Jagjeet Singh Dallewal : ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 22ਵੇਂ ਦਿਨ ਹਲਾਤ ਚਿੰਤਾਜਨਕ
Published : Dec 17, 2024, 1:54 pm IST
Updated : Dec 17, 2024, 1:54 pm IST
SHARE ARTICLE
Jagjeet Singh Dallewal Protest on Khanauri Border Latest News in Punjabi
Jagjeet Singh Dallewal Protest on Khanauri Border Latest News in Punjabi

ਸਾਬਕਾ ਗਵਰਨਰ ਸੱਤਿਆਪਾਲ ਮਲਿਕ ਨੇ ਮਰਨ ਵਰਤ ਨੂੰ ਲੈ ਕੇ ਜਤਾਈ ਚਿੰਤਾ

Jagjeet Singh Dallewal Protest on Khanauri Border Latest News in Punjabi :ਪੰਜਾਬ-ਹਰਿਆਣਾ ਦੇ ਦੋਹਾਂ ਬਾਰਡਰਾਂ ਖਨੌਰੀ ਅਤੇ ਸ਼ੰਭੂ ਸਰਹੱਦਾਂ 'ਤੇ ਕਿਸਾਨ ਅਜੇ ਵੀ ਅਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਵੀ ਹੋਵੇਗੀ। ਇਸ ਵਿਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ।

  • ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਚ ਬੁਧਵਾਰ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿਚ ਸ਼ਾਮਲ ਹੋਣ ਲਈ ਕਿਹਾ ਹੈ।
  • ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 'ਤੇ ਚਰਚਾ ਕਰਨ ਲਈ ਕਾਂਗਰਸੀ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਮੁਲਤਵੀ ਮਤਾ ਪੇਸ਼ ਕੀਤਾ।
  • ਅੱਜ ਖਨੌਰੀ ਬਾਰਡਰ ਉੱਤੇ ਐਸਐਸਪੀ ਨਾਨਕ ਸਿੰਘ ਵੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਪਹੁੰਚੇ। ਉਨ੍ਹਾਂ ਨਾਲ ਪਟਿਆਲਾ ਦੇ ਡੀਸੀ ਪ੍ਰੀਤੀ ਯਾਦਵ ਵੀ ਮੌਜੂਦ ਰਹੇ।

ਸਾਬਕਾ ਗਵਰਨਰ ਸੱਤਿਆਪਾਲ ਮਲਿਕ ਨੇ ਮਰਨ ਵਰਤ ਨੂੰ ਲੈ ਕੇ ਜਤਾਈ ਚਿੰਤਾ:

ਇਸੇ ਦੌਰਾਨ ਸਾਬਕਾ ਗਵਰਨਰ ਸੱਤਿਆਪਾਲ ਮਲਿਕ (Former Governor Satyapal Malik) ਨੇ ਜਗਜੀਤ ਸਿੰਘ ਡੱਲੇਵਾਲ (Farmer leader Jagjeet Singh Dallewal) ਦੇ ਮਰਨ ਵਰਤ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈ ਡੱਲੇਵਾਲ ਦੀ ਹਾਲਤ ਵੇਖ ਕੇ ਪ੍ਰੇਸ਼ਾਨ ਹਾਂ। ਉਨਾਂ ਨੇ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਕਿਸਾਨਾਂ ਨਾਲ ਗੱਲ ਕੀਤੀ ਜਾਵੇ।

ਇਕ ਟਵੀਟ ਕਰਦਿਆਂ ਮਲਿਕ ਨੇ ਕਿਹਾ ਕਿ ‘ਮੈਨੂੰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਬਹੁਤ ਚਿੰਤਾ ਹੈ, ਪਿਛਲੇ ਦਿਨੀਂ 21 ਦਿਨਾਂ ਤੋਂ ਕਿਸਾਨਾਂ ਲਈ MSP Guarantee Kanoon ਨੂੰ ਲਾਗੂ ਕਰਨ ਲਈ ਮਰਨ ਵਰਤ ’ਤੇ ਬੈਠੇ ਡੱਲੇਵਾਲ ਨੂੰ ਵੇਖ ਕੇ ਮੈ ਪ੍ਰੇਸ਼ਾਨ ਹਾਂ।’ ਸਾਬਕਾ ਗਵਰਨਰ ਸੱਤਿਆਪਾਲ ਜੈਨ ਨੇ ਕਿਹਾ ਕਿ ‘ਮੈਂ ਬੀਤੇ ਦਿਨ ਡੱਲੇਵਾਲ ਕੋਲ ਆਉਣਾ ਚਾਹੁੰਦਾ ਸੀ ਪਰ ਮੇਰੇ ਪੈਰਾਂ ’ਚ ਤਕਲੀਫ਼ ਹੋਣ ਕਾਰਨ ਮੈਂ ਆ ਨਹੀ ਸਕਿਆ। ਇਸ ਲਈ ਮੈ ਮੁਆਫ਼ੀ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਕਿਸਾਨਾਂ ਨਾਲ ਗੱਲ ਕੀਤੀ ਜਾਵੇ।’

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੀਤੇ ਦਿਨ ਕਢਿਆ ਗਿਆ ਟਰੈਕਟਰ ਮਾਰਚ:

ਹਰਿਆਣਾ 'ਚ ਸੋਮਵਾਰ ਯਾਨੀ 16 ਦਸੰਬਰ ਨੂੰ ਸ਼ੰਭੂ-ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਇਕ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਹਿਸਾਰ, ਸੋਨੀਪਤ, ਚਰਖੀ ਦਾਦਰੀ, ਸਿਰਸਾ, ਫਤਿਹਾਬਾਦ, ਕੈਥਲ ਅਤੇ ਅੰਬਾਲਾ ਵਿੱਚ ਟਰੈਕਟਰ ਮਾਰਚ ਕੱਢਿਆ ਅਤੇ ਪ੍ਰਦਰਸ਼ਨ ਕੀਤਾ।

ਡੱਲੇਵਾਲ ਤੇ ਅੰਦੋਲਨ ਨੂੰ ਲੈ ਕੇ ਪਹਿਲਾ ਸੁਪਰੀਮ ਕੋਰਟ ਵਿਚ ਸੁਣਵਾਈ:ਇਸ ਤੋਂ ਪਹਿਲਾਂ, 13 ਦਸੰਬਰ ਨੂੰ ਸੁਣਵਾਈ ਹੋਈ ਸੀ, ਜਿਸ ਵਿਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਆਪਣਾ ਧਰਨਾ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ਜਾਂ ਕੁਝ ਸਮੇਂ ਲਈ ਤਬਦੀਲ ਕਰਨ ਲਈ ਮਨਾਵੇ। ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿਤੇ ਸਨ। ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।

(For more news apart from Jagjeet Singh Dallewal Protest on Khanauri Border Latest News in Punjabi stay tuned to Rozana Spokesman)

 

Tags: protest

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement