Farming News: 12 ਸਾਲਾਂ ਤੋਂ ਬਿਨਾਂ ਖੇਤ ਸਾੜਿਆਂ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਭਰਾ
Published : Jul 18, 2025, 9:30 am IST
Updated : Jul 18, 2025, 9:30 am IST
SHARE ARTICLE
Farmer brothers have been sowing wheat without burning their fields for 12 years
Farmer brothers have been sowing wheat without burning their fields for 12 years

Farming News: ਡਿਪਟੀ ਕਮਿਸ਼ਨਰ ਨੇ ਸਰਬਜੀਤ ਸਿੰਘ ਤੇ ਰਣਜੀਤ ਸਿੰਘ ਦੀ ਕੀਤੀ ਪ੍ਰਸ਼ੰਸਾ

Farmer brothers have been sowing wheat without burning their fields for 12 years: ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿਚ ਹਰੇਕ ਵਰਗ ਚਾਹੇ ਉਦਯੋਗਪਤੀ ਹੋਵੇ ਜਾਂ ਆਮ ਨਾਗਰਿਕ ਹਰੇਕ ਵਿਅਕਤੀ ਨੂੰ ਅਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦਾ ਅਜਿਹਾ ਵਰਗ ਜੋ ਵਾਤਾਵਰਣ, ਮਿੱਟੀ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਰਕਰਾਰ ਰਖਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਬਹੁਤ ਸਾਰੇ ਕਿਸਾਨ ਇਹ ਭੂਮਿਕਾ ਨਿਭਾਅ ਵੀ ਰਹੇ ਹਨ।

ਅਜਿਹੇ ਹੀ ਕਿਸਾਨਾਂ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਾਗੋਕਾਵਾਂ ਦੇ ਦੋ ਕਿਸਾਨ ਭਰਾ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਹਰਭਜਨ ਸਿੰਘ ਹਨ ਜੋ ਪਿਛਲੇ 12 ਸਾਲ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗ਼ੈਰ ਕਿਰਾਏ ਤੇ ਖੇਤੀ ਮਸ਼ੀਨਰੀ ਸੁਪਰ ਸੀਡਰ ਲੈ ਕੇ ਕਣਕ ਦੀ ਬਿਜਾਈ ਕਰਦੇ ਹਨ। ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਕਣਕ ਦੀ ਬਿਜਾਈ ਕਰ ਕੇ ਦੂਸਰੇ ਕਿਸਾਨਾਂ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਹੇ ਹਨ। ਦੋਵੇਂ ਭਰਾ ਸਾਂਝੇ ਤੌਰ ਤੇ ਖੇਤੀ ਕਰਦੇ ਹਨ। ਦੋਵਾਂ ਭਰਾਵਾਂ ਦਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨਾਲ ਲਗਾਤਾਰ ਸੰਪਰਕ ਬਣਿਆ ਹੋਇਆ ਹੈ। ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਲਗਾਏ ਜਾਂਦੇ ਕੈਂਪਾਂ ਵਿਚ ਸ਼ਾਮਲ ਹੁੰਦੇ ਹਨ ਅਤੇ ਖੇਤੀ ਨਾਲ ਸਬੰਧਤ ਲਿਟਰੇਚਰ ਵੀ ਪੜ੍ਹਦੇ ਹਨ।

ਸਰਬਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਨੇ ਹਮੇਸ਼ਾ ਇਹੋ ਸਿਖਿਆ ਦਿਤੀ ਕਿ ਕਿਸੇ ਵੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਸਗੋਂ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਸੰਭਾਲਣਾ ਹੈ ਤਾਂ ਜੋ ਮਿੱਟੀ ਦੇ ਸਿਹਤ ਬਰਕਰਾਰ ਰਹੇ, ਕਿਉਂਕਿ ਜੇਕਰ ਮਿੱਟੀ ਦੀ ਸਿਹਤ ਚੰਗੀ ਹੋਵੇਗੀ ਤਾਂ ਵਧੇਰੇ ਪੈਦਾਵਾਰ ਦੇ ਨਾਲ ਨਾਲ ਮਿਆਰੀ ਪੈਦਾਵਾਰ ਵੀ ਮਿਲੇਗੀ। ਉਨ੍ਹਾਂ ਦਸਿਆ ਕਿ ਝੋਨੇ ਦੀ ਪਰਾਲੀ ਅਤੇ ਕਣਕ ਦਾ ਨਾੜ ਖੇਤਾਂ ਵਿਚ ਸੰਭਾਲਣ ਨਾਲ ਖਾਦਾਂ ਦੀ ਖਪਤ ਘਟ ਰਹੀ ਹੈ ਅਤੇ ਕੀੜੇ ਮਕੌੜੇ ਘੱਟ ਲੱਗਣ ਕਾਰਨ ਖੇਤੀ ਲਾਗਤ ਖ਼ਰਚੇ ਵੀ ਘੱਟ ਹੋ ਰਹੇ ਹਨ ਅਤੇ ਮੁਨਾਫ਼ਾ ਵਧ ਰਿਹਾ ਹੈ। ਉਨ੍ਹਾਂ ਦਸਿਆ ਕਿ ਝੋਨੇ ਅਤੇ ਕਣਕ ਨੂੰ 90 ਕਿੱਲੋ ਪ੍ਰਤੀ ਏਕੜ ਤੋਂ ਵੱਧ ਕਦੇ ਖਾਦ ਨਹੀਂ ਵਰਤੀ। ਉਨ੍ਹਾਂ ਦਸਿਆ ਕਿ ਸਿਰਫ਼ ਕਣਕ ਦੀ ਫ਼ਸਲ ਨੂੰ ਡੀ.ਏ.ਪੀ. ਖਾਦ ਪਾਈ ਦੀ ਹੈ ਅਤੇ ਝੋਨੇ ਦੀ ਫ਼ਸਲ ਨੂੰ ਡੀ.ਏ.ਪੀ. ਖਾਦ ਨਹੀਂ ਪਾਉਂਦੇ ਹਨ। 

ਰਣਜੀਤ ਸਿੰਘ ਨੇ ਦਸਿਆ ਕਿ ਸੁਪਰ ਸੀਡਰ ਮਹਿੰਗਾ ਹੋਣ ਕਾਰਨ ਕਿਰਾਏ ਤੇ ਕਣਕ ਦੀ ਬਿਜਾਈ ਕਰ ਲਈ ਦੀ ਹੈ ਜਿਸ ਨਾਲ ਮਸ਼ੀਨਰੀ ਦੀ ਰੱਖ ਰਖਾਅ ਤੇ ਆਉਣ ਵਾਲਾ ਖਰਚਾ ਵੀ ਬਚ ਜਾਂਦਾ ਹੈ। ਉਨ੍ਹਾਂ ਦਸਿਆ ਕਿ ਪਿਛਲੇ 12 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ ਅਤੇ ਨਾ ਹੀ ਕਿਸੇ ਨੂੰ ਅੱਗ ਲਾਉਣ ਦੀ ਸਲਾਹ ਦਿਤੀ ਹੈ। ਉਨ੍ਹਾਂ ਦਸਿਆ ਕਿ ਲਾਈਨਾਂ ਵਿਚ ਪਈ ਪਰਾਲੀ ਨੂੰ ਰੀਪਰ ਨਾਲ ਜਾਂ ਆਪੇ ਬਣਾਏ ਜੁਗਾੜ ਨਾਲ ਖਲਾਰ ਲਈ ਜਾਂਦੀ ਹੈ, ਜਿਸ ਉਪਰੰਤ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰ ਦਿੱਤੀ ਜਾਂਦੀ ਹੈ ਅਤੇ ਕਦੇ ਵੀ ਕੋਈ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ।

ਸਰਬਜੀਤ ਸਿੰਘ ਦਸਿਆ ਕਿ ਪਰਾਲੀ ਨੂੰ ਖੇਤਾਂ ਵਿਚ ਰੱਖ ਕੇ ਕਣਕ ਦੀ ਬਿਜਾਈ ਕਰਨ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ । ਦੋਹਾਂ ਭਰਾਵਾਂ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਗ਼ਲਤੀ ਨਾ ਕਰਨ ਅਤੇ ਇਸ ਨੂੰ ਖੇਤ ਵਿੱਚ ਹੀ ਗਾਲਣ ਤਾਂ ਜੋ ਖੇਤੀ ਦੇ ਖ਼ਰਚੇ ਵੀ ਘੱਟ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਹ ਕੁਦਰਤੀ ਸਾਧਨਾਂ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਲਈ ਕੰਮ ਕਰ ਰਹੇ ਹਨ। 

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੋਹਾਂ ਕਿਸਾਨ ਭਰਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾਂ ਕਿਸਾਨਾਂ ਲਈ ਰਾਹ ਦਸੇਰੇ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਕਿਸਾਨ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਦੀ ਤਰਾਂ ਆਪਣੇ ਖੇਤਾਂ ਵਿੱਚ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ।

ਗੁਰਦਾਸਪੁਰ ਤੋਂ ਗੋਰਾਇਆ, ਰੰਜਨ ਵਫ਼ਾ ਦੀ ਰਿਪੋਰਟ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement