਹੀ ਸੀਮਤ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ - ਪੰਜਾਬ ਮੰਡੀ ਬੋਰਡ ਵਲੋਂ ਸੋਮਵਾਰ ਨੂੰ ਇਕ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਨੂੰ ਜਾਰੀ ਕਰਦੇ ਹੀ ਉਨ੍ਹਾਂ ਨੇ ਸੂਬੇ ਦੇ ਪੇਂਡੂ ਇਲਾਕਿਆਂ ਵਿਚ ਸਥਿਤ ਝੋਨਾ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ’ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਝੋਨਾ ਖ਼ਰੀਦ ਦੇ ਕੰਮ ਨੂੰ ਸਿਰਫ਼ ਮੁੱਖ ਯਾਰਡਾਂ (ਮੰਡੀਆਂ) ਤੱਕ ਹੀ ਸੀਮਤ ਕਰ ਦਿੱਤਾ ਗਿਆ ਹੈ।

anaj mandiPaddy Mandi

ਪੰਜਾਬ ਮੰਡੀ ਬੋਰਡ ਦੇ ਸਕੱਤਰ ਆਈ. ਏ. ਐੱਸ. ਅਧਿਕਾਰੀ ਰਵੀ ਭਗਤ ਵਲੋਂ ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਝੋਨਾ ਖ਼ਰੀਦ ਸੀਜਨ 2020 ਦੌਰਾਨ ਕੋਵਿਡ-19 ਨੂੰ ਧਿਆਨ ਵਿਚ ਰੱਖਦਿਆਂ ਝੋਨਾ ਖ਼ਰੀਦ ਲਈ ਮੁੱਖ ਯਾਰਡਾਂ ਤੋਂ ਇਲਾਵਾ ਸਬ ਯਾਰਡ, ਖ਼ਰੀਦ ਕੇਂਦਰ ਅਤੇ ਹੋਰ ਕਈ ਥਾਵਾਂ ਨੂੰ ਮੰਡੀ ਐਲਾਨਿਆ ਗਿਆ ਸੀ।

WHEAT AT MANDIWHEAT MANDI

ਇਸ ਤੋਂ ਬਾਅਦ ਹੁਣ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਯਾਰਡਾਂ ਤੋਂ ਇਲਾਵਾ ਬਾਕੀ ਸਾਰੀਆਂ ਥਾਂਵਾਂ ’ਤੇ ਝੋਨਾ ਖ਼ਰੀਦ-ਵੇਚ ਦੇ ਕੰਮ ’ਤੇ ਰੋਕ ਲਾਈ ਜਾਂਦੀ ਹੈ। ਪੰਜਾਬ ਮੰਡੀ ਬੋਰਡ ਦੇ ਸਕੱਤਰ ਵਲੋਂ ਜਾਰੀ ਇਸ ਹੁਕਮ ਤੋਂ ਬਾਅਦ ਕਿਸਾਨ ਸੰਗਠਨਾਂ ਦੀ ਭੌਹਾਂ ਤਣ ਗਈਆਂ ਹਨ।

Punjab Mandi BoardPunjab Mandi Board

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਇਸ ਮਾਮਲੇ ਵਿਚ ਕਿਹਾ ਕਿ ਸਰਕਾਰ ਨੂੰ ਛੋਟੇ ਕਿਸਾਨਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਬਦਲਣਾ ਚਾਹੀਦਾ ਹੈ ਅਤੇ ਪੇਂਡੂ ਇਲਾਕਿਆਂ ਵਿਚ ਸਥਿਤ ਮੰਡੀਆਂ ਵਿਚ ਖ਼ਰੀਦ-ਵੇਚ ਜਾਰੀ ਰੱਖਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement