
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਗੁਰਨਾਮ ਸਿੰਘ ਚੜੂਨੀ ਦੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਨਗੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਈ ਮੀਟਿੰਗ ਤੋਂ ਬਾਅਦ 32 ਕਿਸਾਨ ਜਥੇਬੰਦੀਆਂ ਨੇ ਆਗੂਆਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਗੁਰਨਾਮ ਸਿੰਘ ਚੜੂਨੀ ਦੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਨਗੇ।
Balbir Singh Rajewal
ਹੋਰ ਪੜ੍ਹੋ: 19 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ 'ਆਪ' ਆਗੂ
ਉਹਨਾਂ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਵਲੋਂ ‘ਮਿਸ਼ਨ ਪੰਜਾਬ’ ਤਹਿਤ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ, ਇਸ ਦੌਰਾਨ 32 ਕਿਸਾਨ ਜਥੇਬੰਦੀਆਂ ਗੁਰਨਾਮ ਚੜੂਨੀ ਦੇ ਹੱਕ ਵਿਚ ਨਹੀਂ ਖੜ੍ਹਨਗੀਆਂ। ਉਹਨਾਂ ਕਿਹਾ ਕਿ ਚੜੂਨੀ ਦੀ ਪਾਰਟੀ ਦਾ ਵੀ ਉਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ, ਜਿਵੇਂ ਬਾਕੀ ਸਿਆਸੀ ਪਾਰਟੀਆਂ ਦਾ ਕੀਤਾ ਜਾ ਰਿਹਾ ਹੈ।
Gurnam Singh Charuni
ਹੋਰ ਪੜ੍ਹੋ: ਪਰਗਟ ਸਿੰਘ ਦੀ ਪਹਿਲਕਦਮੀ ਨਾਲ 15 ਜ਼ਿਲ੍ਹਿਆਂ ਵਿਚ ਭਾਸ਼ਾ ਅਫਸਰਾਂ ਦੀ ਤਾਇਨਾਤੀ
ਕਿਸਾਨ ਆਗੂ ਨੇ ਕਿਹਾ ਕਿ ਗੁਰਨਾਮ ਚੜੂਨੀ ਦੀ ਪਾਰਟੀ ਨੂੰ ਵੀ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ ਅਤੇ ਉਹਨਾਂ ਨੂੰ ਸਵਾਲ ਪੁੱਛੇ ਜਾਣਗੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿਚ ਕਈ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ, ਜਿਸ ਵਿਚ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕੀਤਾ ਗਿਆ ਹੈ |
Balbir Singh Rajewal
ਹੋਰ ਪੜ੍ਹੋ: ਕੇਂਦਰ ਤੇ ਦਿੱਲੀ ਸਰਕਾਰ ਨੂੰ SC ਦੀ ਝਾੜ, 'AC ਹੋਟਲਾਂ 'ਚ ਬੈਠ ਕੇ ਕਿਸਾਨਾਂ ਨੂੰ ਦੋਸ਼ ਦੇਣਾ ਆਸਾਨ'
ਉਹਨਾਂ ਦਾ ਕਹਿਣਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਜਿਹੜੇ ਪਰਚੇ ਦਰਜ ਹੋਏ ਹਨ, ਉਹਨਾਂ ਨੂੰ ਰੱਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਭਰੋਸਾ ਦੁਆਇਆ ਹੈ ਕਿ ਚੰਡੀਗੜ੍ਹ 'ਚ ਕਿਸਾਨਾਂ ਦੇ ਦਰਜ ਪਰਚੇ ਰੱਦ ਕਰਨ ਸਬੰਧੀ ਉਹ ਕਿਸਾਨਾਂ ਨਾਲ ਮਿਲ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਅਪੀਲ ਕਰਨਗੇ ਕਿ ਇਹ ਪਰਚੇ ਵਾਪਸ ਲਏ ਜਾਣ।