ਉਨ੍ਹਾਂ ਨੇ ਕਿਸਾਨਾਂ ਨੂੰ ਏਕਤਾ ਦਾ ਸੱਦਾ ਦਿਤਾ ਅਤੇ ਖੇਤੀਬਾੜੀ ਦੇ ਮੁੱਦਿਆਂ ਦੇ ਆਧਾਰ 'ਤੇ ਇਕੱਠੇ ਹੋ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ।
Satyapal Malik News: ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਰਾਜਸਥਾਨ ਦੇ ਕਿਸਾਨਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਕਿਸੇ ਵੀ ਅਜਿਹੇ ਨੇਤਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ, ਜਿਸ ਨੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਮੁੱਦਾ ਹੱਲ ਨਹੀਂ ਕੀਤਾ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਏਕਤਾ ਦਾ ਸੱਦਾ ਦਿਤਾ ਅਤੇ ਖੇਤੀਬਾੜੀ ਦੇ ਮੁੱਦਿਆਂ ਦੇ ਆਧਾਰ 'ਤੇ ਇਕੱਠੇ ਹੋ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ 'ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਅਪਣੇ ਮੁੱਦਿਆਂ ਦੇ ਆਧਾਰ 'ਤੇ ਵੋਟ ਪਾਉਣੀ ਚਾਹੀਦੀ ਹੈ।
2024 ਵਿਚ ਮੋਦੀ ਦੀ ਸੱਤਾ ਵਿਚ ਵਾਪਸੀ ਦੀ ਸੰਭਾਵਨਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਡਰ ਹੈ ਕਿ ਉਹ ਉਨ੍ਹਾਂ ਨੂੰ ਜੇਲ ਭੇਜ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੋਦੀ ਦੇ ਦੁਸ਼ਮਣਾਂ ਦੀ ਸੂਚੀ ਵਿਚ ਨੰਬਰ ਇਕ ਮੰਨਿਆ ਜਾਂਦਾ ਹੈ। ਮਲਿਕ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਸਿਰਫ਼ ਇਕ ਜਵਾਨ ਬਚਿਆ ਹੈ। ਉਨ੍ਹਾਂ ਦੁਹਰਾਇਆ ਕਿ ਪੁਲਵਾਮਾ ਹਮਲਾ ਸਰਕਾਰ ਦੀ ਲਾਪਰਵਾਹੀ ਕਾਰਨ ਹੋਇਆ ਹੈ। ਮਲਿਕ ਨੇ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਦੀ ਆਵਾਜਾਈ ਲਈ ਜਹਾਜ਼ ਮੁਹੱਈਆ ਕਰਵਾਏ ਜਾਣੇ ਚਾਹੀਦੇ ਸਨ।
(For more news apart from BJP govt has not fulfilled farmers’ demands: Satyapal Malik, stay tuned to Rozana Spokesman)