SKM News: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਲੋਕਤੰਤਰ ਬਚਾਓ ਦਿਵਸ ਵਜੋਂ ਮਨਾਏਗਾ ਸੰਯੁਕਤ ਕਿਸਾਨ ਮੋਰਚਾ
Published : Mar 19, 2024, 4:54 pm IST
Updated : Mar 19, 2024, 4:54 pm IST
SHARE ARTICLE
 Image: For representation purpose only.
Image: For representation purpose only.

ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕਰਨ ਵਾਲੀ ਭਾਜਪਾ ਦਾ ਕੀਤਾ ਜਾਵੇਗਾ ਵਿਰੋਧ- ਐਸਕੇਐਮ

SKM News: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਲੁਧਿਆਣਾ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਪ੍ਰੇਮ ਸਿੰਘ ਭੰਗੂ , ਸਤਨਾਮ ਸਿੰਘ ਅਜਨਾਲਾ ਅਤੇ ਬੋਘ ਸਿੰਘ ਮਾਨਸਾ ਨੇ ਕੀਤੀ।

ਮੀਟਿੰਗ ਵਿਚ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਹੋਈ ਕਿਸਾਨ ਮਜ਼ਦੂਰ ਮਹਾਂਪੰਚਾਇਤ ਵਿਚ ਸਾਰੀਆਂ ਜਥੇਬੰਦੀਆਂ ਨੇ ਆਪੋ ਅਪਣੀ ਜਥੇਬੰਦੀ ਦੀ ਸ਼ਮੂਲੀਅਤ ਦੀ ਰੀਪੋਰਟ ਕੀਤੀ ਗਈ। ਪੰਜਾਬ ਤੋਂ ਸ਼ਾਮਲ ਹੋਏ ਕਿਸਾਨਾਂ ਅਤੇ ਬੀਬੀਆਂ ਦੀ ਗਿਣਤੀ ’ਤੇ ਤਸੱਲੀ ਪ੍ਰਗਟ ਕਰਦਿਆਂ ਇਸ ਮਹਾਂਪੰਚਾਇਤ ਨੂੰ ਸਫਲ ਕਰਾਰ ਦਿਤਾ ਗਿਆ।

ਮੀਟਿੰਗ ਵਿਚ ਦਿੱਲੀ ਪੁਲਿਸ ਵਲੋਂ ਕਿਸਾਨ ਮਜ਼ਦੂਰ ਮਹਾਂਪੰਚਾਇਤ ਵਿਚ ਵਿਘਨ ਪਾਉਣ ਲਈ ਕਿਸਾਨਾਂ ਅਤੇ ਬੀਬੀਆਂ ਨੂੰ ਜਾਣਬੁੱਝ ਕੇ ਤੰਗ ਪਰੇਸ਼ਾਨ ਕਰਨ, ਨਵੀਂ ਦਿੱਲੀ ਵਿਚ ਧਾਰਾ 144 ਲਗਾ ਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜਾਣ ਤੋਂ ਰੋਕਣ ਅਤੇ ਰਾਮਲੀਲਾ ਮੈਦਾਨ ਵਿਚ  ਪਾਣੀ ਭਰਨ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਗਿਆ ਕਿ ਪੁਲਿਸ ਦੀਆਂ ਅਜਿਹੀਆਂ ਚਾਲਾਂ ਦੇ ਬਾਵਜੂਦ ਕਿਸਾਨਾਂ ਨੇ ਅਪਣੇ ਪ੍ਰੋਗਰਾਮ ਵਿਚ ਵਿਘਨ ਨਹੀ ਪੈਣ ਦਿਤਾ। ਕੇਂਦਰ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ, ਕਿਸਾਨਾਂ ਤੇ ਜ਼ਬਰ ਕਰਨ ਅਤੇ ਭਾਜਪਾ ਵਲੋਂ ਕਿਸਾਨਾਂ ਦੇ ਕਤਲ ਦੇ ਮੁੱਖ ਸਾਜਿਸ਼ਘਾੜੇ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇਣ ਲਈ ਭਾਜਪਾ ਦਾ ਜ਼ੋਰਦਾਰ ਵਿਰੋਧ ਕਰਦਿਆਂ ਸਜ਼ਾ ਦੇਣ ਦਾ ਐਲਾਨ ਕਰਦੇ ਹੋਏ ਭਾਜਪਾ ਵਿਰੋਧੀ ਮੁਹਿੰਮ ਜਥੇਬੰਦ ਕਰਨ ਦਾ ਫੈਸਲਾ ਕੀਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨਾਲ ਕੀਤੇ ਵਿਸ਼ਵਾਸ ਘਾਤ ਕਾਰਨ ਭਾਜਪਾ ਵਿਰੁਧ ਸਖਤ ਰੋਹ ਕਾਰਨ ਆਰਐਸਐਸ , ਭਾਜਪਾ ਦੀ ਚਮੜੀ ਬਚਾਉਣ ਖਾਤਰ ਲੋਕਾਂ ਵਿਚ ਵੰਡੀਆਂ ਪਾਉਣ ਦੀ ਅਪਣੀ ਪੁਰਾਣੀ ਨੀਤੀ ’ਤੇ ਉਤਾਰੂ ਹੋ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਲਈ ਆਰਐਸਐਸ ਨੂੰ ਬਾਜ ਆਉਣ ਦੀ ਚਿਤਾਵਨੀ ਦਿਤੀ ।

ਐਸਕੇਐਮ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ 23 ਮਾਰਚ ਨੂੰ ਸਾਰੇ ਪੰਜਾਬ ਵਿਚ ਲੋਕਤੰਤਰ ਬਚਾਓ ਦਿਵਸ ਵਜੋਂ ਪੂਰੇ ਜੋਸ਼ ਨਾਲ ਮਨਾਏ ਜਾਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੇ ਸਰਬਸੰਮਤੀ ਨਾਲ ਕਿਹਾ ਕਿ ਸ਼ਹੀਦਾਂ ਵੱਲੋਂ ਲਾਇਆ 'ਇਨਕਲਾਬ- ਜ਼ਾੰਦਾਬਾਦ' ਅਤੇ 'ਸਾਮਰਾਜਵਾਦ- ਮੁਰਦਾਬਾਦ' ਦਾ ਨਾਹਰਾ ਅੱਜ ਵੀ ਉਸ ਸਮੇਂ ਜਿੰਨੀ ਹੀ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅੱਜ ਹੁਕਮਰਾਨਾਂ ਵਲੋਂ ਸੰਸਾਰ ਵਪਾਰ ਸੰਸਥਾ ਅਤੇ ਹੋਰ ਸਾਮਰਾਜੀ ਸੰਸਥਾਵਾਂ ਰਾਹੀਂ ਭਾਰਤ ਦੇ ਖੇਤੀ ਖੇਤਰ ਨੂੰ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ। ਇਸ ਲਈ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਨੂੰ ਆਪਣੇ ਘੋਲ ਸਾਮਰਾਜੀ ਸੰਸਥਾਵਾਂ ਖਿਲਾਫ ਸੇਧ ਕਰਨ ਦੀ ਲੋੜ ਹੈ। ਇਸ ਕਾਰਜ ਲਈ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਵਿਚਾਰ ਭਾਰਤ ਦੀ ਕਿਸਾਨੀ ਲਹਿਰ ਵਾਸਤੇ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕੀਤਾ ਸੱਭ ਤੋਂ ਵੱਡਾ ਭ੍ਰਿਸ਼ਟਾਚਾਰ, ਚੋਣ ਬਾਂਡ ਘੁਟਾਲਾ ਵੀ ਸਵਾਲਾਂ ਵਿਚ ਹੈ।

 (For more Punjabi news apart from SKM will celebrate Shaheed Bhagat Singh's Martyrdom Day as Democracy Save Day, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement