ਕਿਸਾਨਾਂ ਲਈ ਖ਼ੁਸ਼ਖ਼ਬਰੀ : ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਚੁੱਕਣ ਲਈ ਕੇਂਦਰ ਨੇ ਭਰੀ ਹਾਮੀ
Published : May 21, 2022, 2:41 pm IST
Updated : May 21, 2022, 5:00 pm IST
SHARE ARTICLE
Punjab govt supports MSP on Moong crop
Punjab govt supports MSP on Moong crop

CM ਭਗਵੰਤ ਮਾਨ ਨੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਕੇਂਦਰੀ ਏਜੰਸੀਆਂ ਹੁਣ ਪੰਜਾਬ ਸਰਕਾਰ ਤੋਂ MSP 'ਤੇ ਕਰਨਗੀਆਂ ਮੂੰਗੀ ਦੀ ਖ਼ਰੀਦ

ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿਤੀ ਸੀ ਮੂੰਗੀ 'ਤੇ MSP ਦੀ ਗਰੰਟੀ

ਚੰਡੀਗੜ੍ਹ : ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮੂੰਗੀ ਦੀ ਫਸਲ MSP 'ਤੇ ਚੁੱਕਣ ਲਈ ਹਾਮੀ ਭਰੀ ਹੈ। ਦੱਸ ਦੇਈਏ ਕਿ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿਤੀ ਹੈ।

Bhagwant MannBhagwant Mann

ਉਨ੍ਹਾਂ ਦੱਸਿਆ ਕਿ ਜਿਹੜੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿਠੀ ਲਿਖੀ ਸੀ ਉਸ 'ਤੇ ਕੇਂਦਰ ਦੀਆਂ ਏਜੰਸੀਆਂ ਹੁਣ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਦੀ ਖ਼ਰੀਦ ਕਰਨਗੀਆਂ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਮੂੰਗੀ 'ਤੇ ਐੱਮ.ਐੱਸ.ਪੀ.ਦੇਣ ਦੀ ਗਾਰੰਟੀ ਦਿੱਤੀ ਸੀ।

Moong FarmingMoong Farming

ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਕੇਂਦਰ ਸਰਕਾਰ ਦਾ ਵੀ ਧੰਨਵਾਦ ਕੀਤਾ ਹੈ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ।

ਸੀਐੱਮ ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਮੂੰਗੀ ਪ੍ਰਤੀ ਪੂਰਾ ਉਤਸ਼ਾਹ ਦਿਖਾਇਆ ਹੈ। ਇਸ ਵਾਰ ਮੂੰਗੀ ਦੀ ਬਿਜਾਈ ਹੇਠ ਰਕਬਾ ਵਧ ਕੇ 97 ਹਜ਼ਾਰ 250 ਏਕੜ ਹੋ ਗਿਆ ਹੈ। ਇਹ ਪਿਛਲੇ ਸਾਲ 50,000 ਦੇ ਮੁਕਾਬਲੇ ਲਗਭਗ ਦੁੱਗਣਾ ਹੈ। ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 25 ਹਜ਼ਾਰ ਏਕੜ ਵਿੱਚ ਮੂੰਗੀ ਦੀ ਬਿਜਾਈ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement