ਕਿਸਾਨਾਂ ਨੇ ਨਾਰਾਇਣਗੜ੍ਹ ਸ਼ੂਗਰ ਮਿਲ ਤੋਂ ਗੰਨੇ ਦੀ 100 ਕਰੋੜ ਤੋਂ ਵੱਧ ਬਕਾਇਆ ਰਾਸ਼ੀ ਨੂੰ ਲੈ ਕੇ ਬਾਜ਼ਾਰ ਵਿਚ ਪ੍ਰਦਰਸ਼ਨ ਕੀਤਾ।
ਅੰਬਾਲਾ: ਹਰਿਆਣਾ ਦੇ ਅੰਬਾਲਾ ਸ਼ਹਿਰ ਵਿਚ ਗੰਨਾ ਕਿਸਾਨਾਂ ਵੱਲੋਂ ਅੱਜ ਨੰਗੇ ਧੜ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਨੇ ਨਾਰਾਇਣਗੜ੍ਹ ਸ਼ੂਗਰ ਮਿਲ ਤੋਂ ਗੰਨੇ ਦੀ 100 ਕਰੋੜ ਤੋਂ ਵੱਧ ਬਕਾਇਆ ਰਾਸ਼ੀ ਨੂੰ ਲੈ ਕੇ ਬਾਜ਼ਾਰ ਵਿਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਗੰਨੇ ਦਾ ਭੁਗਤਾਨ ਨਹੀਂ ਕੀਤਾ ਗਿਆ ਤਾਂ ਉਹ 2 ਮਈ ਨੂੰ ਗੰਨਾ ਕਮਿਸ਼ਨਰ ਪੰਚਕੂਲਾ ਦਾ ਘਿਰਾਓ ਕੀਤਾ ਜਾਵੇਗਾ।