Punjab News: ਭਗਵੰਤ ਮਾਨ ਅੱਜ ਕਰਨਗੇ ਕਿਸਾਨ ਮੋਰਚੇ ਦੀਆਂ 33 ਜਥੇਬੰਦੀਆਂ ਨਾਲ ਮੀਟਿੰਗ
Published : Dec 19, 2023, 8:02 am IST
Updated : Dec 19, 2023, 8:03 am IST
SHARE ARTICLE
CM Bhagwant Mann will hold a meeting with 33 Farmer organizations
CM Bhagwant Mann will hold a meeting with 33 Farmer organizations

ਕਿਸਾਨਾਂ ਦੀਆਂ ਸੂਬਾ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਫ਼ੈਸਲਾ ਹੋਣ ਦੀ ਸੰਭਾਵਨਾ

Punjab News:: ਅੱਜ ਪੰਜਾਬ ਦੇ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਹੁਣ  ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਜਥੇਬੰਦੀਆਂ ਨਾਲ 19 ਦਸੰਬਰ ਨੂੰ ਮੀਟਿੰਗ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਚ ਰੱਖੀ ਗਈ ਹੈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ 33 ਜਥੇਬੰਦੀਆਂ ਦੇ ਆਗੂਆਂ ਨੂੰ ਬੁਲਾਇਆ ਗਿਆ ਹੈ।

ਇਸ ਵਿਚ ਸਾਰੀਆਂ ਪ੍ਰਮੁੱਖ ਕਿਸਾਨ ਯੂਨੀਅਨਾਂ ਸ਼ਾਮਲ ਹਨ। ਪਹਿਲਾਂ ਇਹ ਮੀਟਿੰਗ  ਦਾ ਸਮਾਂ 12 ਵਜੇ ਰਖਿਆ ਗਿਆ ਸੀ ਪਰ ਬਾਅਦ ਵਿਚ ਇਹ ਬਦਲ ਕੇ 10 ਵਜੇ ਕਰ ਦਿਤਾ ਗਿਆ ਹੈ। ਇਸ ਬਾਰੇ ਦੇਰ ਸ਼ਾਮ ਕਿਸਾਨ ਆਗੂਆਂ ਨੂੰ ਸੂਚਿਤ ਕੀਤਾ ਗਿਆ ਹੈ।

ਪਤਾ ਲਗਾ ਹੈ ਕਿ ਮੁੱਖ ਮੰਤਰੀ ਦੇ ਦਿੱਲੀ ਦੇ ਜ਼ਰੂਰੀ ਰੁਝੇਵੇਂ ਕਾਰਨ ਸਮਾਂ ਬਦਲਿਆ ਗਿਆ ਹੈ। ਉਹ ਕਿਸਾਨਾਂ ਨਾਲ ਮੀਟਿੰਗ ਡੀਏ ਤੁਰਤ ਬਾਅਦ ਦਿੱਲੀ ਰਵਾਨਾ ਹੋ ਜਾਣਗੇ। ਕਿਸਾਨਾਂ ਨਾਲ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ ਅਤੇ ਇਸ ਵਿਚ ਕਿਸਾਨਾਂ ਦੀਆਂ ਸੂਬਾ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਫ਼ੈਸਲੇ ਹੋ ਸਕਦੇ ਹਨ।

(For more news apart from CM Bhagwant Mann will hold a meeting with 33 Farmer organizationst, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement