
‘ਹਰ ਕਿਸਾਨ ਦੀ ਆਮਦਨ ਦੁੱਗਣੀ ਕਰਨਾ ਅਤੇ ਆਤਮਨਿਰਭਰ, ਖੁਸ਼ਹਾਲ ਭਾਰਤ ਦਾ ਨਿਰਮਾਣ ਕਰਨਾ ਸਾਡਾ ਟੀਚਾ’
ਦਿਓਰੀਆ: ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਨਿਚਰਵਾਰ ਨੂੰ ਕਿਹਾ ਕਿ ਕਿਸਾਨਾਂ ਦੀ ਸੇਵਾ ਕਰਨਾ ਰੱਬ ਦੀ ਸੇਵਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਹਰ ਕਿਸਾਨ ਦੀ ਆਮਦਨ ਦੁੱਗਣੀ ਕਰਨਾ ਸਾਡਾ ਟੀਚਾ ਹੈ।
ਉਨ੍ਹਾਂ ਕਿਹਾ, ‘‘ਇਕ ਮਾਣਮੱਤਾ, ਆਤਮਨਿਰਭਰ, ਖੁਸ਼ਹਾਲ ਭਾਰਤ ਦਾ ਨਿਰਮਾਣ ਕਰਨਾ ਸਾਡਾ ਟੀਚਾ ਹੈ। ਅਸੀਂ ਭਾਰਤੀ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਾਂਗੇ। ਸਾਡਾ ਦੇਸ਼ ਧਨ ਅਤੇ ਅਨਾਜ ਨਾਲ ਭਰਿਆ ਹੋਇਆ ਹੈ। ਸਾਨੂੰ ਫਸਲ ਉਤਪਾਦਨ ਵਧਾਉਣਾ ਹੋਵੇਗਾ।’’
ਦੇਵਰੀਆ ਜ਼ਿਲ੍ਹੇ ਦੇ ਪਥਰਦੇਵਾ ਦੇ ਆਚਾਰੀਆ ਨਰਿੰਦਰ ਦੇਵ ਇੰਟਰ ਕਾਲਜ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੌਹਾਨ ਨੇ ਕਿਹਾ, ‘‘ਕਿਸਾਨਾਂ ਦੀ ਸੇਵਾ ਕਰਨਾ ਰੱਬ ਦੀ ਸੇਵਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹਰ ਕਿਸਾਨ ਦੀ ਆਮਦਨ ਦੁੱਗਣੀ ਕਰਨਾ ਸਾਡਾ ਟੀਚਾ ਹੈ। ਇਕ ਗੌਰਵਸ਼ਾਲੀ, ਆਤਮਨਿਰਭਰ, ਸਮ੍ਰਿੱਧ ਭਾਰਤ ਦਾ ਨਿਰਮਾਣ ਸਾਡਾ ਲਕਸ਼ ਹੈ। ਅਸੀਂ ਭਾਰਤੀ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਾਂਗੇ। ਸਾਡਾ ਦੇਸ਼ ਧਨ ਅਤੇ ਅਨਾਜ ਨਾਲ ਭਰਿਆ ਹੋਇਆ ਹੈ। ਸਾਨੂੰ ਫਸਲ ਉਤਪਾਦਨ ਵਧਾਉਣ ਦੀ ਲੋੜ ਹੈ।’’
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਫਸਲ ਲਈ ਚੰਗੇ ਬੀਜਾਂ ਦੀ ਵਰਤੋਂ ਕਰਨ। ਜੋ ਲੋਕ ਨੁਕਸਦਾਰ ਜਾਂ ਮਾੜੇ ਬੀਜ ਵੇਚਦੇ ਹਨ, ਉਨ੍ਹਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ, ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੁਦਰਤੀ ਖੇਤੀ ਅਪਣਾ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਜ਼ਮੀਨ ਅਤੇ ਮਿੱਟੀ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਪ੍ਰਾਪਤ ਕਰਨ ਲਈ, ਖਾਦਾਂ ਅਤੇ ਕੀਟਨਾਸ਼ਕਾਂ ਦੀ ਬਹੁਤ ਜ਼ਿਆਦਾ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇਗਾ।