ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ 
Published : Aug 20, 2020, 4:37 pm IST
Updated : Aug 20, 2020, 4:37 pm IST
SHARE ARTICLE
File Photo
File Photo

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪ੍ਰਮੋਸ਼ਨ ਆਫ਼ ਐਗਰੀਕਲਚਰ ਮੈਕੇਨਾਈਜੇਸ਼ਨ ਫਾਰ ਇਨ ਸੀਟੂ ਆਫ਼ ਕਰਾਪ ....

ਨਵੀਂ ਦਿੱਲੀ  : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪ੍ਰਮੋਸ਼ਨ ਆਫ਼ ਐਗਰੀਕਲਚਰ ਮੈਕੇਨਾਈਜੇਸ਼ਨ ਫਾਰ ਇਨ ਸੀਟੂ ਆਫ਼ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਸਾਲ 2020-21 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।

File Photo File Photo

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਾਉਣੀ 2020 ਦੌਰਾਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਹੀ ਸੰਭਾਲਣ ਵਾਲੀਆਂ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਬਾਹਰ ਕੱਢਣ ਵਾਲੀਆਂ ਖੇਤੀਬਾੜੀ ਮਸ਼ੀਨਾ ਨੂੰ ਉਪਦਾਨ 'ਤੇ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।

File Photo File Photo

ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾ, ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ, ਰਜਿਸਟਰਡ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ, ਫਾਰਮਰ ਪ੍ਰੋਡਿਉਸਰ ਸੰਸਥਾਵਾਂ ਲਈ 80 ਫੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫੀਸਦੀ ਸਬਸਿਡੀ ਦੀ ਦਰ 'ਤੇ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ, ਸ਼ਰੈਡਰ, ਮਲਚਰ, ਹਾਈਡਰੋਲਿਕ ਰਿਵਰਸੀਬਲ ਐਮ.ਬੀ.ਪਲੋਅ, ਜੀਰੋ ਟਿੱਲ-ਡਰਿੱਲ, ਸੁਪਰ ਸੀਡਰ, ਬੇਲਰ, ਰੈਕ ਅਤੇ ਕਰਾਪ ਰੀਪਰ ਦੀਆਂ ਅਰਜੀਆਂ ਲੈਣ ਦੀ ਆਖਰੀ ਮਿਤੀ 17 ਅਗਸਤ 2020 ਸੀ ਜੋ ਹੁਣ ਅਰਜੀਆਂ ਪ੍ਰਾਪਤ ਕਰਨ ਦੀ ਮਿਤੀ 24 ਅਗਸਤ 2020 ਕਰ ਦਿੱਤੀ ਗਈ ਹੈ।

File Photo File Photo

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਉਪਰੋਕਤ ਮਸ਼ੀਨਾਂ ਦੀਆਂ ਅਰਜੀਆਂ ਸਬੰਧਤ ਬਲਾਕ ਦੇ ਖੇਤੀਬਾੜੀ ਦਫ਼ਤਰ ਵਿਖੇ ਭਾਰਤ ਸਰਕਾਰ ਦੇ ਪੋਰਟਲ www.agrimachinery.nic.in 'ਤੇ ਆਨ-ਲਾਈਨ ਕਰਵਾ ਕੇ ਜਮ੍ਹਾਂ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਪੱਧਰ 'ਤੇ ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਪ੍ਰਭਦੀਪ ਸਿੰਘ ਜਾਂ ਜੂਨੀਅਰ ਤਕਨੀਸ਼ੀਅਨ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement