Numbered suspension: 5 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ
Numberedar Suspended in the case of stubble burning: ਜਲੰਧਰ ਦੇ ਨਕੋਦਰ ਕਸਬੇ 'ਚ ਤਾਇਨਾਤ ਇਕ ਨੰਬਰਦਾਰ ਨੂੰ ਪਰਾਲੀ ਸਾੜਨ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਗਿਆ ਹੈ। ਨੰਬਰਦਾਰ ਦੀ ਪਛਾਣ ਸਰਬਜੀਤ ਸਿੰਘ ਵਾਸੀ ਪਿੰਡ ਸਿਹੋਵਾਲ (ਨਕੋਦਰ) ਵਜੋਂ ਹੋਈ ਹੈ। ਇਹ ਕਾਰਵਾਈ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕੀਤੀ ਹੈ।
ਇਹ ਵੀ ਪੜ੍ਹੋ: America News : ਅਮਰੀਕਾ ’ਚ ਸੜਕ ਹਾਦਸੇ ਵਿਚ ਭਾਰਤੀ ਮੂਲ ਦੇ ਵਿਅਕਤੀ ਦੀ ਹੋਈ ਮੌਤ
ਸਰਕਾਰ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸਖ਼ਤ ਕਾਰਵਾਈ ਕਰ ਰਹੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ। ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿਤੇ ਗਏ ਸਨ।
ਇਹ ਵੀ ਪੜ੍ਹੋ: Cricket News : ਆਸਟ੍ਰੇਲੀਆ ਤੋਂ ਵਿਸ਼ਵ ਕੱਪ ਫਾਈਨਲ ਹਾਰਨ ਬਾਅਦ ਇਸ ਕ੍ਰਿਕਟਰ ਦੇ ਘਰ ਪਹੁੰਚੀ ਪੁਲਿਸ
ਜਾਣਕਾਰੀ ਮੁਤਾਬਕ ਸਰਬਜੀਤ ਖਿਲਾਫ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਡੀਸੀ ਸਾਰੰਗਲ ਨੇ ਤੁਰੰਤ ਸਰਬਜੀਤ ਨੂੰ ਮੁਅੱਤਲ ਕਰ ਦਿਤਾ ਅਤੇ ਪੁਲਿਸ ਨੂੰ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਡੀਸੀ ਸਾਰੰਗਲ ਨੇ ਕਿਹਾ- ਸਰਬਜੀਤ ਨੇ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੇ ਬਿਨਾਂ ਆਪਣੇ ਖੇਤਾਂ ਵਿੱਚ ਪਰਾਲੀ ਸਾੜੀ।
ਇੰਨਾ ਹੀ ਨਹੀਂ ਸਰਬਜੀਤ 'ਤੇ ਕਰੀਬ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਰਬਜੀਤ ਨੂੰ ਡੀਸੀ ਸਾਹਮਣੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਸਰਬਜੀਤ 28 ਨਵੰਬਰ ਨੂੰ ਡੀਸੀ ਸਾਹਮਣੇ ਆਪਣਾ ਸਪੱਸ਼ਟੀਕਰਨ ਦੇਣਗੇ।