Farmers News: ਮੁੱਖ ਮੰਤਰੀ ਨਾਲ ਹੋਈ ਕਿਸਾਨਾਂ ਦੀ ਮੀਟਿੰਗ, ਇਹਨਾਂ ਮੰਗਾਂ 'ਤੇ ਹੋਈ ਚਰਚਾ 
Published : Dec 19, 2023, 4:17 pm IST
Updated : Dec 19, 2023, 4:19 pm IST
SHARE ARTICLE
Farmers
Farmers

ਜੰਗਲੀ ਜਾਨਵਰਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ, ਕਲੱਸਟਰ ਬਣਾਏ ਜਾਣਗੇ ਅਤੇ 12 ਬੋਰ ਦੀ ਰਾਈਫਲਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ

Farmers News : ਅੱਜ ਪੰਜਾਬ ਭਵਨ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਜੱਥੇਬੰਦੀਆਂ ਵਿਚਕਾਰ ਮੀਟਿੰਗ ਹੋਈ। 
ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਤੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨੂੰ ਸੰਬੋਧਨ ਕੀਤਾ ਤੇ ਸਭ ਤੋਂ ਪਹਿਲਾਂ ਪੰਜਾਬ ਦੇ ਪਾਣੀਆਂ ਦੀ ਗੱਲ ਕੀਤੀ।

ਉਹਨਾਂ ਨੇ ਕਿਹਾ ਕਿ ਐੱਸ.ਵਾਈ.ਐੱਲ ਦੇ ਮੁੱਦੇ 'ਤੇ 28 ਦਸੰਬਰ ਨੂੰ ਹੋਣ ਵਾਲੀ ਬੈਠਕ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੈਠਕ ਵਿਚ ਪਾਣੀ ਨੂੰ ਲੈ ਕੇ ਸਪੱਸ਼ਟ ਸਟੈਂਡ ਲਿਆ ਜਾਵੇਗਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ ਅਤੇ ਨਾ ਹੀ ਇਸ ਨੂੰ ਲੈ ਕੇ ਕੋਈ ਨਹਿਰ ਬਣਾਈ ਜਾਵੇਗੀ।
ਉਹਨਾਂ ਨੇ ਕਿਹਾ ਕਿ ਦੂਜਾ ਮੁੱਦਾ ਕਿਸਾਨਾਂ ਦੀਆਂ ਜ਼ਮੀਨਾਂ ਦਾ ਹੈ ਜੋ ਕਿ ਕੋਰ ਰਹਿਤ ਤਕਸੀਮ ਦੇ ਕਿਸੇ 1 ਜਨਵਰੀ ਤੋਂ ਲੈ ਕੇ 13 ਅ੍ਰਪੈਲ ਤੱਕ ਸੁਲਝਾ ਦਿੱਤੇ ਜਾਣਗੇ, ਇਸ ਤੋਂ ਇਲਾਵਾ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਜਿਨ੍ਹਾਂ ਦੇ ਖਾਤੇ ਬੰਦ ਹੋ ਗਏ ਸਨ, ਉਨ੍ਹਾਂ ਦੇ ਖਾਤੇ ਵੀ ਖੋਲ੍ਹੇ ਜਾਣਗੇ।

file photo

ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਧਾਲੀਵਾਲ ਨੇ ਕਿਹਾ ਕਿ 31 ਮਾਰਚ ਤੱਕ ਸਾਰੇ ਮੁਆਵਜ਼ੇ ਦੇ ਦਿੱਤੇ ਜਾਣਗੇ।  ਉਹਨਾਂ ਨੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੀ ਅਗਵਾਈ ‘ਚ ਕਮੇਟੀ ਬਣਾਈ ਜਾਵੇਗੀ। ਜਿਸ ‘ਤੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆ ਨੇ ਕਿਹਾ ਕਿ ਪਹਿਲੇ ਮੁੱਦੇ ’ਤੇ ਉਹ 28 ਨੂੰ ਹੋਣ ਵਾਲੀ ਬੈਠਕ ਵਿਚ ਆਪਣਾ ਪੱਖ ਸਪੱਸ਼ਟ ਰੱਖਣਗੇ। ਕਿਸਾਨ ਅੰਦੋਲਨ ‘ਚ ਕਈ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਗਿਆ ਪਰ 40 ਦੇ ਕਰੀਬ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਤੇ ਨੌਕਰੀ ਵੀ ਰਹਿੰਦੀ ਹੈ, ਉਨ੍ਹਾਂ ਨੂੰ ਵੀ ਛੇਤੀ ਹੀ ਮੁਆਵਜ਼ਾ ਦਿੱਤਾ ਜਾਵੇਗਾ। 

ਇਸ ਤੋਂ ਅੱਗੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਾਰਡਰ ਫੀਡਰਾਂ ‘ਤੇ ਲਗਾਏ ਗਏ ਬਿਜਲੀ ਪੰਪਾਂ ਲਈ ਸਬਸਿਡੀ ਦਿੱਤੀ ਜਾਵੇਗੀ। ਬਣਨ ਵਾਲੀ ਕਮੇਟੀ ਵਿਚ 5 ਕਿਸਾਨ ਸ਼ਾਮਲ ਹੋਣਗੇ। ਕਿਸਾਨ ਆਪਣੀ ਮਰਜ਼ੀ ਅਨੁਸਾਰ ਆਪਣੀ ਫ਼ਸਲ ਕਿਤੇ ਵੀ ਵੇਚ ਸਕਣਗੇ। ਨਾਬਾਰਡ ਨਾਲ 1 ਵਾਰ ਸੈਟਲਮੈਂਟ ਬਾਰੇ ਚਰਚਾ ਕੀਤੀ ਜਾਵੇਗੀ। 

file photo

 

ਉਹਨਾਂ ਨੇ ਦੱਸਿਆ ਕਿ ਬੈਂਕ ਕੋਲ ਪਈਆਂ ਕਿਸਾਨਾਂ ਦੀਆਂ ਸਾਰੀਆਂ ਜ਼ਮੀਨਾਂ ਸਬੰਧੀ ਨੀਤੀ ਲਿਆਂਦੀ ਜਾਵੇਗੀ। ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਕਿ ਬਿਜਲੀ ਦੇ ਮੁੱਦੇ ਵਿਚ ਪ੍ਰਾਈਵੇਟ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਪੰਜਾਬ ਸਰਕਾਰ ਜੋ ਵੀ ਕਰ ਸਕੀ ਉਹ ਕਰੇਗੀ। ਕੇਂਦਰ ਦੇ ਵਿਰੋਧ ਵਿਚ ਉਨ੍ਹਾਂ ਦਾ ਵੀ ਸਮਰਥਨ ਕੀਤਾ ਜਾਵੇਗਾ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਕਿਤੇ ਵੀ ਪ੍ਰੀ-ਪੇਡ ਮੀਟਰ ਨਹੀਂ ਲਗਾਏ ਜਾ ਰਹੇ ਹਨ। ਇਹ ਸਮਾਰਟ ਮੀਟਰ ਹਨ। 

ਮੁੱਖ ਮੰਤਰੀ ਨਾਲ ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਿੰਦਰ ਲੱਖੋਵਾਲ ਨੇ ਦੱਸਿਆ ਕਿ ਪਹਿਲੀ ਮੰਗ ਜੋ ਮੰਨ ਲਈ ਗਈ ਹੈ, ਉਹ ਇਹ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਰਹਿੰਦੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਵਨ ਟਾਈਮ ਸੈਟਲਮੈਂਟ ਨੂੰ ਲੈ ਕੇ ਨਾਬਾਰਡ ਨਾਲ ਗੱਲ ਕੀਤੀ ਜਾਵੇਗੀ। ਕਿਸਾਨਾਂ ਦੀ ਜ਼ਮੀਨ ਦੀ ਤਕਸੀਮ 1 ਜਨਵਰੀ ਤੋਂ 13 ਅਪ੍ਰੈਲ ਤੱਕ ਕੀਤੀ ਜਾਵੇਗੀ।

ਜੰਗਲੀ ਜਾਨਵਰਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ, ਕਲੱਸਟਰ ਬਣਾਏ ਜਾਣਗੇ ਅਤੇ 12 ਬੋਰ ਦੀ ਰਾਈਫਲਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਕਿਸਾਨਾਂ ਨੂੰ ਮੌਸਮ ਕਾਰਨ ਹੋਏ ਨੁਕਸਾਨ ਦਾ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ 5 ਕਿਸਾਨ ਆਗੂ ਦੀ ਚੋਣ ਕਰੇਗਾ ਜੋ ਸਬ-ਕਮੇਟੀ ਦਾ ਹਿੱਸਾ ਹੋਣਗੇ। 

ਕਿਸਾਨਾਂ ਦੀਆਂ ਹੋਰ ਮੰਗਾਂ 'ਤੇ ਚਰਚਾ 
- ਕਿਸਾਨ ਆਗੂਆਂ ਅਤੇ ਕਿਸਾਨਾਂ 'ਤੇ ਦਰਜ ਹੋਏ ਪਰਚੇ ਰੱਦ ਕੀਤੇ ਜਾਣ ਜਿਨ੍ਹਾਂ ਵਿਚ ਕੋਰੋਨਾ, ਰੇਲ ਰੋਕੋ ਅਤੇ ਪਰਾਲੀ ਨਾਲ ਸਬੰਧਤ ਕੇਸ ਹਨ।
-  80% ਸਬਸਿਡੀ ਉਤੇ ਸੋਲਰ ਮੋਟਰਾਂ ਦੇ ਕੁਨੈਕਸ਼ਨ ਸਾਰੇ ਪੰਜਾਬ ਵਿਚ ਮੁਹੱਈਆ ਕਰਵਾਏ ਜਾਣ।

-  ਕਿਸਾਨਾਂ ਲਈ ਖੇਤੀਬਾੜੀ ਦੇ ਨਵੇਂ ਕੁਨੈਕਸ਼ਨ ਖੋਲ੍ਹੇ ਜਾਣ।
- ਕਿਸਾਨਾਂ ਨੂੰ ਖਾਦ/ਯੂਰੀਆ ਨਾਲ ਜਬਰੀ ਨੈਨੋ ਪੈਕਿੰਗ ਦੇਣ ਬੰਦ ਕਰਨ ਦੀ ਮੰਗ
-  ਹੜ੍ਹਾਂ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਹਰ ਇੱਕ ਕਿਸਾਨਾਂ ਨੂੰ ਦਿੱਤਾ ਜਾਵੇ। 

 


 

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement