
ਦਿੱਲੀ ਵਲ ਕੂਚ ਕਰ ਰਹੇ ਕਿਸਾਨਾਂ ਨੂੰ ਪੰਜਾਬ ਪੁਲਿਸ ਨੇ ਜਬਰੀ ਰੋਕਿਆ
ਪਾਤੜਾਂ (ਹਰਮਿੰਦਰ ਸਿੰਘ) : ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਵਲ ਕੂਚ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਦਿੱਲੀ ਸੰਗਰੂਰ ਕੌਮੀ ਮਾਰਗ ਉੱਤੇ ਪੰਜਾਬ ਪੁਲਿਸ ਨੇ ਜਬਰੀ ਰੋਕ ਲਿਆ। ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਪਿੰਡ ਸ਼ੁਤਰਾਣਾ ਕੋਲ ਕੌਮੀ ਮਾਰਗ ਨੂੰ ਜਾਮ ਕਰਕੇ ਧਰਨਾ ਲਾ ਦਿਤਾ।
kisan protest
ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਝੂਠਾ ਵਾਅਦਾ ਕਰਕੇ ਕਿਸਾਨਾਂ ਨੂੰ ਗੁਮਰਾਹ ਕੀਤਾ ਤੇ ਹੁਣ ਉਸੇ ਤਰਜ਼ 'ਤੇ ਚਲਦਿਆਂ ਸੂਬੇ 'ਚ ਰਾਜ ਕਰ ਰਹੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ ਕਰਨ ਦਾ ਝੂਠਾ ਵਾਅਦਾ ਕਰਕੇ ਸੱਤਾ ਦਾ ਖੁਦ ਤਾਂ ਸੁਖ ਭੋਗ ਰਹੀ ਤੇ ਅੰਨਦਾਤਾ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ।
punjab police
ਕਿਸਾਨ ਆਗੂਆਂ ਨੇ ਕਿਹਾ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਲੀਕ ਮਾਰਨ ਤੱਕ ਅਤੇ ਸਵਾਮੀ ਨਾਥਨ ਕਮਿਸ਼ਨ ਦੀ ਸ਼ਿਫਾਰਸ਼ਾਂ ਨੂੰ ਲਾਗੂ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਯੂਨੀਅਨ (ਸਿੱਧੂਪੁਰ)ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਧਰਨੇ ਦਰਮਿਆਨ ਸਵਾਮੀਨਾਥਨ ਦੀ ਰਿਪੋਰਟ ਲਾਗੂ ਹੋਣ ਤਕ ਦਿੱਲੀ ਕੌਮੀ ਮਾਰਗ ਤੇ ਮਰਨ ਵਰਤ ਸ਼ੁਰੂ ਕਰ ਦਿਤਾ ਹੈ।