
ਸਾਨੂੰ ਇਹ ਸਬੂਤ ਦਿੱਤਾ ਜਾਵੇ ਕਿ ਇਸ ਮੀਟਿੰਗ ਦੌਰਾਨ ਸਾਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
Joginder Singh Ugrahan avoids meeting with government: ਅੱਜ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਣ ਵਾਲੀ ਕਿਸਾਨਾਂ ਦੀ ਮੀਟਿੰਗ ਤੋਂ ਬੀ.ਕੇ.ਯੂ. ਏਕਤਾ (ਉਗਰਾਹਾਂ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਨਾਰਾ ਕਰ ਲਿਆ ਹੈ।
ਉਨ੍ਹਾਂ ਇਕ ਵੀਡੀਉ ਜਾਰੀ ਕਰ ਕਿਹਾ ਕਿ ਸਾਡੀ ਜਥੇਬੰਦੀ ਇਸ ਮੀਟਿੰਗ ਦਾ ਹਿੱਸਾ ਨਹੀਂ ਬਣੇਗੀ। ਅਜਿਹੇ ਹਾਲਾਤ ਵਿਚ ਸਰਕਾਰ ਨਾਲ ਮੀਟਿੰਗ ਕਰਨ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਹੋਈ ਮੀਟਿੰਗ ਵਿਚ ਸਾਡੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਹੁਣ ਸਾਨੂੰ ਇਹ ਸਬੂਤ ਦਿੱਤਾ ਜਾਵੇ ਕਿ ਇਸ ਮੀਟਿੰਗ ਦੌਰਾਨ ਸਾਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।