
ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦੇ ਸੂਬੇ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਵਿਰੋਧ ਵਿਚ 25 ਨਵੰਬਰ ਨੂੰ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦੇ ਸੂਬੇ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਵਿਰੋਧ ਵਿਚ 25 ਨਵੰਬਰ ਨੂੰ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਯੂਨੀਅਨ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਦੇ ਦਫਤਰਾਂ ਦੇ ਸਾਹਮਣੇ ਸਰਕਾਰ ਵਿਰੁੱਧ ਸੰਯੁਕਤ ਪ੍ਰਦਰਸ਼ਨ ਕਰਨਗੇ।
Stubble Burning
ਯੂਨੀਅਨ ਨੇ ਅਪਣੇ ਇਕ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਨਹੀਂ ਕੀਤਾ ਅਤੇ ਸਾਰਾ ਦੋਸ਼ ਕਿਸਾਨਾਂ ‘ਤੇ ਮੜ੍ਹ ਦਿੱਤਾ ਹੈ। ਪਰਾਲੀ ਨੂੰ ਬਿਨਾਂ ਸਾੜੇ ਸਾਂਭਣ ਲਈ ਲੋੜੀਂਦੇ ਹੈਪੀ ਸੀਡਰ ਆਦਿ ਦੋ ਏਕੜ ਮਾਲਕੀ ਵਾਲੇ ਕਿਸਾਨਾਂ ਨੂੰ ਬਿਲਕੁਲ ਮੁਫਤ, ਪੰਜ ਏਕੜ ਤੱਕ 5,000 ਰੁਪਏ ਅਤੇ ਇਸ ਤੋਂ ਵੱਧ ਮਾਲਕੀ ਵਾਲੇ ਕਿਸਾਨਾਂ ਨੂੰ 15,000 ਰੁਪਏ ਵਿਚ ਸੀਜ਼ਨ ਦੌਰਾਨ ਮੁਹੱਈਆ ਕਰਵਾਏ ਜਾਣ।
Stubble burning
ਇਸ ਦੇ ਅਧੀਨ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਸਰਕਾਰ ਨੂੰ ਕਿਸਾਨਾਂ ਨੂੰ ਪਰਾਲੀ ਦੀ ਸਟੋਰੇਜ ਦੀ ਸਹੂਲਤ ਮੁਹੱਈਆ ਕਰਾਵੇ।ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ 25 ਨਵੰਬਰ ਨੂੰ ਦਿੱਤੇ ਜਾਣ ਵਾਲੇ ਧਰਨਿਆਂ ਦੌਰਾਨ ਕਿਸਾਨਾਂ ਦੇ ਮੁਕੱਦਮੇ ਨਾ ਰੱਦ ਕੀਤੇ ਗਏ ਤਾਂ ਦਫ਼ਤਰਾਂ ਦੇ ਘਿਰਾਓ ਵੀ ਕੀਤੇ ਜਾ ਸਕਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।