ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਖੇਤੀ ’ਚ ਵਰਤੋਂ ਬਾਰੇ ਅਧਿਐਨ ਕਰੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ
Published : Sep 19, 2022, 8:08 pm IST
Updated : Sep 19, 2022, 8:08 pm IST
SHARE ARTICLE
PAU to conduct feasibility study on using fermented organic manure for agriculture
PAU to conduct feasibility study on using fermented organic manure for agriculture

ਤਿੰਨ ਕੈਬਨਿਟ ਮੰਤਰੀਆਂ ਵੱਲੋਂ ਖੇਤੀਬਾੜੀ ਅਤੇ ਬਾਗ਼ਬਾਨੀ ਲਈ ਜੈਵਿਕ ਖਾਦ ਦੀ ਵਰਤੋਂ ਦੇ ਢੰਗ-ਤਰੀਕਿਆਂ ਬਾਰੇ ਵਿਸਥਾਰਪੂਰਵਕ ਚਰਚਾ

 

ਚੰਡੀਗੜ੍ਹ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖੇਤੀ ਅਤੇ ਬਾਗ਼ਬਾਨੀ ਵਿੱਚ ਵਰਤੋਂ ਦੀਆਂ ਸੰਭਾਵਨਾਵਾਂ ਬਾਰੇ ਅਧਿਐਨ ਕਰੇਗੀ। ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਤਿੰਨ ਕੈਬਨਿਟ ਮੰਤਰੀਆਂ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਜੈਵਿਕ ਖਾਦ ਦੀ ਵਰਤੋਂ ਸਬੰਧੀ ਢੰਗ-ਤਰੀਕਿਆਂ ਬਾਰੇ ਵਿਸਥਾਰਪੂਰਵਕ ਚਰਚਾ ਕਰਦਿਆਂ ਮੰਤਰੀਆਂ ਨੇ ਜੈਵਿਕ ਖਾਦ ਦੀ ਖਰੀਦ ਅਤੇ ਚੁਕਾਈ ਬਾਰੇ ਵਿਚਾਰ-ਵਟਾਂਦਰੇ ਲਈ ਗਠਿਤ 21 ਮੈਂਬਰੀ ਟਾਸਕ ਫੋਰਸ ਨੂੰ ਵੀ ਇਸ ਖਾਦ ਦੀ ਢੁਕਵੀਂ ਵਰਤੋਂ ਬਾਰੇ ਸੰਭਾਵਨਾਵਾਂ ਦੀ ਘੋਖ ਕਰਨ ਲਈ ਕਿਹਾ ਤਾਂ ਜੋ ਪਰਾਲੀ ਦੀ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾ ਸਕੇ।

ਇਸ ਸਬੰਧੀ ਸਾਕਾਰਾਤਮਕ ਨਤੀਜਿਆਂ ਦਾ ਵਾਅਦਾ ਕਰਦਿਆਂ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਯੂਨੀਵਰਸਿਟੀ ਦੇ ਮਾਹਿਰਾਂ ਨੇ ਪਹਿਲਾਂ ਹੀ ਇਸ ਜੈਵਿਕ ਖਾਦ ਦੀ ਖੇਤੀਬਾੜੀ ਵਿੱਚ ਵਰਤੋਂ ਅਤੇ ਪੌਦਿਆਂ ਦੇ ਵਿਕਾਸ ਤੇ ਮਿੱਟੀ ਦੀ ਗੁਣਵੱਤਾ ’ਤੇ ਇਸ ਦੇ ਪ੍ਰਭਾਵ ਬਾਰੇ ਖੋਜ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੋ ਫਸਲਾਂ ਦਾ ਅਧਿਐਨ ਕਰਨ ਉਪਰੰਤ ਅਗਲੇ ਸਾਲ ਅਪ੍ਰੈਲ ਤੱਕ ਖੇਤੀਬਾੜੀ ਵਿੱਚ ਇਸ ਜੈਵਿਕ ਖਾਦ ਦੀ ਵਰਤੋਂ ਦੇ ਫਾਇਦਿਆਂ ਅਤੇ ਨੁਕਸਾਨਾਂ ਬਾਰੇ ਅੰਤਿ੍ਮ ਰਿਪੋਰਟ ਸਾਂਝੀ ਕਰੇਗੀ।

ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਦਾ ਸਭ ਤੋਂ ਢੁੱਕਵਾਂ ਤੇ ਵਿਗਿਆਨਕ ਹੱਲ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੋਣ ਵਾਲੀ ਜੈਵਿਕ ਖਾਦ ਦੀ ਚੁਕਾਈ ਅਤੇ ਖਰੀਦ ਲਈ ਢੁਕਵੀਂ ਵਿਧੀ ਵਿਕਸਤ ਕਰਨ ’ਤੇ ਵੀ ਜ਼ੋਰ ਦਿੱਤਾ।

ਦੱਸਣਯੋਗ ਹੈ ਕਿ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, 33.23 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲਾ ਸੀ.ਬੀ.ਜੀ. ਪਲਾਂਟ ਸੰਗਰੂਰ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਪੇਡਾ ਵੱਲੋਂ 492.58 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ। ਇਨ੍ਹਾਂ ਸਾਰੇ ਪਲਾਂਟਾਂ ਦੇ ਸ਼ੁਰੂ ਹੋਣ ਨਾਲ ਸਾਲਾਨਾ ਘੱਟੋ-ਘੱਟ 10 ਲੱਖ ਟਨ ਜੈਵਿਕ ਖਾਦ ਪੈਦਾ ਹੋਣ ਦੀ ਉਮੀਦ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਏ ਵੇਣੂ ਪ੍ਰਸਾਦ, ਪੇਡਾ ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਸੀ.ਬੀ.ਜੀ. ਪਲਾਂਟਾਂ ਦੇ ਨਿਵੇਸ਼ਕ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement