
ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਜੰਮ ਕੇ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ - ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਖੇਤੀ ਬਿੱਲ ਦੇ ਵਿਰੋਧ ਵਿਚ ਸਰਕਾਰ ਦੇ ਪੁਤਲੇ ਸਾੜੇ ਤੇ ਕਈਆਂ ਨੇ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
Farmer Protest
ਮੋਗਾ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕ ਵੱਡਾ ਪ੍ਰਦਰਸ਼ਨ ਕਰਦੇ ਹੋਏ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉੱਥੇ ਹੀ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਏਕਤਾ ਵੱਲੋਂ ਅੱਜ ਦੁਪਹਿਰੇ ਪ੍ਰਧਾਨ ਲਾਭ ਸਿੰਘ ਗਿੱਲ ਦੀ ਅਗਵਾਈ ਹੇਠ ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਪਿੰਡ ਗਿੱਲ ਦੀ ਨਹਿਰ ਦੇ ਪੁਲ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
Farmer Protest
ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਹੇਠ ਹਰਚੋਵਾਲ ਚੌਂਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਿੰਨਾ ਚਿਰ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲੈਂਦੀ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਦੋਆਬਾ ਕਿਸਾਨ ਸੰਘਰਸ਼ ਕਮੇਟੀ ਕਿਸ਼ਨਗੜ੍ਹ ਵਲੋਂ ਕਿਸ਼ਨਗੜ੍ਹ ਚੌਕ ਵਿਖੇ ਖੇਤੀ ਸੋਧ ਬਿਲ ਖਿਲਾਫ ਇਲਾਕੇ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
Farmer Protest
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੇ ਪਿੰਡਾਂ ਵਿਚ ਖੇਤੀ ਵਿਰੋਧੀ ਕਾਨੂੰਨ ਪਾਸ ਕਰਨ ਦੇ ਖਿਲਾਫ਼ ਮੋਦੀ ਸਰਕਾਰ ਦੀਆਂ ਅਰਥੀਆ ਸਾੜੀਆਂ ਗਈਆਂ। ਬਲਾਕ ਦਿੜ੍ਹਬਾ ਦੇ ਪਿੰਡਾਂ ਵਿਚ ਅਰਥੀਆ ਸਾੜੀਆਂ ਗਈਆਂ। ਮੋਦੀ ਸਰਕਾਰ ਦੀ ਅਰਥੀ ਸਾੜ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਜਦ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਬਿਲ ਵਾਪਸ ਨਹੀਂ ਲੈਂਦੀ ਸੰਘਰਸ਼ ਜਾਰੀ ਰਹੇਗਾ। ਦੇਸ ਦੇ ਸਾਰੇ ਵਰਗ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ।