
ਬਾਦਲਾਂ ਸਮੇਤ ਪੀਐਮ ਮੋਦੀ ਦੀ ਬਣਾਈ ਰੇਲ
ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼ੁਰੂ ਹੋਇਆ ਕਿਸਾਨ ਅੰਦੋਲਨ ਕਾਫ਼ੀ ਭਖ਼ਦਾ ਜਾ ਰਿਹੈ। ਪੰਜਾਬ ਵਿਚ ਧਰਨੇ ਪ੍ਰਦਰਸ਼ਨਾਂ ਤੋਂ ਇਲਾਵਾ ਹੁਣ ਕਿਸਾਨਾਂ ਨੇ ਦਿੱਲੀ ਵਿਚ ਵੀ ਮੋਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤੈ।
An angry farmer
ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਨਾਊਂਸਮੈਂਟਾਂ ਕੀਤੀਆਂ ਜਾ ਰਹੀਆਂ ਨੇ। ਅਜਿਹੀ ਹੀ ਇਕ ਅਨਾਊਂਸਮੈਂਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਐ, ਜਿਸ ਵਿਚ ਇਕ ਕਿਸਾਨ ਲੋਕਾਂ ਨੂੰ ਜਿੱਥੇ ਕਿਸਾਨੀ ਸੰਘਰਸ਼ ਬਾਰੇ ਜਾਗਰੂਕ ਕਰਦਾ ਦਿਖਾਈ ਦੇ ਰਿਹਾ।
ਉਥੇ ਹੀ ਉਸ ਵੱਲੋਂ ਹਰਸਿਮਰਤ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ ਜਾ ਰਿਹੈ, ਜਿਸ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਤਾਂ ਦੇ ਦਿੱਤਾ ਪਰ ਭਾਜਪਾ ਦਾ ਸਾਥ ਨਹੀਂ ਛੱਡਿਆ।