ਪੰਜਾਬ ਵਿਚ ਦੂਜੇ ਦਿਨ ਵੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਧਰਨੇ ਤੇ ਪ੍ਰਦਰਸ਼ਨ ਹੋਏ
Published : Jul 22, 2020, 9:17 am IST
Updated : Jul 22, 2020, 9:17 am IST
SHARE ARTICLE
Photo
Photo

ਪੰਜਾਬ ਵਿਚ 13 ਕਿਸਾਨ ਜਥੇਬੰਦੀਆਂ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਅੱਜ ਦੂਜੇ ਦਿਨ ਵੀ ਧਰਨੇ ਪ੍ਰਦਰਸ਼ਨ ਕੀਤੇ ਗਏ।

ਚੰਡੀਗੜ੍ਹ, 21 ਜੁਲਾਈ (ਗੁਰਉਪਦੇਸ਼ ਭੁੱਲਰ): ਪੰਜਾਬ ਵਿਚ 13 ਕਿਸਾਨ ਜਥੇਬੰਦੀਆਂ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਅੱਜ ਦੂਜੇ ਦਿਨ ਵੀ ਧਰਨੇ ਪ੍ਰਦਰਸ਼ਨ ਕੀਤੇ ਗਏ। 13 ਕਿਸਾਨ ਜਥੇਬੰਦੀਆਂ ਦੇ ਅੰਦੋਲਨ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਅੱਜ 11 ਜ਼ਿਲ੍ਹਿਆਂ ਦੇ 56 ਪਿੰਡਾਂ ਵਿਚ ਮੋਦੀ ਸਰਕਾਰ ਵਿਰੁਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।

 

ਅੱਜ ਇਹ ਮੁਜ਼ਾਹਰੇ ਸੰਗਰੂਰ, ਬਠਿੰਡਾ, ਮੋਗਾ, ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਕੀਤੇ ਗਏ। ਖੇਤੀ ਆਰਡੀਨੈਂਸਾਂ ਦੇ ਵਿਰੋਧ ਤੋਂ ਇਲਾਵਾ ਬਿਜਲੀ ਐਕਟ ਵਿਚ ਸੋਧ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਯੂਨੀਅਨ ਦੀ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਦਸਿਆ ਕਿ ਇਹ ਰੋਸ ਮੁਜ਼ਾਹਰੇ 26 ਜੁਲਾਈ ਤਕ ਜਾਰੀ ਰਹਿਣਗੇ ਅਤੇ 27 ਜੁਲਾਈ ਨੂੰ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਆਦਿ ਦੇ ਘਰਾਂ ਵਲ ਟਰੈਕਟਰ ਮਾਰਚ ਹੋਣਗੇ। ਇਸੇ ਤਰ੍ਹਾਂ ਅੱਜ ਦੂਜੇ ਦਿਨ ਮਜ਼ਦੂਰਾਂ ਦੀ ਕਰਜ਼ਾ ਮਾਫ਼ੀ ਲਈ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਜਲੰਧਰ ਤੇ ਬਠਿੰਡਾ ਜ਼ਿਲ੍ਹਿਆਂ ਵਿਚ ਖੇਤ ਮਜ਼ਦੂਰਾਂ ਨੇ ਵੀ ਤਹਿਸੀਲ ਪਧਰੀ ਰੋਸ ਧਰਨੇ ਦਿਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement