ਮੁਸੀਬਤ 'ਚ ਕਿਸਾਨ! ਪੰਜਾਬ 'ਚ ਕਰਜ਼ਈ ਕਿਸਾਨਾਂ ਨੂੰ ਗ੍ਰਿਫ਼ਤਾਰੀ ਵਾਰੰਟ ਹੋਏ ਜਾਰੀ
Published : Apr 21, 2022, 2:17 pm IST
Updated : Apr 21, 2022, 2:17 pm IST
SHARE ARTICLE
 Arrest warrants issued for indebted farmers in Punjab, many old warrants also renewed
Arrest warrants issued for indebted farmers in Punjab, many old warrants also renewed

ਜ਼ਮੀਨ ਨਿਲਾਮੀ ਦੇ ਕੇਸ ਵੀ ਪ੍ਰਕਿਰਿਆ ਅਧੀਨ, ਕਈ ਪੁਰਾਣੇ ਵਾਰੰਟ ਵੀ ਕੀਤੇ ਰੀਨਿਊ 

 

ਚੰਡੀਗੜ੍ਹ: ਪੰਜਾਬ ਵਿਚ ਕਰਜ਼ਈ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਹੋਣ ਲੱਗ ਪਈਆਂ ਹਨ। ਖੇਤੀ ਵਿਕਾਸ ਬੈਂਕਾਂ ਨੇ ਕਰਜ਼ਈ ਕਿਸਾਨਾਂ 'ਤੇ ਸ਼ਿਕੰਜ਼ਾਂ ਕੱਸਿਆ ਹੈ। ਬੀਤੇ ਦੋ ਦਿਨਾਂ ਵਿਚ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ ਜਿਨ੍ਹਾਂ ਨੂੰ ਬੈਂਕ ਅਧਿਕਾਰੀਆਂ ਨੇ ਲਿਖਤੀ ਵਾਅਦਾ ਮਿਲਣ ਮਗਰੋਂ ਛੱਡ ਦਿੱਤਾ ਸੀ। ਬੇਸ਼ੱਕ ਕਿਸੇ ਡਿਫਾਲਟਰ ਕਿਸਾਨ ਨੂੰ ਜੇਲ੍ਹ ਤਾਂ ਨਹੀਂ ਭੇਜਿਆ ਗਿਆ ਪਰ ਪੰਜਾਬ ਵਿਚ ਕਰੀਬ ਦੋ ਹਜ਼ਾਰ ਡਿਫਾਲਟਰ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਮੀਨ ਨਿਲਾਮੀ ਦੇ ਕੇਸ ਵੀ ਪ੍ਰਕਿਰਿਆ ਅਧੀਨ ਹਨ।

Farmers Protest (File Photo)Farmers Protest  

ਕਿਸਾਨਾਂ 'ਤੇ ਇਹ ਸ਼ਿਕੰਜ਼ਾਂ ਕਈ ਵਰ੍ਹਿਆਂ ਮਗਰੋਂ ਕੱਸਿਆ ਗਿਆ ਹੈ। ਜਦਕਿ ਇਸ ਵਾਰ ਕਣਕ ਦੇ ਘਟੇ ਝਾੜ ਕਰ ਕੇ ਕਿਸਾਨ ਪਹਗਿਲਾਂਹੀ ਦੁਖੀ ਸਨ ਤੇ ਹੁਣ ਇਹ ਸਖ਼ਤੀ ਕਿਸਾਨਾਂ ਲਈ ਹੋਰ ਭਾਰੀ ਹੋ ਗਈ ਹੈ। ਪੰਜਾਬ ਵਿਚ ਕਈ ਕਿਸਾਨਾਂ ਨੇ ਖੇਤੀ ਵਿਕਾਸ ਬੈਂਕਾਂ ਤੋਂ ਖੇਤੀ ਅਤੇ ਗੈਰ-ਖੇਤੀ ਕੰਮਾਂ ਲਈ ਕਰਜ਼ੇ ਲਏ ਹੋਏ ਹਨ। ਕਰਜ਼ਾ ਲੈਣ ਤੋਂ ਬਾਅਦ ਕਿਸਾਨਾਂ ਨੂੰ ਸਰਕਾਰਾਂ ਤੋਂ ਇਹ ਆਸ ਹੁੰਦੀ ਹੈ ਕਿ ਉਹਨਾਂ ਦਾ ਕਰਜ਼ਾ ਮੁਆਫ਼ ਹੋਵੇਗਾ ਪਰ ਜਦੋਂ ਸਰਕਾਰ ਵੱਲੋਂ ਵੀ ਉਹਨਾਂ ਨੂੰ ਕੋਈ ਸਹਾਇਤਾ ਨਹੀਂ ਮਿਲਦੀ ਤਾਂ ਉਹ ਅਪਣੇ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਬੈਠਦੇ ਹਨ ਜਦੋਂ ਕਿ ਖੇਤੀ ਵਿਕਾਸ ਬੈਂਕ ‘ਕਰਜ਼ਾ ਮੁਆਫ਼ੀ ਸਕੀਮ’ ਦੇ ਦਾਇਰੇ ਵਿਚ ਨਹੀਂ ਆਉਂਦੇ ਸਨ।

Farmers Debt Farmers Debt

ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕਰੀਬ ਪੰਜ ਸੌ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਨਵੇਂ ਹਨ ਅਤੇ ਕੁੱਝ ਪੁਰਾਣੇ ਵਾਰੰਟ ਵੀ ਰੀਨਿਊ ਕੀਤੇ ਗਏ ਹਨ। ਖੇਤੀ ਵਿਕਾਸ ਬੈਂਕ ਫ਼ਿਰੋਜ਼ਪੁਰ ਨੇ ਗ੍ਰਿਫ਼ਤਾਰੀ ਵਾਰੰਟ ਦੇ ਆਧਾਰ ’ਤੇ ਬਸਤੀ ਰਾਮਵਾੜਾ ਦੇ ਕਿਸਾਨ ਬਖ਼ਸ਼ੀਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੇ ਸਿਰ 11 ਲੱਖ ਦਾ ਕਰਜ਼ਾ ਸੀ। ਸਹਾਇਕ ਰਜਿਸਟਰਾਰ ਫ਼ਿਰੋਜ਼ਪੁਰ ਸਰਵਰਜੀਤ ਸਿੰਘ ਨੇ ਦੱਸਿਆ ਕਿ ਬਖ਼ਸ਼ੀਸ਼ ਸਿੰਘ ਨੇ ਲਿਖਤੀ ਬਿਆਨ ਦੇ ਕੇ ਇੱਕ ਮਹੀਨੇ ਅੰਦਰ ਵਸੂਲੀ ਦੇਣ ਦਾ ਵਾਅਦਾ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਰੀਬ 250 ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਹਨ। 

file photo

 

ਖੇਤੀ ਵਿਕਾਸ ਬੈਂਕ ਜਲਾਲਾਬਾਦ ਵਲੋਂ ਵੀ ਕਰੀਬ 400 ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਗਏ ਹਨ, ਜਿਨ੍ਹਾਂ ਵਿਚ 183 ਨਵੇਂ ਵਾਰੰਟ ਸ਼ਾਮਲ ਹਨ। ਖੇਤੀ ਵਿਕਾਸ ਬੈਂਕ ਜਲਾਲਾਬਾਦ ਨੇ ਪਿੰਡ ਕਾਹਨੇਵਾਲਾ ਦੇ ਕਿਸਾਨ ਸੋਮਨਾਥ ਨੂੰ 12 ਲੱਖ ਰੁਪਏ ਦੇ ਕਰਜ਼ੇ ਤਹਿਤ ਗ੍ਰਿਫ਼ਤਾਰ ਕੀਤਾ ਸੀ। ਸਹਾਇਕ ਰਜਿਸਟਰਾਰ ਜਲਾਲਾਬਾਦ ਰਾਜਨ ਗੁਰਬਖ਼ਸ਼ ਰਾਏ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸੋਮਨਾਥ ਨੇ 6.27 ਲੱਖ ਰੁਪਏ ਦੀ ਵਸੂਲੀ ਦੇ ਦਿੱਤੀ ਹੈ, ਜਿਸ ਕਰਕੇ ਉਸ ਨੂੰ ਵਾਪਸ ਘਰ ਭੇਜ ਦਿੱਤਾ ਗਿਆ। ਵੇਰਵਿਆਂ ਅਨੁਸਾਰ ਗੁਰੂ ਹਰਸਹਾਏ ਦੇ ਖੇਤੀ ਵਿਕਾਸ ਬੈਂਕ ਵੱਲੋਂ ਕਰੀਬ 200 ਕਰਜ਼ਈ ਕਿਸਾਨਾਂ ਤੇ ਫ਼ਾਜ਼ਿਲਕਾ ਦੇ ਖੇਤੀ ਵਿਕਾਸ ਬੈਂਕ ਵੱਲੋਂ ਕਰੀਬ 200 ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਹਨ। ਜ਼ਿਲ੍ਹਾ ਬਠਿੰਡਾ ਵਿਚ ਵੀ ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਹਨ

ਪਰ ਉਨ੍ਹਾਂ ਦਾ ਅੰਕੜਾ ਪ੍ਰਾਪਤ ਨਹੀਂ ਹੋ ਸਕਿਆ। ਜ਼ਿਲ੍ਹਾ ਮਾਨਸਾ ਦੇ ਡਿਪਟੀ ਰਜਿਸਟਰਾਰ ਤੇਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੰਦਾਜ਼ੇ ਅਨੁਸਾਰ 200 ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਗਏ ਹਨ, ਜੋ ਸਿਰਫ਼ ਕਿਸਾਨਾਂ ਨੂੰ ਸਖ਼ਤ ਸੁਨੇਹਾ ਦੇਣ ਲਈ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖੇਤੀ ਵਿਕਾਸ ਬੈਂਕ ਡੀ-ਕੈਟਾਗਿਰੀ ਵਿਚ ਹਨ ਅਤੇ ਨਵਾਂ ਕਰਜ਼ਾ ਦੇਣ ਦੀ ਇਨ੍ਹਾਂ ਬੈਂਕਾਂ ਵਿਚ ਪਹੁੰਚ ਨਹੀਂ ਰਹੀ। ਪਤਾ ਲੱਗਿਆ ਹੈ ਕਿ ਬਰਨਾਲਾ, ਫ਼ਰੀਦਕੋਟ ਤੇ ਮੋਗਾ ਜ਼ਿਲ੍ਹੇ ਵਿੱਚ ਵੀ ਇਹ ਕਾਰਵਾਈ ਚੱਲ ਰਹੀ ਹੈ।

FarmerFarmer

ਜਾਣਕਾਰੀ ਅਨੁਸਾਰ ਖੇਤੀ ਵਿਕਾਸ ਬੈਂਕਾਂ ਨੇ ਇਸ ਵਾਰ 71 ਹਜ਼ਾਰ ਕਿਸਾਨਾਂ ਤੋਂ 3200 ਕਰੋੜ ਰੁਪਏ ਵਸੂਲ ਕਰਨੇ ਹਨ। ਇਨ੍ਹਾਂ ਵਿਚੋਂ ਕਰੀਬ 60 ਹਜ਼ਾਰ ਕਿਸਾਨ ਡਿਫਾਲਟਰ ਹਨ, ਜਿਨ੍ਹਾਂ ਵੱਲ ਕਰੀਬ 2300 ਕਰੋੜ ਦਾ ਕਰਜ਼ਾ ਖੜ੍ਹਾ ਹੈ। ਮਾਲਵਾ ਖ਼ਿੱਤੇ ਵਿਚ ਪੁਜ਼ੀਸ਼ਨ ਕਾਫ਼ੀ ਖ਼ਰਾਬ ਹੈ, ਜਿੱਥੇ ਫ਼ਿਰੋਜ਼ਪੁਰ ਡਿਵੀਜ਼ਨ ਵਿਚ 30 ਹਜ਼ਾਰ ਡਿਫਾਲਟਰ ਹਨ, ਜਿਨ੍ਹਾਂ ਤੋਂ 1150 ਕਰੋੜ ਰੁਪਏ ਦੀ ਵਸੂਲੀ ਕੀਤੀ ਜਾਣੀ ਹੈ। ਪਿਛਲੇ ਸਾਉਣੀ ਦੇ ਸੀਜ਼ਨ ਵਿੱਚ ਬੈਂਕਾਂ ਨੂੰ ਸਿਰਫ਼ 200 ਕਰੋੜ ਦੀ ਵਸੂਲੀ ਆਈ ਸੀ।

ਪਤਾ ਲੱਗਿਆ ਹੈ ਕਿ ਹਰ ਖੇਤੀ ਵਿਕਾਸ ਬੈਂਕ ਨੂੰ ਦਸ ਟੌਪ ਡਿਫਾਲਟਰਾਂ ਦੀ ਸ਼ਨਾਖ਼ਤ ਕਰਨ ਲਈ ਕਿਹਾ ਹੈ ਤੇ ਇਸ ਦੇ ਨਾਲ ਹੀ ਕਿਸਾਨ ਵੀ ਇਸ ਕਾਰਵਾਈ ਨੂੰ ਲੈ ਕੇ ਰੋਸ ਵਿਚ ਹਨ ਤੇ ਕਈ ਕਿਸਾਨ ਯੂਨੀਅਨਾਂ ਨੇ ਤਾਂ ਸਰਕਾਰ ਨੂੰ ਚਿਤਾਵਨੀ ਵੀ ਦੇ ਦਿੱਤੀ ਹੈ ਕਿ ਉਹ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਹੋਣ ਦੇਣਗੇ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement