ਅੰਦੋਲਨਾਂ ਦੌਰਾਨ ਕਿਸਾਨਾਂ 'ਤੇ ਬਣੇ ਕੇਸ ਦੀਵਾਲੀ ਤੋਂ ਪਹਿਲਾਂ ਵਾਪਸ ਹੋਣਗੇ
Published : Oct 20, 2020, 7:53 am IST
Updated : Oct 20, 2020, 7:53 am IST
SHARE ARTICLE
Farmers
Farmers

ਮੰਤਰੀ ਕਮੇਟੀ ਨੇ ਕਿਸਾਨ ਆਗੂਆਂ ਨੂੰ ਦਿਤਾ ਭਰੋਸਾ, ਹੋਰ ਕਈ ਮੰਗਾਂ ਬਾਰੇ ਵੀ ਹਾਂ ਪੱਖੀ ਹੁੰਗਾਰਾ ਦਿਤਾ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਪਿਛਲੇ ਸਮੇਂ ਵਿਚ ਕੋਵਿਡ-19 ਸੰਕਟ ਦੇ ਚਲਦੇ ਅਤੇ ਹੋਰ ਵੱਖ ਵੱਖ ਐਕਸ਼ਨਾਂ ਦੌਰਾਨ ਪੁਲਿਸ ਵਲੋਂ ਦਰਜ ਸਾਰੇ ਕੇਸ ਦੀਵਾਲੀ ਤੋਂ ਪਹਿਲਾਂ ਵਾਪਸ ਲੈ ਲਏ ਜਾਣਗੇ। ਇਹ ਭਰੋਸਾ ਪੰਜਾਬ ਦੇ ਮੰਤਰੀਆਂ ਦੀ ਕਿਸਾਨਾਂ ਨਾਲ ਗੱਲਬਾਤ ਲਈ ਗਠਤ ਕਮੇਟੀ ਵਲੋਂ ਅੱਜ ਪੰਜਾਬ ਭਵਨ ਵਿਚ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨਾਲ ਮੀਟਿੰਗ ਵਿਚ ਦਿਤਾ।

MeetingFile Photo

ਇਸ ਤੋਂ ਇਲਾਵਾ ਕੇਂਦਰੀ ਖੇਤੀ ਬਿਲਾਂ ਨੂੰ ਵਿਧਾਨ ਸਭਾ ਵਿਚ ਰੱਦ ਕਰਨ ਬਾਰੇ ਵੀ ਮੰਤਰੀ ਕਮੇਟੀ ਨੇ ਕਿਸਾਨ ਆਗੂਆਂ ਨੂੰ ਹਾਂ ਪੱਖੀ ਭਰੋਸਾ ਦਿਤਾ ਪਰ ਪ੍ਰਸਤਾਵਤ ਬਿਜਲੀ ਐਕਟ ਦੇ ਆਉਣ ਵਾਲੇ ਆਰਡੀਨੈਂਸ ਬਾਰੇ ਕੋਈ ਠੋਸ ਭਰੋਸਾ ਨਹੀਂ ਮਿਲਿਆ। ਕਿਸਾਨਾਂ ਦੀਆਂ ਹੋਰ ਮੰਗਾਂ ਜਿਨ੍ਹਾਂ ਵਿਚ ਮੁਕੰਮਲ ਕਰਜ਼ਾ ਮਾਫ਼ੀ ਦਾ ਵਾਅਦਾ ਤੇ ਖ਼ੁਦਕੁਸ਼ੀ, ਪੀੜਤ ਕਿਸਾਨਾਂ ਦੇ ਪ੍ਰਵਾਰਾਂ ਦੇ ਮੁਆਵਜ਼ੇ ਤੇ ਹੋਰ ਸਹਾਇਤਾ ਬਾਰੇ ਮਾਮਲਿਆਂ ਬਾਰੇ ਵੀ ਚਰਚਾ ਦੌਰਾਨ ਕਮੇਟੀ ਨੇ ਇਨ੍ਹਾਂ 'ਤੇ ਵਿਚਾਰ ਕਰ ਕੇ ਛੇਤੀ ਨਿਪਟਾਰੇ ਦੀ ਗੱਲ ਵੀ ਆਖੀ ਹੈ।

ਇਸ ਮੀਟਿੰਗ ਵਿਚ ਸ਼ਾਮਲ ਕਿਸਾਨ ਆਗੂਆਂ ਵਿਚ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਵੇਛਾ ਸਿੰਘ ਜੇਠੂਕੇ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਔਰਤ ਨੇਤਾਵਾਂ ਹਰਿੰਦਰ ਕੌਰ ਬਿੰਦੂ ਤੇ ਪਰਮਜੀਤ ਕੌਰ ਪਿੱਥੋ ਆਦਿ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement