
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 100 ਦਿਨਾਂ ਦੀ ਪੰਜਾਬ ਯਾਤਰਾ ਨੂੰ ਦੂਜੇ ਦਿਨ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 100 ਦਿਨਾਂ ਦੀ ਪੰਜਾਬ ਯਾਤਰਾ ਨੂੰ ਦੂਜੇ ਦਿਨ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਅੱਜ ਫਿਰੋਜ਼ਪੁਰ ਵਿਖੇ ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਤਿੱਖੇ ਸਵਾਲ ਕੀਤੇ ਅਤੇ ਉਹਨਾਂ ਵੱਲੋਂ ਕੀਤੇ ਗਏ ਪੁਰਾਣੇ ਵਾਅਦੇ ਯਾਦ ਕਰਵਾਏ। ਕਿਸਾਨ ਆਗੂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਤੁਸੀਂ ਕਹਿ ਰਹੇ ਹੋ ਕਿ ਕਾਂਗਰਸ ਸਰਕਾਰ ਨੇ ਅਪਣੇ ਵਾਅਦੇ ਪੂਰੇ ਨਹੀਂ ਕੀਤੇ, ਜੋ ਕਿ ਸੱਚ ਹੈ ਪਰ ਅਕਾਲੀ ਦਲ ਵੀ ਇਸ ਮਾਮਲੇ ਵਿਚ ਪਿੱਛੇ ਨਹੀਂ ਰਿਹਾ।
Farmers Stop Sukhbir Badal 's Punjab yatra
ਹੋਰ ਪੜ੍ਹੋ: ਰਾਹੁਲ ਗਾਂਧੀ ਦਾ ਕੇਂਦਰ ’ਤੇ ਹਮਲਾ, ‘ਗਰੀਬੀ ਵਧਾ ਰਹੀ ਸਰਕਾਰ, ਲਾਗੂ ਹੋਵੇ ਨਿਆਂ ਯੋਜਨਾ’
ਕਿਸਾਨ ਆਗੂ ਨੇ 10 ਦਸੰਬਰ 2006 ਦੇ ਅਖ਼ਬਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਬਿਆਨ ਦਿੱਤਾ ਸੀ ਕਿ ਜੇਕਰ ਉਹਨਾਂ ਦੀ ਸਰਕਾਰ ਬਣੀ ਤਾਂ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨਾ ਸਾਡਾ ਸਭ ਤੋਂ ਪਹਿਲਾ ਅਤੇ ਪਵਿੱਤਰ ਫਰਜ਼ ਹੋਵੇਗਾ ਪਰ ਅਕਾਲੀ ਦਲ ਨੇ ਇਸ ਨੂੰ 10 ਸਾਲਾਂ ਵਿਚ ਵੀ ਪੂਰਾ ਨਹੀਂ ਕੀਤਾ। ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕੀ ਉਹ ਬਿਜਲੀ ਸਮਝੌਤੇ ਰੱਦ ਕਰਨਗੇ?
Farmers Stop Sukhbir Badal 's Punjab yatra
ਹੋਰ ਪੜ੍ਹੋ: ਭਾਜਪਾ ਦੀ ਤਰ੍ਹਾਂ ਦੇਸ਼ ਨੂੰ ਤੋੜਨ ਅਤੇ ਵੰਡਣ ਵਾਲੀ ਰਾਜਨੀਤੀ ਬੰਦ ਕਰੇ ਕਾਂਗਰਸ : ਆਪ
ਕਿਸਾਨ ਨੇ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਕਿ ਉਹਨਾਂ ਨੇ ਕਰੀਬ 7 ਸਾਲ ਭਾਜਪਾ ਨਾਲ ਮਿਲ ਕੇ ਕੇਂਦਰ ਵਿਚ ਰਾਜ ਕੀਤਾ ਪਰ ਉਹਨਾਂ ਨੇ ਕਦੀ ਵੀ ਡਲਲਿਯੂਟੀਓ ਖਿਲਾਫ਼ ਕੋਈ ਬਿਆਨ ਨਹੀਂ ਦਿੱਤਾ। ਇਹ ਨਵੇਂ ਖੇਤੀ ਕਾਨੂੰਨ ਵੀ ਡਲਲਿਯੂਟੀਓ ਦੀ ਦੇਣ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਉਹਨਾਂ ਨੂੰ ਰੋਡਵੇਜ਼ ਅਤੇ ਰੇਲਵੇ ਦੇ ਠੇਕਿਆਂ ਬਾਰੇ ਵੀ ਸਵਾਲ ਕੀਤੇ।
Farmers Stop Sukhbir Badal 's Punjab yatra
ਹੋਰ ਪੜ੍ਹੋ: ਹੈਰਾਨੀਜਨਕ! ਪਤਨੀ ਨੇ ਨਹੀਂ ਕੱਢਿਆ ਘੁੰਡ ਤਾਂ ਪਤੀ ਨੇ 3 ਸਾਲਾ ਬੱਚੀ ਨੂੰ ਉਤਾਰਿਆ ਮੌਤ ਦੇ ਘਾਟ
ਇਹਨਾਂ ਸਵਾਲਾਂ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਖੇਤੀ ਕਾਨੂੰਨ ਬਣਾਏ ਗਏ ਤਾਂ ਇਸ ਕਮੇਟੀ ਵਿਚ ਕੁੱਲ ਸੱਤ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਸਨ, ਜਿਨ੍ਹਾਂ ਵਿਚ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸੰਸਦ ਦੇ ਸੈਸ਼ਨ ਵਿਚ ਹੀ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ ਹੈ। ਦੱਸ ਦਈਏ ਕਿ ਬੀਤੇ ਦਿਨ ਵੀ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਵਿਚ ਕਿਸਾਨਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਅਤੇ ਨਾਅਰੇਬਾਜ਼ੀ ਕਰਕੇ ਸੁਖਬੀਰ ਬਾਦਲ ਦਾ ਵਿਰੋਧ ਕੀਤਾ।