
ਕਰਨਗੇ ਅਪ੍ਰੇਸ਼ਨ ਸ਼ਕਤੀ ਨਾਲ
ਚੰਡੀਗੜ੍ਹ (ਭੁੱਲਰ) : ਕਿਸਾਨ-ਜਥੇਬੰਦੀਆਂ ਨੇ “ਆਪ੍ਰੇਸਨ ਕਲੀਨ” ਦਾ ਮੁਕਾਬਲਾ “ਆਪ੍ਰੇਸਨ ਸ਼ਕਤੀ” ਨਾਲ ਕਰਨ ਲਈ ਰਣਨੀਤੀ ਬਣਾਈ ਹੈ। ਇਸ ਰਣਨੀਤੀ ਤਹਿਤ ਇਕ ਪਾਸੇ ਪ੍ਰਤੀਰੋਧ ਹਫ਼ਤਾ ਮਨਾ ਕੇ ਕਿਸਾਨ ਸਾਰੇ ਮੋਰਚਿਆਂ ’ਤੇ ਕੋਰੋਨਾ ਨਾਲ ਲੜਨ ਦਾ ਸਖ਼ਤ ਪ੍ਰਬੰਧ ਕਰਨਗੇ, ਦੂਜੇ ਪਾਸੇ ਕਿਸਾਨਾਂ ਨੂੰ ਅਗਲੇ ਹਫ਼ਤੇ ਤੋਂ ਅਪਣੇ ਮੋਰਚਿਆਂ ’ਤੇ ਵਾਪਸ ਆਉਣ ਲਈ ਬੁਲਾਇਆ ਗਿਆ ਹੈ।
Samyukt Kisan Morcha
ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੀਤੀ ਗਈ, ਮੀਟਿੰਗ ਦੇ ਫ਼ੈਸਲਿਆਂ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ ਗਿਆ। ਪਿਛਲੇ ਕੁੱਝ ਦਿਨਾਂ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਸਰਕਾਰ ਕੋਰੋਨਾ ਦੀ ਲਾਗ ਦੇ ਬਹਾਨੇ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜ਼ਸ਼ ਰਚ ਰਹੀ ਹੈ। ਮੀਡੀਆ ਵਿਚ ਕਈ ਅਜਿਹੀਆਂ ਖ਼ਬਰਾਂ ਆਈਆਂ ਹਨ ਕਿ ਜਿਵੇਂ ਹੀ ਵਿਧਾਨ ਸਭਾ ਚੋਣਾਂ ਖ਼ਤਮ ਹੋਣਗੀਆਂ, ਹਰਿਆਣਾ ਅਤੇ ਕੇਂਦਰ ਸਰਕਾਰ ਨੇ “ਆਪ੍ਰੇਸ਼ਨ ਕਲੀਨ” ਦੇ ਨਾਮ ’ਤੇ ਕਿਸਾਨਾਂ ਦੇ ਮੋਰਚਿਆਂ ’ਤੇ ਹਮਲਾ ਕਰਨ ਅਤੇ ਉਨ੍ਹਾਂ ਦਾ ਸਫ਼ਾਇਆ ਕਰਨ ਦੀ ਯੋਜਨਾ ਬਣਾਈ ਹੈ।
Manohar Lal Khattar
ਇਸ ਯੋਜਨਾ ਦੀ ਭੂਮਿਕਾ ਨਿਭਾਉਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਕੋਰੋਨਾ ਸੰਕਟ ਕਾਰਨ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰਨ ਦਾ ਵਿਖਾਵਾ ਵੀ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਅਜਿਹੀ ਕੋਈ ਕਾਰਵਾਈ ਹੁੰਦੀ ਹੈ ਤਾਂ ਕਿਸਾਨ ਇਸ ਦਾ ਡੱਟ ਕੇ ਵਿਰੋਧ ਕਰਨਗੇ ਤੇ ਇਸ ਚੁਨੌਤੀ ਦਾ ਮੁਕਾਬਲਾ ਕਰਨ ਲਈ ਕਿਸਾਨੀ ਲਹਿਰ ਨੇ ਦੋਹਰੀ ਰਣਨੀਤੀ ਬਣਾਈ ਹੈ।
Farmers Protest
ਇਕ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਕਿਸਾਨਾਂ ਨੂੰ ਵਾਢੀ ਦਾ ਕੰਮ ਪੂਰਾ ਹੁੰਦੇ ਹੀ ਅਪਣੇ-ਅਪਣੇ ਮੋਰਚੇ ਵੱਲ ਪਰਤਣ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾ) ਨੇ ਪਹਿਲਾਂ ਹੀ ਅਪਣੇ ਮੈਂਬਰਾਂ ਨੂੰ 21 ਅਪ੍ਰੈਲ ਤੋਂ ਟਿਕਰੀ ਬਾਰਡਰ ’ਤੇ ਪਹੁੰਚਣ ਲਈ ਕਿਹਾ ਹੈ। ਇਸ ਦਾ ਸਵਾਗਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਹੋਰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 24 ਅਪ੍ਰੈਲ ਤੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ‘ਫਿਰ ਦਿੱਲੀ ਚਲੋ’ ਦਾ ਸੱਦਾ ਦੇ ਕੇ ਅਪਣੇ ਮੋਰਚਿਆਂ ਤਕ ਪਹੁੰਚਣ ਦਾ ਪ੍ਰੋਗਰਾਮ ਬਣਾਉਣ।