ਪਾਵਰਕੌਮ ਵਲੋਂ ਕਿਸਾਨਾਂ ਨੂੰ ਦਿਤੀ ਜਾਵੇਗੀ 8 ਘੰਟੇ ਬਿਜਲੀ  
Published : Jun 20, 2018, 2:41 pm IST
Updated : Jun 20, 2018, 2:41 pm IST
SHARE ARTICLE
jhona
jhona

ਸਰਕਾਰ ਵਲੋਂ ਝੋਨੇ ਦੀ ਲਵਾਈ ਦੀ ਤਰੀਖ ਨਿਰਧਾਰਿਤ ਕਰਨ ਦੇ ਬਾਵਜੂਦ ਵੀ ਕਿਸਾਨਾਂ ਨੇ 10 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕੀਤੀ ਹੋਈ

ਸਰਕਾਰ ਵਲੋਂ ਝੋਨੇ ਦੀ ਲਵਾਈ ਦੀ ਤਰੀਖ ਨਿਰਧਾਰਿਤ ਕਰਨ ਦੇ ਬਾਵਜੂਦ ਵੀ ਕਿਸਾਨਾਂ ਨੇ 10 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕੀਤੀ ਹੋਈ ਹੈ ਪਰ ਅੱਜ ਤੋਂ ਸਰਕਾਰੀ ਤੌਰ ’ਤੇ ਕੰਮ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਝੋਨੇ ਦੀ ਲੋੜ ਨੂੰ ਦੇਖਦੇ ਹੋਏ ਪਾਵਰਕੌਮ ਵੱਲੋਂ ਖੇਤੀ ਸੈਕਟਰ ਲਈ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਸ਼ੁਰੂ ਕਰ ਦਿਤੀ ਗਈ ਹੈ। ਪਾਵਰਕੌਮ ਵੱਲੋਂ ਖੇਤੀ ਸਪਲਾਈ ਲਈ ਦਿਨ ਤੇ ਰਾਤ ਦੇ ਤਿੰਨ ਗਰੁੱਪ ਬਣਾਏ ਗਏ ਹਨ। 

ਪਹਿਲੇ ਗਰੁੱਪ ਨੂੰ ਅੱਧੀ ਰਾਤ ਬਾਰ੍ਹਾਂ ਵਜੇ ਤੋਂ ਤੁਰੰਤ ਬਾਅਦ ਅੱਠ ਘੰਟੇ ਵਾਲੀ ਬਿਜਲੀ ਸ਼ੁਰੂ ਹੋ ਜਾਵੇਗੀ। ਬਿਜਲੀ ਪੂਰਤੀ ਨੂੰ ਪ੍ਰਬੰਧਾਂ ਨੂੰ ਨੇਪਰੇ ਚਾੜਨ ਲਈ ਪਾਵਰਕੌਮ ਨੇ ਅਪਣੇ ਬੰਦ ਥਰਮਲਾਂ ਵਿਚੋਂ ਚਾਰ ਯੂਨਿਟ ਭਖ਼ਾ ਦਿਤੇ ਹਨ। ਇਸਤੋਂ ਇਲਾਵਾ ਪਾਵਰਕੌਮ ਨੇ  ਕੌਮਾਂਤਰੀ ਬਾਰਡਰ ਜ਼ੋਨ ਦੇ ਇਲਾਕਿਆਂ ਦੇ ਕਿਸਾਨਾਂ ਨੂੰ ਦਿਨ ਵੇਲੇ ਅੱਠ ਘੰਟੇ ਬਿਜਲੀ ਦੇਣ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ।

ਬਾਰਿਸ਼ ਪੈਣ ਕਰਕੇ ਕਿਸਾਨਾਂ ਨੇ ਸਰਕਾਰ ਵਲੋਂ ਨਿਰਧਾਰਿਤ ਕੀਤੀ ਗਈ ਤਾਰੀਖ ਤੋਂ ਪਹਿਲਾਂ ਹੀ ਝੋਨਾ ਲਾਉਣਾ ਸ਼ੁਰੂ ਕਰ ਦਿਤਾ ਸੀ |  ਪਰ ਪੰਜਾਬ ਸਰਕਾਰ ਦੇ ਫ਼ੈਸਲੇ ਤਹਿਤ ਪਾਵਰਕੌਮ ਵੱਲੋਂ 20 ਜੂਨ ਤੋਂ ਖੇਤੀਬਾੜੀ ਸੈਕਟਰ ਨੂੰ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਅਜਿਹੇ ਵਿਚ ਪਾਵਰਕੌਮ ਮੈਨੇਜਮੈਂਟ ਵੱਲੋਂ ਅੱਜ ਤੋਂ ਹੀ ਆਪਣੇ ਥਰਮਲਾਂ ਨੂੰ ਭਖ਼ਾਇਆ ਗਿਆ ਹੈ।

ਪਾਵਰਕੌਮ ਨੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਮਕਸਦ ਨਾਲ ਰੋਪੜ ਤੇ ਲਹਿਰਾ ਮੁਹੱਬਤ ਦੇ ਦੋ ਦੋ ਯੂਨਿਟ ਕੱਲ੍ਹ ਭਖ਼ਾ ਦਿਤੇ ਸਨ, ਜਦਕਿ ਬਿਜਲੀ ਦੀ ਲੋੜ ਮੁਤਾਬਕ ਹੋਰ ਯੂਨਿਟ ਭਖ਼ਾਉਣ ਦੀ ਵੀ ਤਿਆਰੀ ਕਰ ਲਈ ਹੈ। ਮੈਨੇਜਮੈਂਟ ਨੇ ਅਪਣੇ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਹੈੱਡਕੁਆਰਟਰਜ਼ ’ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement