
ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਦਿਤੀ ਮਨਜ਼ੂਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਬੁੱਧਵਾਰ ਯਾਨੀ ਅੱਜ ਹੋਈ ਕੈਬਨਿਟ ਮੀਟਿੰਗ ਹੋਈ ਹੈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ।
punjab cabinet meeting
ਜਾਣਕਾਰੀ ਅਨੁਸਾਰ ਅੱਜ ਹੋਈ ਇਸ ਕੈਬਿਨਟ ਮੀਟਿੰਗ ਵਿਚ ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਮਾਨ ਵਲੋਂ ਕਿਹਾ ਗਿਆ ਹੈ ਕਿ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ ਅਤੇ ਸਾਥੀ ਕਿਸਾਨ ਭਰਾਵਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੀਏ।
punjab cabinet meeting
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੇ ਧਰਤੀ ਅਤੇ ਪਾਣੀ ਨੂੰ ਬਚਾਉਣ ਲਈ ਯਤਨ ਕਰਨ ਅਤੇ ਸਾਰੇ ਮਿਲ ਕੇ ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ।
punjab cabinet meeting