
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ (Farm Laws) ਖਿਲਾਫ਼ ਜਾਰੀ ਸੰਘਰਸ਼ ਦੌਰਾਨ ਦੁਖਦਾਈ ਖ਼ਬਰ ਆਈ ਹੈ।
ਫ਼ਿਰੋਜ਼ਪੁਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਸੰਘਰਸ਼ ਦੌਰਾਨ ਦੁਖਦਾਈ ਖ਼ਬਰ ਆਈ ਹੈ। ਦਿੱਲੀ ਵਿਖੇ ਚਲ ਰਹੇ ਅੰਦੋਲਨ 'ਚ ਸ਼ਾਮਲ ਗੁਰੂ ਹਰਸਹਾਏ ਦੇ ਕਿਸਾਨ ਦੀ ਮੌਤ ( Punjab Farmer Died in Delhi Farmer's Protest) ਹੋ ਗਈ ਹੈ।
Farmer Jarnail Singh
ਹੋਰ ਪੜ੍ਹੋ: ਅੰਤਰਰਾਸ਼ਟਰੀ ਯੋਗਾ ਦਿਵਸ: ਫ਼ੌਜ ਦੇ ਜਵਾਨਾਂ ਨੇ ਕਹਿਰ ਦੀ ਠੰਡ ਵਿਚ ਵੀ ਕੀਤਾ ਯੋਗ
ਮ੍ਰਿਤਕ ਕਿਸਾਨ ਦਾ ਨਾਂਅ ਜਰਨੈਲ ਸਿੰਘ ਵਾਸੀ ਪਿੰਡ ਪਿੱਪਲੀ ਚੱਕ ( ਚੱਕ ਮੇਘਾ ਵਿਰਾਨ) ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜਰਨੈਲ ਸਿੰਘ ਬੀਤੇ ਕਈ ਦਿਨਾਂ ਤੋਂ ਦਿੱਲੀ ਅੰਦੋਲਨ (Farmer's Protest in Delhi) ਵਿਚ ਡਟਿਆ ਹੋਇਆ ਸੀ।
Farmer's Protest
ਹੋਰ ਪੜ੍ਹੋ: ਉੱਤਰੀ ਕੋਰੀਆ ’ਚ 5100 ਰੁਪਏ ਹੋਈ ਇਕ ਕੱਪ ਚਾਹ ਦੀ ਕੀਮਤ
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜਰਨੈਲ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸਰਗਰਮ ਆਗੂ ਸੀ। ਕਿਸਾਨ ਦੀ ਮ੍ਰਿਤਕ ਦੇਹ ਨੂੰ ਅੱਜ ਪਿੰਡ ਲਿਆ ਕੇ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਕਿਸਾਨ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।