ਕਿਵੇਂ ਕਰੀੇਏ ਹਲਦੀ ਦੀ ਖੇਤੀ
Published : Jun 20, 2020, 12:42 pm IST
Updated : Jun 20, 2020, 12:42 pm IST
SHARE ARTICLE
 Turmeric Cultivation
Turmeric Cultivation

ਹਲਦੀ ਇਕ ਸਦਾਬਹਾਰ ਬੂਟੀ ਹੈ ਅਤੇ ਦੱਖਣੀ ਏਸ਼ੀਆ ਦੀ ਫਸਲ ਹੈ। ਇਸ ਨੂੰ "ਭਾਰਤੀ ਕੇਸਰ" ਵੀ ਕਿਹਾ ਜਾਂਦਾ ਹੈ ਅਤੇ ਇਹ ਇਕ ਮਹੱਤਵਪੂਰਨ ਮਸਾਲਾ ਹੈ।

ਹਲਦੀ ਇਕ ਸਦਾਬਹਾਰ ਬੂਟੀ ਹੈ ਅਤੇ ਦੱਖਣੀ ਏਸ਼ੀਆ ਦੀ ਫਸਲ ਹੈ। ਇਸ ਨੂੰ "ਭਾਰਤੀ ਕੇਸਰ" ਵੀ ਕਿਹਾ ਜਾਂਦਾ ਹੈ ਅਤੇ ਇਹ ਇਕ ਮਹੱਤਵਪੂਰਨ ਮਸਾਲਾ ਹੈ। ਇਹ ਰਸੋਈ ਦਾ ਮਹੱਤਵਪੂਰਨ ਪਦਾਰਥ ਹੈ ਅਤੇ ਸੁਆਦ ਅਤੇ ਰੰਗ ਲਈ ਵਰਤਿਆ ਜਾਂਦਾ ਹੈ। ਹਲਦੀ ਦਵਾਈਆਂ ਲਈ ਵੀ ਵਰਤੀ ਜਾਂਦੀ ਹੈ, ਕਿਉਂਕਿ ਇਸ ਵਿਚ ਕੈਂਸਰ ਅਤੇ ਵਿਸ਼ਾਣੂ ਵਿਰੋਧਕ ਤੱਤ ਪਾਏ ਜਾਂਦੇ ਹਨ। ਇਸ ਨੂੰ ਧਾਰਮਿਕ ਅਤੇ ਰਸਮ-ਰਿਵਾਜਾਂ ਦੇ ਕੰਮਾਂ ਵਿਚ ਵੀ ਵਰਤਿਆ ਜਾਂਦਾ ਹੈ। ਇਸ ਦੇ ਪ੍ਰਜਣਨ (ਵਾਧੇ) ਲਈ ਰਹਾਈਜ਼ੋਮਸ ਵਰਤੇ ਜਾਂਦੇ ਹਨ।

Turmeric Turmeric

ਇਸ ਦੇ ਪੱਤੇ ਲੰਬੇ, ਚੌੜੇ ਅਤੇ ਗੂੜੇ ਹਰੇ ਰੰਗ ਦੇ ਅਤੇ ਫੁੱਲ ਫਿੱਕੇ ਪੀਲੇ ਰੰਗ ਦੇ ਹੁੰਦੇ ਹਨ। ਭਾਰਤ ਸੰਸਾਰ ਵਿਚ ਸਭ ਤੋਂ ਵੱਧ ਹਲਦੀ ਉਗਾਉਣ, ਖਾਣ ਅਤੇ ਬਾਹਰ ਭੇਜਣ ਵਾਲਾ ਦੇਸ਼ ਹੈ। ਭਾਰਤ ਵਿਚ ਇਹ ਫਸਲ ਆਂਧਰਾ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਕਰਨਾਟਕ ਅਤੇ ਕੇਰਲ ਵਿਚ ਉਗਾਈ ਜਾਂਦੀ ਹੈ। ਵਧੀਆ ਜਲ ਨਿਕਾਸ ਵਾਲੀਆਂ ਹਲਕੀਆਂ ਜਾਂ ਭਾਰੀਆਂ, ਰੇਤਲੀਆਂ ਅਤੇ ਚੀਕਣੀਆਂ ਜ਼ਮੀਨਾਂ ਇਸ ਲਈ ਵਧੀਆ ਮੰਨੀਆ ਜਾਂਦੀਆ ਹਨ।

Turmeric CultivationTurmeric Cultivation

ਖੇਤ ਵਿਚ ਪਾਣੀ ਖੜਾ ਨਾ ਹੋਣ ਦਿਓ, ਕਿਉਂਕਿ ਇਹ ਫਸਲ ਖੜੇ ਪਾਣੀ ਨੂੰ ਸਹਾਰ ਨਹੀਂ ਸਕਦੀ। ਵੱਧ ਝਾੜ ਲੈਣ ਲਈ ਬਿਜਾਈ ਅਪ੍ਰੈਲ ਦੇ ਅੰਤ ਵਿਚ ਕਰੋ। ਇਸ ਨੂੰ ਪਨੀਰੀ ਦੇ ਨਾਲ ਵੀ ਉਗਾਇਆ ਜਾ ਸਕਦਾ ਹੈ। ਇਸ ਲਈ ਜੂਨ ਦੇ ਪਹਿਲੇ ਪੰਦੜਵਾੜੇ ਤੱਕ ਪਨੀਰੀ ਖੇਤ ਵਿਚ ਲਾ ਦਿਓ। ਪਨੀਰੀ ਲਈ 35-45 ਦਿਨਾਂ ਦੇ ਪੌਦਿਆਂ ਨੂੰ ਖੇਤ ਵਿਚ ਲਗਾਓ। ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਵੱਧ ਨਹੀ ਹੋਣੀ ਚਾਹੀਦੀ।

 Turmeric Turmeric

ਇਸ ਦੀ ਬਿਜਾਈ ਸਿੱਧੇ ਖੇਤ ਵਿਚ ਲਗਾ ਕੇ ਜਾਂ ਪਨੀਰੀ ਲਗਾ ਕੇ ਕੀਤੀ ਜਾਂਦੀ ਹੈ। ਬਿਜਾਈ ਤੋਂ 2-3 ਦਿਨਾਂ ਦੇ ਵਿਚ ਪੈਂਡੀਮੈਥਾਲਿਨ 30 ਈ.ਸੀ 800 ਮਿ.ਲੀ. ਜਾਂ ਮੈਟਰੀਬਿਉਜ਼ਿਨ 70 ਡਬਲਿਊ ਪੀ 400 ਗ੍ਰਾਮ ਨੂੰ  200 ਲੀਟਰ ਪਾਣੀ ਵਿੱਚ ਪਾ ਕੇ ਸਪਰੇਅ ਕਰੋ। ਨਦੀਨ ਨਾਸ਼ਕ ਦੀ ਵਰਤੋਂ ਤੋਂ ਬਾਅਦ ਖੇਤ ਨੂੰ ਹਰੇ ਪੱਤਿਆਂ ਜਾਂ ਝੋਨੇ ਦੀ ਤੂੜੀ ਨਾਲ ਢੱਕ ਦਿਓ।

Turmeric FarmingTurmeric Farming

ਜੜ੍ਹਾਂ ਦੇ ਵਿਕਾਸ ਲਈ ਬਿਜਾਈ ਤੋਂ 50-60 ਦਿਨ ਬਾਅਦ ਅਤੇ ਫਿਰ 40 ਦਿਨ ਬਾਅਦ ਜੜ੍ਹਾਂ ਨੂੰ ਮਿੱਟੀ ਲਾਓ। ਇਹ ਘੱਟ ਵਰਖਾ ਵਾਲੀ ਫਸਲ ਹੈ, ਇਸ ਲਈ ਵਰਖਾ ਦੇ ਅਨੁਸਾਰ ਸਿੰਚਾਈ ਕਰੋ। ਹਲਕੀ ਜ਼ਮੀਨ ਵਿਚ ਫਸਲ ਨੂੰ ਕੁੱਲ 35-40 ਸਿੰਚਾਈਆਂ ਦੀ ਲੋੜ ਪੈਂਦੀ ਹੈ। ਬਿਜਾਈ ਤੋਂ ਬਾਅਦ ਫਸਲ ਨੂੰ 40-60 ਕੁਇੰਟਲ ਪ੍ਰਤੀ ਏਕੜ ਹਰੇ ਪੱਤਿਆਂ ਨਾਲ ਢੱਕ ਦਿਓ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement