ਕਿਸਾਨਾਂ ਦਾ ਮੋਹਾਲੀ ਮੋਰਚਾ ਖ਼ਤਮ : ਮਾਨ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ
Published : May 18, 2022, 7:17 pm IST
Updated : May 18, 2022, 7:17 pm IST
SHARE ARTICLE
Farmers' Mohali Morcha Ended
Farmers' Mohali Morcha Ended

ਬਾਸਮਤੀ ਲਈ MSP ਅਤੇ BBMB ਦੇ ਮੁੱਦੇ 'ਤੇ ਛੇਤੀ ਹੱਲ ਲਈ CM ਮਾਨ ਭਲਕੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਭਗਵੰਤ ਮਾਨ ਵੱਲੋਂ ਝੋਨੇ ਦੀ ਲੁਆਈ ਲਈ ਸਮਾਂ-ਸਾਰਨੀ ’ਚ ਬਦਲਾਅ ਕਰਕੇ 14 ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ
ਸਰਹੱਦੀ ਖੇਤਰ ਵਿਚ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਤੇ 10 ਜੂਨ ਤੋਂ ਹੋਵੇਗੀ ਝੋਨੇ ਦੀ ਲੁਆਈ
ਸੂਬਾ ਸਰਕਾਰ ਨੇ ਮੂੰਗੀ ਦੀ ਫਸਲ ਪ੍ਰਤੀ ਕੁਇੰਟਲ 7275 ਰੁਪਏ ਦੇ ਸਮਰਥਨ ਮੁੱਲ ’ਤੇ ਖਰੀਦਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ
ਕਿਸਾਨਾਂ ਆਗੂਆਂ ਨੂੰ ਇਕ ਸਾਲ ਵਿਚ ਜਥੇਬੰਦੀਆਂ ਨੂੰ ਧਰਨਾ ਮੁਕਤ ਕਰਨ ਦਾ ਭਰੋਸਾ
ਚੰਡੀਗੜ੍ਹ :
ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਮੀਟਿੰਗ ਹੋਈ ਹੈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧਰਨੇ 'ਤੇ ਮੁਹਾਲੀ ਪਹੁੰਚੇ ਅਤੇ ਉੱਥੇ ਉਨ੍ਹਾਂ ਨੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਬਣੀ ਸਹਿਮਤੀ ਬਾਰੇ ਜਾਣਕਾਰੀ ਦਿੱਤੀ। ਜਿਸ ਲਈ ਕਿਸਾਨ ਆਗੂਆਂ ਨੇ ਵੀ ਹਾਮੀ ਭਰੀ। 

Mann Govt Accepts Farmers' DemandsMann Govt Accepts Farmers' Demands

ਸੂਬੇ ਦੇ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੋਨੇ ਦੀ ਪੜਾਅਵਾਰ ਲਵਾਈ ਲਈ 14 ਜੂਨ ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਦੋ ਕਰ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਚਾਰ ਜ਼ੋਨ ਬਣਾਏ ਗਏ ਸਨ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਹੋਵੇਗੀ।

Mann Govt Accepts Farmers' DemandsMann Govt Accepts Farmers' Demands

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਸੀ ਜਿਨ੍ਹਾਂ ਵਿਚ ਜ਼ੋਨ-1 ਵਿਚ ਝੋਨੇ ਦੀ ਲੁਆਈ ਦੀ ਤਰੀਕ 18 ਜੂਨ ਸੀ, ਜ਼ੋਨ-2 ਦੀ 22 ਜੂਨ, ਜ਼ੋਨ-3 ਦੀ 24 ਜੂਨ ਅਤੇ ਜ਼ੋਨ-4 ਦੀ 26 ਤਰੀਕ ਤੈਅ ਕੀਤੀ ਗਈ ਸੀ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ। ਇੱਥੇ ਪੰਜਾਬ ਭਵਨ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਜਾ ਕੇ ਤੁਰੰਤ ਪਨੀਰੀ ਲਾਉਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਕਿ ਨਿਰਧਾਰਤ ਸਮੇਂ ਦੇ ਅੰਦਰ ਝੋਨੇ ਦੀ ਲਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

Mann Govt Accepts Farmers' DemandsMann Govt Accepts Farmers' Demands

 ਮੂੰਗੀ ਦੀ ਫਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਪੂਰਾ ਕਰਦਿਆਂ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਸਮੁੱਚੀ ਫ਼ਸਲ ਦੀ ਖ਼ਰੀਦ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਫਸਲੀ ਵਿਭਿੰਨਤਾ ਦੇ ਆਪਣੇ ਪ੍ਰਮੁੱਖ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਮੱਕੀ ਦੀ ਖਰੀਦ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਜਾ ਰਹੀ ਹੈ।

ਬਾਸਮਤੀ ਲਈ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਸਮਤੀ 'ਤੇ ਤੁਰੰਤ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨ ਲਈ ਭਾਰਤ ਸਰਕਾਰ 'ਤੇ ਜ਼ੋਰ ਪਾਉਣਗੇ ਤਾਂ ਜੋ ਸਾਡੇ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫਸਲ ਤੋਂ ਮੱਕੀ ਦੀ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਸਕੇ ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦਾ ਇੱਕੋ ਇੱਕ ਬਹੁਮੁੱਲਾ ਕੁਦਰਤੀ ਸਰੋਤ ਹੈ।

Mann Govt Accepts Farmers' DemandsMann Govt Accepts Farmers' Demands

ਉਨ੍ਹਾਂ ਨੇ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਇਹ ਵੀ ਕਿਹਾ ਕਿ ਉਹ ਸਾਰੇ ਭਾਈਵਾਲਾਂ ਦੀ ਸੰਤੁਸ਼ਟੀ ਲਈ ਜਲਦੀ ਹੱਲ ਕਰਨ ਵਾਸਤੇ ਅਮਿਤ ਸ਼ਾਹ ਕੋਲ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਵਿਵਾਦਪੂਰਨ ਮੁੱਦੇ ਨੂੰ ਵੀ ਉਠਾਉਣਗੇ। ਸਿੱਧੀ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਲਈ ਕਿਸਾਨਾਂ ਦੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀ ਅਤੇ ਘੱਟ ਖਰਚੇ ਵਾਲੀ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਹਿਲਾਂ ਹੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।

ਇਸ ਮੰਤਵ ਲਈ ਉਤਸ਼ਾਹ ਰਾਸ਼ੀ ਵਜੋਂ 450 ਕਰੋੜ ਰੁਪਏ ਰੱਖੇ ਗਏ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਮੈਂਬਰਾਂ ਨੇ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਦਾ ਕਿਸਾਨੀ ਦੀ ਭਲਾਈ ਲਈ ਲੀਹ ਤੋਂ ਹਟਵਾਂ ਰਾਹ ਤਲਾਸ਼ਣ ਲਈ ਧੰਨਵਾਦ ਕੀਤਾ।

Mann Govt Accepts Farmers' DemandsMann Govt Accepts Farmers' Demands

ਭਗਵੰਤ ਮਾਨ ਨੇ ਕਿਸਾਨ ਆਗੂਆਂ ਤੋਂ ਖੇਤੀਬਾੜੀ ਖੇਤਰ ਵਿੱਚ ਕਿਸਾਨ ਪੱਖੀ ਸੁਧਾਰ ਲਿਆਉਣ ਲਈ ਘੱਟੋ-ਘੱਟ ਇਕ ਸਾਲ ਦਾ ਸਮਾਂ ਮੰਗਿਆ। ਉਨ੍ਹਾਂ ਕਿਹਾ ਕਿ “ਕਿਰਪਾ ਕਰਕੇ ਸਬਰ ਰੱਖੋ, ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਹਾਡੀਆਂ ਜਥੇਬੰਦੀਆਂ ਨੂੰ ਮੈਂ ਧਰਨਾ ਮੁਕਤ ਕਰ ਦੇਵਾਂਗਾ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਕੋਈ ਵੀ ਮਸਲਾ ਹੱਲ ਕਰਨ ਲਈ ਉਨ੍ਹਾਂ ਦੇ ਦਫਤਰ ਦੇ ਨਾਲ-ਨਾਲ ਘਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਉਹ ਲਗਾਤਾਰ ਗੱਲਬਾਤ ਰਾਹੀਂ ਸਾਰੇ ਭਾਈਵਾਲਾਂ ਦੀ ਮੁਕੰਮਲ ਸੰਤੁਸ਼ਟੀ ਲਈ ਖੁੱਲ੍ਹੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਇਸੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪ੍ਰਦਰਸ਼ਨਾਂ ਦਾ ਰਾਹ ਤਿਅਗਣ ਦੀ ਅਪੀਲ ਕਰਦਿਆਂ ਆਖਿਆ ਕਿ ਜੇ ਸਰਕਾਰ ਨਾਲ ਕੋਈ ਰੋਸਾ ਹੈ ਤਾਂ ਕਿਸੇ ਸੁਖਾਵੇਂ ਹੱਲ ਲਈ ਗੱਲਬਾਤ ਵਾਲੀ ਮੇਜ਼ ਉਤੇ ਆਉਣ।

ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਇਕ ਹੋਰ ਮਸਲੇ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਉਤੇ ਲੰਮੇ ਸਮੇਂ ਤੋਂ ਕਾਬਜ਼ਕਾਰਾਂ, ਜਿਨ੍ਹਾਂ ਬੰਜਰ ਜ਼ਮੀਨਾਂ ਨੂੰ ਵਾਹੀਯੋਗ ਬਣਾਇਆ, ਨੂੰ ਮਾਲਕੀ ਹੱਕ ਦੇਣ ਲਈ ਵਿਆਪਕ ਰਣਨੀਤੀ ਲਿਆਏਗੀ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਅਤੇ ਇਸ ਮਸਲੇ ਦਾ ਛੇਤੀ ਹੱਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਲਈ ਵਿੱਢੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਜ਼ਮੀਨ ਦੀ ਆਖਰੀ ਇੰਚ ਤੱਕ ਵੀ ਕਬਜ਼ਿਆਂ ਤੋਂ ਮੁਕਤ ਨਹੀਂ ਕਰਵਾ ਲਈ ਜਾਂਦੀ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਵਿੱਚ ਕਿਸਾਨ ਜਥੇਬੰਦੀਆਂ ਨੂੰ ਵੀ ਸਹਿਯੋਗ ਦੇਣ ਲਈ ਕਿਹਾ।

Mann Govt Accepts Farmers' DemandsMann Govt Accepts Farmers' Demands

ਮੁੱਖ ਮੰਤਰੀ ਨੇ ਕਿਸਾਨਾਂ ਤੇ ਖੇਤ ਕਾਮਿਆਂ ਵਿਚਾਲੇ ਵਧੀਆ ਰਿਸ਼ਤੇ ਬਰਕਰਾਰ ਰੱਖਣ ਦੀ ਅਪੀਲ ਕੀਤੀ ਤਾਂ ਜੋ ਦੋਵਾਂ ਧਿਰਾਂ ਦੇ ਹਿੱਤਾਂ ਦੀ ਰਾਖੀ ਲਈ ਕਿਸਾਨੀ ਕਿੱਤੇ ਨੂੰ ਵਿੱਤੀ ਤੌਰ ਉਤੇ ਟਿਕਾਊ ਬਣਾਇਆ ਜਾਵੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਸਾਡੇ ਚੇਤਿਆਂ ਤੋਂ ਵੀ ਪਹਿਲਾਂ ਤੋਂ ਚੱਲਦੇ ਆ ਰਹੇ ਦੋਵਾਂ ਧਿਰਾਂ ਦੇ ਲਾਮਿਸਾਲ ਰਿਸ਼ਤੇ ਹੋਰਨਾਂ ਲਈ ਮਿਸਾਲ ਬਣਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਊਰਜਾ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement