
26-27 ਨਵੰਬਰ ਨੂੰ ਅਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਦਿੱਲੀ ਕੂਚ ਕਰਨਗੇ ਕਿਸਾਨ
ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ 26-27 ਨਵੰਬਰ ਨੂੰ ਦਿੱਲੀ ਰਵਾਨਾ ਹੋਣ ਦੀ ਰਣਨੀਤੀ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਿੰਡ ਲਿਟਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟਾ ਅਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਵਿਚ ਹੋਈ।
BKU Kadian Meeting
ਇਸ ਮੀਟਿੰਗ ਵਿਚ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਮੀਟਿੰਗ ਵਿਚ ਵੱਡੀ ਗਿਣਤੀ 'ਚ ਕਿਸਾਨ ਵੀ ਹਾਜ਼ਰ ਹੋਏ। ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕੀਤੀ।
BKU Kadian Meeting
ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਰੱਦ ਕਰਵਾਉਣ ਲਈ 26 ਅਤੇ 27 ਨਵੰਬਰ ਨੂੰ ਰਾਜਧਾਨੀ ਦਿੱਲੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਕਿਸਾਨ ਰਵਾਨਾ ਹੋਣਗੇ। ਉਹਨਾਂ ਨੇ ਕਿਸਾਨਾਂ ਨੂੰ ਅਪਣੇ ਟਰੈਕਟਰ-ਟਰਾਲੀਆਂ ਵਿਚ ਸਵਾਰ ਹੋ ਕੇ ਰਾਸ਼ਣ ਪਾਣੀ ਦੇ ਪੁਖਤਾ ਪ੍ਰੰਬਧਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।
Harmeet Singh Kadian
ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਕਿਸਾਨ ਕਦੇ ਵੀ ਅਪਣਾ ਹੱਕ ਖੋਹਣ ਨਹੀਂ ਦੇਣਗੇ। ਉਹਨਾਂ ਦੱਸਿਆ ਕਿ 25 ਤਰੀਕ ਨੂੰ ਹੀ ਹਜ਼ਾਰਾਂ ਟਰੈਕਟਾਂ 'ਤੇ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਉਹਨਾਂ ਦੱਸਿਆ ਕਿ ਬੀਤੇ ਦਿਨ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ 21 ਤਰੀਕ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਦੀਆਂ ਸਾਰੇ ਜ਼ਿਲ੍ਹਿਆਂ ਵਿਚ ਸਾਂਝੀਆਂ ਮੀਟਿੰਗਾਂ ਹੋਣਗੀਆਂ।
BKU Kadian Meeting
ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨ ਇਹਨਾਂ ਖੇਤੀ ਕਾਨੂੰਨਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਤੇ ਇਹਨਾਂ ਕਾਨੂੰਨਾਂ ਨਾਲ ਉਹਨਾਂ ਨੂੰ ਅਪਣਾ ਭਵਿੱਖ ਹਨੇਰੇ ਵਿਚ ਦਿਖਾਈ ਦੇ ਰਿਹਾ ਹੈ। ਉਹਨਾਂ ਕਿਹਾ ਕਿ ਭਾਜਪਾ ਵੱਲੋਂ ਮਾਲ ਗੱਡੀਆਂ ਨਾ ਚਲਾ ਕੇ ਤੇ ਜੀਐਸਟੀ ਨਾ ਦੇ ਕੇ ਪੰਜਾਬ ਦੀ ਆਰਥਕ ਤੇ ਸਿਆਸੀ ਘੇਰਾਬੰਦੀ ਕੀਤੀ ਜਾ ਰਹੀ ਹੈ।
PM Modi
ਕਿਸਾਨ ਯੂਨੀਅਨ ਨੇ ਕਿਹਾ ਕਿ ਕਿਸਾਨਾਂ ਨੂੰ ਯੂਰੀਆ ਖਾਦ ਦੀ ਕਮੀ ਹੋ ਰਹੀ ਹੈ, ਜਿਸ ਦੀ ਪੂਰਤੀ ਕਰਨਾ ਪੰਜਾਬ ਸਰਕਾਰ ਦਾ ਕੰਮ ਹੈ, ਜੇਕਰ ਪੰਜਾਬ ਸਰਕਾਰ ਨੇ ਖਾਦ ਦੀ ਕਮੀ ਪੂਰੀ ਨਾ ਕੀਤੀ ਤਾਂ ਉਹਨਾਂ ਦਾ ਵੀ ਘਿਰਾਓ ਕੀਤਾ ਜਾਵੇਗਾ।