ਮੁੱਖ ਮੰਤਰੀ ਵਲੋਂ ਵਿੱਤ ਵਿਭਾਗ ਨੂੰ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ...
Published : Jul 22, 2020, 9:24 am IST
Updated : Jul 22, 2020, 9:24 am IST
SHARE ARTICLE
Capt Amrinder Singh
Capt Amrinder Singh

ਉਨ੍ਹਾਂ ਖੁਰਾਕ ਵਿਭਾਗ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰ ਕੇ ਇਹ ਨਿਸ਼ਚਤ ਕਰਨ ਲਈ ਕਿਹਾ ਕਿ ਭਾਰਤ ਸਰਕਾਰ ਵਲੋਂ ਅਦਾਇਗੀਆਂ ਸਮੇਂ ਸਿਰ ਪੁਜਦੀਆਂ ਹੋ ਜਾਣ।

ਚੰਡੀਗੜ੍ਹ, 21 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿਤੀਆਂ ਕਿ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਸਬੰਧੀ ਸਾਰੇ ਵਿੱਤੀ ਇੰਤਜ਼ਾਮ ਸਮੇਂ ਸਿਰ ਪੂਰੇ ਕਰ ਲਏ ਜਾਣ ਤਾਂ ਜੋ ਸਾਉਣੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਕਿਸਾਨਾਂ ਨੂੰ ਸਮਾਂ ਰਹਿੰਦਿਆਂ ਅਦਾਇਗੀ ਕੀਤੀ ਜਾ ਸਕੇ।

ਸੂਬੇ ਵਿਚ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਹੀ ਸਾਉਣੀ ਮੰਡੀਕਰਨ ਸੀਜ਼ਨ ਮੌਕੇ ਵੀ ਕਿਸਾਨਾਂ ਨੂੰ ਅਦਾਇਗੀਆਂ, ਫ਼ਸਲ ਦੀ ਖਰੀਦ 48 ਘੰਟਿਆਂ ਅੰਦਰ ਯਕੀਨੀ ਬਣਾਈਆਂ ਜਾਣ। ਉਨ੍ਹਾਂ ਖੁਰਾਕ ਵਿਭਾਗ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰ ਕੇ ਇਹ ਨਿਸ਼ਚਤ ਕਰਨ ਲਈ ਕਿਹਾ ਕਿ ਭਾਰਤ ਸਰਕਾਰ ਵਲੋਂ ਅਦਾਇਗੀਆਂ ਸਮੇਂ ਸਿਰ ਪੁਜਦੀਆਂ ਹੋ ਜਾਣ।

PhotoPhoto

ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਕੋਵਿਡ-19 ਦੇ ਮੱਦੇਨਜ਼ਰ ਸਮਾਜਕ ਦੂਰੀ ਯਕੀਨੀ ਬਣਾਉਣ ਹਿੱਤ ਹੋਰ ਜ਼ਿਆਦਾ ਮੰਡੀਆਂ ਖੋਲ੍ਹਣ ਲਈ ਸਬੰਧਤ ਅਥਾਰਟੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਵਾਂਗ ਹੀ ਮਹਾਂਮਾਰੀ ਦੇ ਬਾਵਜੂਦ ਝੋਨੇ ਦੀ ਖਰੀਦ ਪ੍ਰਕਿਰਿਆ ਵੀ ਨਿਰਵਿਘਨ ਨੇਪਰੇ ਚੜ੍ਹ ਸਕੇ। ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿਚ ਸ਼ਾਮਲ ਸਮੁੱਚੀਆਂ ਏਜੰਸੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਕੋਵਿਡ-19 ਦੀਆਂ ਪਾਬੰਦੀਆਂ ਕਾਰਨ ਕੋਲਕਾਤਾ ਦੀਆਂ ਬਾਰਦਾਨਾ ਤਿਆਰ ਕਰਨ ਵਾਲੀਆਂ ਮਿੱਲਾਂ ਆਪਣੀ ਪੂਰੀ ਸਮਰਥਾ ਅਨੁਸਾਰ ਕੰਮ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਬਾਰਦਾਨੇ ਦੀ ਸਪਲਾਈ 'ਤੇ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਵਿਭਾਗ ਨੂੰ ਇਕ ਵਾਰ ਵਰਤੇ ਜਾ ਚੁੱਕੇ ਬਾਰਦਾਨੇ ਦੇ ਮੁੜ ਇਸਤੇਮਾਲ ਅਤੇ ਇਸ ਤੋਂ ਇਲਾਵਾ ਐਚ.ਡੀ.ਪੀ.ਈ. (ਪਲਾਸਟਿਕ) ਥੈਲੇ ਇਸਤੇਮਾਲ ਕਰਨ ਦੀ ਸੰਭਾਵਨਾ ਵੀ ਵਿਚਾਰਨ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement