
ਡਾ. ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਸਾਉਣੀ ਦੇ ਸੀਜ਼ਨ ਦੌਰਾਨ ਕਿਸੇ ਵੀ ਗੈਰ ਪ੍ਰਮਾਣਿਤ ਨਰਮੇ ਦੇ ਬੀਜ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ
ਮੁਖ ਖੇਤੀਬਾੜੀ ਅਫਸਰ ਡਾ. ਬਲਜਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨ ਹਿੱਤ 'ਚ ਲੰਬੀ ਵਿਖੇ ਸਮੂਹ ਬੀਜ, ਦਵਾਈਆਂ ਅਤੇ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ | ਡਾ. ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਸਾਉਣੀ ਦੇ ਸੀਜ਼ਨ ਦੌਰਾਨ ਕਿਸੇ ਵੀ ਗੈਰ ਪ੍ਰਮਾਣਿਤ ਨਰਮੇ ਦੇ ਬੀਜ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਡੀਲਰਾਂ ਨੂੰ ਨਰਮੇ ਦੀ ਫ਼ਸਲ ਲਈ ਪੀ. ਏ. ਯੂ. ਲੁਧਿਆਣਾ ਦੁਆਰਾ ਪ੍ਰਮਾਣਿਤ ਕੀਤੇ ਬੀਜਾਂ ਅਤੇ ਦਵਾਈਆਂ ਦੀ ਵਿਕਰੀ ਕਰਕੇ ਕਿਸਾਨਾਂ ਨੂੰ ਪੱਕਾ ਬਿੱਲ ਦੇਣ ਦੀ ਹਿਦਾਅਤ ਦਿਤੀ । ਉਨ੍ਹਾਂ ਕਿਹਾ ਕਿ ਕੋਈ ਵੀ ਡੀਲਰ ਨਰਮੇ ਦੀਆਂ ਗੈਰ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੀ ਵਿਕਰੀ ਨਹੀਂ ਕਰੇਗਾ। ਜੇਕਰ ਕੋਈ ਡੀਲਰ ਅਜਿਹੀ ਵਿਕਰੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਮੇ ਸ੍ਰੀ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਸਮੂਹ ਡੀਲਰਾਂ ਨੂੰ ਕੀੜੇਮਾਰ ਦਵਾਈਆਂ ਦੇ ਅਧਿਕਾਰ ਪੱਤਰ ਦਰਜ ਕਰਵਾ ਕੇ ਵੇਚਣ ਦੀ ਹਦਾਇਤ ਕੀਤੀ। ਇਸ ਮੀਟਿੰਗ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ, ਲੰਬੀ, ਸ੍ਰੀ ਜਲੌਰ ਸਿੰਘ ਨੇ ਸਮੂਹ ਬੀਜ/ਖਾਦ/ਕੀੜੇਮਾਰ ਦਵਾਈਆਂ ਦੇ ਡੀਲਰਾਂ ਨੂੰ ਆਪਣੇ ਵਿਕਰੀ ਅਤੇ ਸਟਾਕ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ ਕੀਤੀ।