
ਮਿਲੀ ਜਾਣਕਾਰੀ ਅਨੁਸਾਰ ਰਛਪਾਲ ਸਿੰਘ ਨੇ ਪ੍ਰੇਸ਼ਾਨੀ ਦੇ ਚਲਦਿਆਂ ਸਲਫਾਸ ਖਾ ਖੁਦਕੁਸ਼ੀ ਕਰ ਲਈ।
ਫਿਰੋਜ਼ਪੁਰ: ਜ਼ਿਲ੍ਹੇ ਦੇ ਪਿੰਡ ਬਸਤੀ ਨੱਥੂ ਵਾਲੀ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ 46 ਸਾਲਾ ਰਛਪਾਲ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਛਪਾਲ ਸਿੰਘ ਨੇ ਪ੍ਰੇਸ਼ਾਨੀ ਦੇ ਚਲਦਿਆਂ ਸਲਫਾਸ ਖਾ ਖੁਦਕੁਸ਼ੀ ਕਰ ਲਈ।
ਮ੍ਰਿਤਕ ਕਿਸਾਨ ਦੇ ਪੁੱਤਰ ਮਹਿਲ ਸਿੰਘ ਨੇ ਦੱਸਿਆ ਕਿ ਉਹਨਾਂ ਸਿਰ 12 ਤੋਂ 13 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਰਛਪਾਲ ਸਿੰਘ ਅਕਸਰ ਪ੍ਰੇਸ਼ਾਨ ਰਹਿੰਦੇ ਸਨ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਹਨਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਛਪਾਲ ਸਿੰਘ ਦੇ ਬੇਟੇ ਦੇ ਬਿਆਨਾਂ ’ਤੇ 174 ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।