ਸਰਕਾਰ ਤੇ ਕਿਸਾਨਾਂ ਵਿਚਾਲੇ ਕਰਜ਼ਿਆਂ ਬਾਰੇ ਗੱਲ਼ਬਾਤ ਬੇਸਿੱਟਾ
Published : Feb 21, 2019, 1:58 pm IST
Updated : Feb 21, 2019, 1:58 pm IST
SHARE ARTICLE
Farmers
Farmers

ਕਿਸਾਨ ਜਥੇਬੰਦੀਆਂ ਅਗਲੇ ਦਿਨਾਂ ਵਿਚ ਕੈਪਟਨ ਸਰਕਾਰ.......

ਚੰਡੀਗੜ੍ਹ੍: ਕਿਸਾਨ ਜਥੇਬੰਦੀਆਂ ਅਗਲੇ ਦਿਨਾਂ ਵਿਚ ਕੈਪਟਨ ਸਰਕਾਰ ਲਈ ਵੱਡੀ ਮੁਸੀਬਤ ਖੜੀ੍ਹ੍ ਕਰ ਸਕਦੀਆਂ ਹਨ। ਪੰਜਾਬ ਸਰਕਾਰ ਨਾਲ ਸਹਿਕਾਰੀ ਬੈਂਕਾਂ ਨਾਲ ਸਬੰਧਤ ਮੁੱਦਿਆਂ ਬਾਰੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਲਈ ਕਿਸਾਨ ਸੰਘਰਸ਼ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾ ਰਹੇ ਹਨ। ਕਿਸਾਨ ਲੀਡਰਾਂ ਨੇ ਕਿਹਾ ਕਿ ਇਹਨਾਂ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਜਾਰੀ ਰਹੇਗਾ।
 

FarmersFarmers

ਸਰਕਾਰ ਨਾਲ ਮੀਟਿੰਗ ਵਿਚ ਕਿਸਾਨ ਆਗੂਆਂ ਤੇ ਸਰਕਾਰ ਦਰਮਿਆਨ ਇਹ ਫੈਸਲਾ ਨਹੀਂ ਹੋ ਸਕਿਆ ਕਿ ਕਰਜ਼ਾ ਦੇਣ ਸਮੇਂ ਕਿਸਾਨਾਂ ਤੋਂ ਲਏ ਜਾਣ ਵਾਲੇ ਖਾਲੀ ਚੈੱਕ ਬੰਦ ਕਰਨੇ ਹਨ ਜਾਂ ਨਹੀਂ। ਸਰਕਾਰ ਵੱਲੋਂ ਅਫ਼ਸਰਾਂ ਦੀ ਟੀਮ ਦੀ ਅਗਵਾਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜ ਕਿਸਾਨ ਯੂਨੀਅਨਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਬੂਟਾ ਸਿੰਘ ਬੁਰਜ ਗਿੱਲ, ਡਾ. ਦਰਸ਼ਨ ਪਾਲ ਨੇ ਕੀਤੀ।

 ਜਾਣਕਾਰੀ ਮੁਤਾਬਕ ਪੰਜਾਬ ਸਰਕਾਰ 5 ਏਕੜ ਦੇ ਕਿਸਾਨਾਂ ਤੇ 10 ਲੱਖ ਤੱਕ ਦੇ ਕਰਜ਼ੇ ਵਾਲੇ ਕਿਸਾਨਾਂ 'ਤੇ ਟਰਮ ਲੋਨ ਦੀਆਂ ਕਿਸ਼ਤਾਂ ਭਰਨ ਲਈ ਦਬਾਅ ਨਾ ਪਾਉਣ ਲਈ ਸਹਿਮਤ ਹੋ ਗਈ ਸੀ। ਕਿਸਾਨ ਆਗੂ 10 ਏਕੜ ਦੇ ਸਾਰੇ ਕਿਸਾਨਾਂ ਦੇ ਕਰਜ਼ੇ ਦੀ ਕਿਸ਼ਤ ਨਾ ਭਰਨ ਕਰਕੇ ਪੇ੍ਸ਼ਾਨ ਨਾ ਕਰਨ ਦੀ ਮੰਗ ਕਰ ਰਹੇ ਸਨ।
 

FarmersFarmers

ਇੱਕ ਅਨੁਮਾਨ ਅਨੁਸਾਰ ਪੰਜ ਏਕੜ ਤੱਕ ਵਾਲੇ ਕਿਸਾਨਾਂ ਵੱਲ 109 ਕਰੋੜ ਰੁਪਏ ਦੀਆਂ ਕਿਸ਼ਤਾਂ ਖੜੀ੍ਹ੍ਆਂ ਹਨ ਤੇ 6600 ਦੇ ਕਰੀਬ ਕਿਸਾਨ ਇਸ ਦਾਇਰੇ ਵਿਚ ਆਉਂਦੇ ਹਨ। ਦਸ ਏਕੜ ਵਾਲਿਆਂ ਵੱਲ 17 ਕਰੋੜ ਰੁਪਏ ਦੇ ਕਰੀਬ ਕਿਸ਼ਤਾਂ ਦਾ ਬਕਾਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਰਜ਼ਾ ਦੇਣ ਸਮੇਂ ਬੈਂਕ ਕਿਸਾਨਾਂ ਤੋਂ ਜ਼ਮੀਨ ਵੀ ਗਹਿਣੇ ਕਰ ਲੈਂਦੇ ਹਨ ਤੇ ਉਹਨਾਂ ਤੋਂ ਖਾਲੀ ਚੈੱਕ ਲੈ ਲਏ ਜਾਂਦੇ ਹਨ।  ਜਦੋਂ ਕੋਈ ਕਿਸਾਨ ਕਿਸ਼ਤ ਨਹੀਂ ਭਰ ਸਕਦਾ ਤਾਂ ਚੈੱਕ ਲਗਾ ਕੇ ਉਸ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement