ਜੰਤਰ-ਮੰਤਰ 'ਤੇ ਧਰਨਾ ਦੇਣ ਜਾ ਰਹੇ ਰਾਕੇਸ਼ ਟਿਕੈਤ ਨੂੰ ਹਿਰਾਸਤ 'ਚ ਲਿਆ, ''ਇਹ ਗ੍ਰਿਫ਼ਤਾਰੀ ਨਵੀਂ ਕ੍ਰਾਂਤੀ ਲਿਆਏਗੀ''
Published : Aug 21, 2022, 3:58 pm IST
Updated : Aug 21, 2022, 3:58 pm IST
SHARE ARTICLE
 Rakesh Tikat
Rakesh Tikat

ਨਾ ਰੁਕਾਂਗੇ, ਨਾ ਥੱਕਾਂਗੇ, ਨਾ ਝੁਕਾਂਗੇ

 

ਨਵੀਂ ਦਿੱਲੀ - ਕਿਸਾਨ ਆਗੂ ਰਾਕੇਸ਼ ਟਿਕੈਤ ਅੱਜ ਦਿੱਲੀ ਵਿਚ ਬੇਰੁਜ਼ਗਾਰੀ ਨੂੰ ਲੈ ਕੇ ਪ੍ਰਦਰਸ਼ਨ ਕਰਨ ਜਾ ਰਹੇ ਸਨ ਕਿ ਦਿੱਲੀ ਵਿਚ ਦਾਖਲ ਹੁੰਦੇ ਸਮੇਂ ਉਹਨਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਦਿੱਲੀ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਟਿਕੈਤ ਨੂੰ ਗਾਜ਼ੀਪੁਰ 'ਚ ਉਦੋਂ ਰੋਕਿਆ ਗਿਆ, ਜਦੋਂ ਉਹ ਜੰਤਰ-ਮੰਤਰ ਜਾ ਰਹੇ ਸਨ। ਉਨ੍ਹਾਂ ਕਿਹਾ,''ਇਸ ਤੋਂ ਬਾਅਦ, ਉਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਅਤੇ ਮਧੁ ਵਿਹਾਰ ਪੁਲਿਸ ਥਾਣੇ ਲਿਜਾਇਆ ਗਿਆ, ਜਿੱਥੇ ਪੁਲਿਸ ਨੇ ਉਨ੍ਹਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਵਾਪਸ ਜਾਣ ਦੀ ਅਪੀਲ ਕੀਤੀ।'

 Rakesh Tikat

Rakesh Tikat

ਭਾਰਤੀ ਕਿਸਾਨ ਸੰਘ (ਬੀ.ਕੇ.ਯੂ.) ਦੇ ਰਾਸ਼ਟਰੀ ਬੁਲਾਰੇ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਇਕ ਪ੍ਰਮੁੱਖ ਚਿਹਰੇ ਟਿਕੈਤ ਨੇ ਦੋਸ਼ ਲਗਾਇਆ ਕਿ ਦਿੱਲੀ ਪੁਲਿਸ ਕੇਂਦਰ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ।  ਉਧਰ ਰਾਕੇਸ਼ ਟਿਕੈਤ ਨੇ ਟਵੀਟ ਕਰ ਕੇ ਲਿਖਿਆ ਹੈ ਕਿ  ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਦਿੱਲੀ ਪੁਲਿਸ ਕਿਸਾਨਾਂ ਦੀ ਆਵਾਜ਼ ਦਬਾ ਨਹੀਂ ਸਕੀ। ਇਹ ਗ੍ਰਿਫ਼ਤਾਰੀ ਇਕ ਨਵੀਂ ਕ੍ਰਾਂਤੀ ਲਿਆਏਗੀ।

file photo 

ਇਹ ਸੰਘਰਸ਼ ਅੰਤਿਮ ਸਾਹ ਤੱਕ ਜਾਰੀ ਰਹੇਗਾ। ਨਾ ਰੁਕਾਂਗਾ, ਨਾ ਥਕਾਂਗਾ, ਨਾ ਝੁਕਾਂਗੇ।'' ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਗੋਪਾਲ ਰਾਏ ਨੇ ਟਿਕੈਤ ਦੀ ਹਿਰਾਸਤ ਦੀ ਨਿੰਦਾ ਕੀਤੀ। ਰਾਏ ਨੇ ਕਿਹਾ,''ਕਿਸਾਨ ਆਗੂ ਰਾਕੇਸ਼ ਟਿਕੈਤ ਰੁਜ਼ਗਾਰ ਅੰਦੋਲਨ ਲਈ ਜਾ ਰਹੇ ਸਨ ਪਰ ਪੁਲਸ ਨੇ ਉਨ੍ਹਾਂ ਨੂੰ ਸਰਹੱਦ 'ਤੇ ਹੀ ਰੋਕ ਦਿੱਤਾ। ਇਹ ਬਹੁਤ ਹੀ ਨਿੰਦਾਯੋਗ ਹੈ।''


 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement