Monsoon Session: ਸੰਯੁਕਤ ਕਿਸਾਨ ਮੋਰਚੇ ਵਲੋਂ ਸੰਸਦ ਮੂਹਰੇ ਪ੍ਰਦਰਸ਼ਨ ਦੀ ਤਿਆਰੀ ਪੂਰੇ ਜ਼ੋਰਾਂ ’ਤੇ 
Published : Jul 19, 2021, 8:59 am IST
Updated : Jul 19, 2021, 9:06 am IST
SHARE ARTICLE
Monsoon Session
Monsoon Session

9 ਮੈਂਬਰੀ ਤਾਲਮੇਲ ਕਮੇਟੀ ਨੇ ਸੰਯੁਕਤ ਪੁਲਿਸ ਕਮਿਸ਼ਨਰ, ਦਿੱਲੀ ਪੁਲਿਸ ਨਾਲ ਕੀਤੀ ਮੀਟਿੰਗ

ਲੁਧਿਆਣਾ (ਪ੍ਰਮੋਦ ਕੌਸ਼ਲ):  ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਨੇ ਦਿੱਲੀ ਪੁਲਿਸ ਦੇ ਸੰਯੁਕਤ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਮਾਨਸੂਨ ਸੈਸ਼ਨ ਦੌਰਾਨ ਸੰਸਦ ਮੂਹਰੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਬਾਰੇ ਮੋਰਚੇ ਦੇ ਪ੍ਰੋਗਰਾਮ ਬਾਰੇ ਦਿੱਲੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ। ਦਿੱਲੀ ਪੁਲਿਸ ਨੂੰ ਭਰੋਸਾ ਦਿਤਾ ਗਿਆ ਸੀ ਕਿ ਕਿਸਾਨ ਅੰਦੋਲਨ ਵਲੋਂ ਸੰਸਦ ਦਾ ਘਿਰਾਉ ਕਰਨ ਜਾਂ ਇਸ ਅੰਦਰ ਧੱਕੇ ਨਾਲ ਦਾਖ਼ਲ ਹੋਣ ਦੀ ਕੋਈ ਮਨਸ਼ਾ ਨਹੀਂ ਹੈ। 
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀਆਂ ਟੀਮਾਂ ਵਲੋਂ ਸੰਸਦ ਦੇ ਵਿਰੋਧ ਲਈ ਤਿਆਰੀਆਂ ਜ਼ੋਰਾਂ ’ਤੇ ਚਲ ਰਹੀਆਂ ਹਨ।  ਸੰਸਦ ਦੇ ਹਰ ਕੰਮਕਾਜ ਵਾਲੇ ਦਿਨ ਵੱਖ-ਵੱਖ ਰਾਜਾਂ ਦੇ 200 ਕਿਸਾਨਾਂ ਦਾ ਜਥਾ ਰੋਸ ਪ੍ਰਦਰਸ਼ਨ ਕਰੇਗਾ। 

Farmers ProtestFarmers Protest

ਹੋਰ ਪੜ੍ਹੋ: ਸੰਸਦ ਦਾ Monsoon Session ਅੱਜ: ਕਈ ਬਿਲਾਂ ਨੂੰ ਪਾਸ ਕਰਾਉਣ ਦੀ ਤਿਆਰੀ ਵਿਚ ਕੇਂਦਰ ਸਰਕਾਰ

ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।  ਐਸਕੇਐਮ ਨੇ ਇਸ ਲਈ ਇਕ ਕਮੇਟੀ ਵੀ ਬਣਾਈ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ, ਉਤਰਾਖੰਡ, ਤਾਮਿਲਨਾਡੂ, ਬਿਹਾਰ, ਮੱਧ ਪ੍ਰਦੇਸ਼ ਆਦਿ ਰਾਜਾਂ ਤੋਂ ਵੱਧ ਤੋਂ ਵੱਧ ਕਿਸਾਨ ਮੋਰਚੇ ’ਤੇ ਪਹੁੰਚ ਰਹੇ ਹਨ। ਕਿਸਾਨ ਅੰਦੋਲਨ ਨਾਲ ਜੁੜੇ ਵਫ਼ਦ  ਵੱਖ-ਵੱਖ ਸੂਬਿਆਂ ਵਿਚ ਸੰਸਦ ਮੈਂਬਰਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਐਸ ਕੇ ਐਮ ਵਲੋਂ ਜਾਰੀ ਕੀਤਾ ਗਿਆ ਵਿ੍ਹਪ ਸੌਪਿਆ ਜਾ ਰਿਹਾ ਹੈ।

Monsoon Session of Parliament 2021Monsoon Session of Parliament 2021

ਹੋਰ ਪੜ੍ਹੋ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਸਿੱਧੂ

ਸੰਯੁਕਤ ਕਿਸਾਨ ਮੋਰਚਾ ਸਿਰਸਾ ਪ੍ਰਸ਼ਾਸਨ ਵਲੋਂ 15 ਜੁਲਾਈ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁਧ ਲਗਾਏ ਗਏ ਦੇਸ਼-ਧ੍ਰੋਹ ਅਤੇ ਹੋਰ ਇਲਜ਼ਾਮਾਂ ਨੂੰ ਵਾਪਸ ਲੈਣ ਦੀ ਮੰਗ ਕਰਦਾ ਹੈ।  ਐਸਕੇਐਮ ਗਿ੍ਰਫ਼ਤਾਰ ਕੀਤੇ ਗਏ ਨੇਤਾਵਾਂ ਦੀ ਤੁਰਤ ਰਿਹਾਈ ਦੀ ਵੀ ਮੰਗ ਵੀ ਕਰਦਾ ਹੈ। ਕਲ ਪ੍ਰਸ਼ਾਸਨ ਨਾਲ 21 ਨੇਤਾਵਾਂ ਦੀ ਅਗਵਾਈ ਵਾਲੀ ਕਮੇਟੀ ਦੀ ਗੱਲਬਾਤ ਅਸਫ਼ਲ ਰਹਿਣ ਮਗਰੋਂ ਐਸਕੇਐਮ ਨੇਤਾਵਾਂ ਨੇ ਪ੍ਰਸ਼ਾਸਨ ਨੂੰ ਦੁਪਹਿਰ 12 ਵਜੇ ਤਕ ਦਾ ਅਲਟੀਮੇਟਮ ਦਿਤਾ ਗਿਆ ਹੈ। ਜੇ ਮੰਗ ਨਾਂ ਮੰਨੀ ਗਈ ਤਾਂ ਬਲਦੇਵ ਸਿੰਘ ਸਿਰਸਾ ਵਲੋਂ ਉਦੋਂ ਤਕ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕੀਤੀ ਜਾਵੇਗੀ, ਜਦੋਂ ਉਦੋਂ ਪ੍ਰਸ਼ਾਸਨ ਮੰਗਾਂ ਸਵੀਕਾਰ ਨਹੀਂ ਕਰਦਾ। ਅਚੰਭੇ ਵਾਲੀ ਗੱਲ ਹੈ ਕਿ ਹਰਿਆਣਾ ਦੀ ਪੁਲਿਸ ਇਨ੍ਹਾਂ ਵੇਲਾ ਵਿਹਾ ਚੁੱਕੇ ਅਤੇ ਗ਼ੈਰ ਸੰਵਿਧਾਨਕ ਹੱਥਕੰਡਿਆਂ ਦੀ ਵਰਤੋਂ ਕਰ ਰਹੀ ਹੈ, ਜਦੋਂ ਕਿ ਸੁਪਰੀਮ ਕੋਰਟ ਦੇਸ਼ਧ੍ਰੋਹ ਦੇ ਕਾਨੂੰਨ ਦੀ ਦੁਰਵਰਤੋਂ ਵਿਰੁਧ ਅਵਾਜ਼ ਉਠਾ ਰਹੀ ਹੈ।

PM narendra modiPM narendra modi

ਰੋਹਤਕ ਵਿਚ ਹਰਿਆਣਾ ਦੇ ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਮਨੀਸ਼ ਗਰੋਵਰ ਵਿਰੁਧ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਸਦਭਾਵਨਾਪੂਰਣ ਸਮਝੌਤੇ ਬਾਅਦ ਖ਼ਤਮ ਹੋ ਗਿਆ ਹੈ। ਇਸ ਨਾਲ ਹੀ ਸਾਬਕਾ ਮੰਤਰੀ ਦੇ ਘਰ ਮੂਹਰੇ ਚਲ ਰਿਹਾ ਰੋਸ ਧਰਨਾ ਵੀ ਖ਼ਤਮ ਹੋ ਗਿਆ ਹੈ ਅਤੇ 19 ਜੁਲਾਈ ਨੂੰ ਹੋਣ ਵਾਲੀ ਮਹਿਲਾ ਮਹਾਂਪੰਚਾਇਤ ਨੂੰ ਵੀ ਰੱਦ ਕਰ ਦਿਤਾ ਗਿਆ ਹੈ। ਕਲ ਕੈਥਲ ਵਿਖੇ ਹਰਿਆਣਾ ਦੇ ਮੰਤਰੀ ਕਮਲੇਸ ਥੰਡਾ ਅਤੇ ਭਾਜਪਾ ਦੇ ਸੰਸਦ ਮੈਂਬਰ ਨਾਇਬ ਸੈਣੀ ਨੂੰ ਕਾਲੇ ਝੰਡਿਆਂ ਨਾਲ ਕੀਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਿਥੇ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਉਸ ਪ੍ਰੋਗਰਾਮ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਸਨ, ਜਿਸ ਵਿਚ ਭਾਜਪਾ ਨੇਤਾ ਹਿੱਸਾ ਲੈ ਰਹੇ ਸਨ।

Farmers Protest Farmers Protest

 

 ਮੌਜੂਦਾ ਅੰਦੋਲਨ ਦਾ ਹਿੱਸਾ ਬਣੀਆਂ ਹੋਈਆਂ ਕਿਸਾਨ ਜਥੇਬੰਦੀਆਂ ਵਿਚੋਂ ਇਕ ਬੀਕੇਯੂ-ਟਿਕੈਤ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਲੜਨ ਦੀ ਉਸ ਦੀ ਕੋਈ ਯੋਜਨਾ ਨਹੀਂ। ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਕਿਸਾਨਾਂ ਵਿਰੁਧ ਬੇਰਹਿਮ ਹਿੰਸਾ ਕੀਤੀ, ਜਿਹੜੇ ਭਾਜਪਾ ਦੇ ਸੰਜੇ ਟੰਡਨ ਅਤੇ ਚੰਡੀਗੜ੍ਹ ਦੇ ਮੇਅਰ ਰਵੀਕਾਂਤ ਸ਼ਰਮਾ ਦਾ ਸ਼ਾਂਤਮਈ ਵਿਰੋਧ ਕਰ ਰਹੇ ਸਨ। ਪੁਲਿਸ ਦੀ ਇਸ ਤੋਂ ਵੀ ਘਟੀਆ ਹਰਕਤ ਸੀ ਕਿ ਉਸ ਨੇ ਇਕ ਬੱਚੇ ਨੂੰ ਚੁਕ ਕੇ ਗ੍ਰਿਫ਼ਤਾਰ ਕਰ ਲਿਆ। ਜਦੋਂ ਗਿ੍ਰਫ਼ਤਾਰ ਕੀਤੇ ਬੱਚੇ ਦੀ ਵੀਡੀਉ ਕਲਿਪ ਵਾਇਰਲ ਹੋ ਗਈ, ਤਾਂ ਪੁਲਿਸ ਨੇ ਅਜਿਹੀ ਹੋਛੀ ਸਫ਼ਾਈ ਦੇਣ ਦੀ ਕੋਸ਼ਿਸ਼ ਕੀਤੀ ਕਿ ਕਿਸੇ ਨੂੰ ਵੀ ਉਸ ਉਤੇ ਯਕੀਨ ਨਹੀਂ ਹੋਇਆ। ਇਸ ਤੋਂ ਬਿਨਾ ਇਹ ਦਰਸਾਉਣ ਲਈ ਬਹੁਤ ਸਾਰੇ ਅੱਖੀਂ ਦੇਖੇ ਸਬੂਤ ਪ੍ਰਾਪਤ ਹਨ ਕਿ ਪੁਲਿਸ ਨੇ ਸੱਚਮੱੁਚ ਹੀ ਲੜਕੇ ਨੂੰ ਫੜਿਆ ਅਤੇ ਗਿ੍ਰਫ਼ਤਾਰ ਕੀਤਾ ਸੀ ।

Delhi policeDelhi police

 

ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ ਪੁਲਿਸ ਵਲੋਂ ਗਿ੍ਰਫ਼ਤਾਰ ਕੀਤੇ 3 ਕਿਸਾਨਾਂ ਨੂੰ 14 ਦਿਨਾਂ ਲਈ ਨਿਆਂਇਕ-ਹਿਰਾਸਤ ਵਿਚ ਭੇਜਣ ਦੀ ਸਖ਼ਤ ਨਿਖੇਧੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨਾਂ ਨੂੰ ਤੁਰਤ ਰਿਹਾਅ ਕੀਤਾ ਜਾਵੇ ਅਤੇ ਕੇਸ ਰੱਦ ਕੀਤੇ ਜਾਣ। ਪੰਜਾਬ ਤੋਂ ਵਕੀਲਾਂ ਅਤੇ ਕਲਾਕਾਰਾਂ ਦੀ ਇਕ ਵੱਡੀ ਮੰਡਲੀ ਟਿਕਰੀ ਬਾਰਡਰ ’ਤੇ ਪਹੁੰਚੀ ਹੈ, ਜਿਸ ਨੇ ਕਿਸਾਨੀ ਅੰਦੋਲਨ ਪ੍ਰਤੀ ਅਪਣੀ ਇਕਜੁਟਤਾ ਅਤੇ ਹਮਾਇਤ ਦਾ ਪ੍ਰਗਟਾਵਾ ਕੀਤਾ ਹੈ । ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸਮਾਜਕ-ਬਾਈਕਾਟ ਦਾ ਸੱਦਾ ਸਿਰਫ਼ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦਾ ਹੈ।

Samyukta Kisan MorchaSamyukta Kisan Morcha

ਕਿਸਾਨਾਂ ਦੇ ਪ੍ਰਦਰਸ਼ਨ ਦੀ ਦਿੱਲੀ ਪੁਲਿਸ ਨੇ ਨਹੀਂ ਦਿਤੀ ਇਜ਼ਾਜਤ

ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਅਜਿਹੇ ’ਚ ਕਿਸਾਨ ਸੰਗਠਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ 22 ਜੁਲਾਈ ਨੂੰ ਸੰਸਦ ਦਾ ਘਿਰਾਉ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਦਿੱਲੀ ਪੁਲਿਸ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਦੀ ਆਗਿਆ ਦੇਣ ਇਨਕਾਰ ਕਰ ਦਿਤਾ ਹੈ। ਇਸੇ ਮੁੱਦੇ ’ਤੇ ਐਤਵਾਰ ਨੂੰ ਦਿੱਲੀ ਪੁਲਿਸ ਅਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਹੋਈ। ਸਿੰਘੂ ਬਾਰਡਰ ਦੇ ਕੋਲ ਮੰਤਰਮ ਬੈਂਕਿਵਟ ਹਾਲ ’ਚ ਹੋਈ ਬੈਠਕ ’ਚ ਜੁਆਇੰਟ ਸੀਪੀ ਅਤੇ ਡੀਸੀਪੀ ਪੱਧਰ ਦੇ ਅਧਿਕਾਰੀ ਮੌਜੂਦ ਰਹੇ।

Delhi policeDelhi police

ਦੂਜੇ ਕਿਸਾਨਾਂ ਵਲੋਂ ਬੈਠਕ ’ਚ 9 ਮੈਂਬਰੀ ਦਾ ਪ੍ਰਤੀਨਿਧੀ ਮੰਡਲ ਮੌਜੂਦ ਰਹੇ। ਦਿੱਲੀ ਪੁਲਿਸ ਨੇ ਮੀਟਿੰਗ ’ਚ ਜੰਤਰ ਮੰਤਰ ’ਤੇ, ਸੰਸਦ ਦੇ ਆਲੇ ਦੁਆਲੇ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿਤੀ। ਮਾਨਸੂਨ ਸੈਸ਼ਨ ’ਚ ਕਿਸਾਨ ਸੰਗਠਨ ਜੰਤਰ ਮੰਤਰ ’ਤੇ ਕਿਸਾਨ ਸੰਸਦ ਦਾ ਆਯੋਜਨ ਕਰਨਾ ਚਾਹੁੰਦੇ ਹਨ। ਕਿਸਾਨ ਆਗੂਆਂ ਤੋਂ ਦਿੱਲੀ ਪੁਲਿਸ ਨੇ ਕਿਹਾ ਕਿ ਉਹ ਫਿਰ ਆਪਣੀਆਂ ਮੰਗਾਂ ’ਤੇ ਸੋਚੋ। ਦਿੱਲੀ ਪੁਲਿਸ ਨੇ ਡੀਡੀਐਮਏ ਗਾਈਡਲਾਈਨਜ਼ ਦਾ ਹਵਾਲਾ ਦਿਤਾ ਅਤੇ ਕਿਹਾ ਕਿ ਅਜੇ ਰਾਜਨੀਤਕ ਇਕੱਠ ਦੀ ਆਗਿਆ ਨਹੀਂ ਹੈ। ਇਸ ਲਈ 200 ਲੋਕਾਂ ਦੇ ਪ੍ਰਦਰਸ਼ਨ ਦੀ ਆਗਿਆ ਨਹੀ ਦਿਤੀ ਜਾ ਸਕਦੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ , ਪ੍ਰਮੋਦ ਕੌਸ਼ਲ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement