ਪੰਜਾਬ ਵਿਚ ਦੂਜੇ ਦਿਨ ਵੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਧਰਨੇ ਤੇ ਪ੍ਰਦਰਸ਼ਨ ਹੋਏ
Published : Jul 22, 2020, 11:51 am IST
Updated : Jul 22, 2020, 11:52 am IST
SHARE ARTICLE
Protest
Protest

ਪੰਜਾਬ ਵਿਚ 13 ਕਿਸਾਨ ਜਥੇਬੰਦੀਆਂ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਦੂਜੇ ਦਿਨ ਵੀ ਧਰਨੇ ਪ੍ਰਦਰਸ਼ਨ ਕੀਤੇ ਗਏ।

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਵਿਚ 13 ਕਿਸਾਨ ਜਥੇਬੰਦੀਆਂ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਦੂਜੇ ਦਿਨ ਵੀ ਧਰਨੇ ਪ੍ਰਦਰਸ਼ਨ ਕੀਤੇ ਗਏ। 13 ਕਿਸਾਨ ਜਥੇਬੰਦੀਆਂ ਦੇ ਅੰਦੋਲਨ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਦੂਜੇ ਦਿਨ 11 ਜ਼ਿਲ੍ਹਿਆਂ ਦੇ 56 ਪਿੰਡਾਂ ਵਿਚ ਮੋਦੀ ਸਰਕਾਰ ਵਿਰੁਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।

ProtestProtest

ਇਹ ਮੁਜ਼ਾਹਰੇ ਸੰਗਰੂਰ, ਬਠਿੰਡਾ, ਮੋਗਾ, ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਕੀਤੇ ਗਏ। ਖੇਤੀ ਆਰਡੀਨੈਂਸਾਂ ਦੇ ਵਿਰੋਧ ਤੋਂ ਇਲਾਵਾ ਬਿਜਲੀ ਐਕਟ ਵਿਚ ਸੋਧ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਯੂਨੀਅਨ ਦੀ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਦਸਿਆ ਕਿ ਇਹ ਰੋਸ ਮੁਜ਼ਾਹਰੇ 26 ਜੁਲਾਈ ਤਕ ਜਾਰੀ ਰਹਿਣਗੇ ਅਤੇ 27 ਜੁਲਾਈ ਨੂੰ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਆਦਿ ਦੇ ਘਰਾਂ ਵਲ ਟਰੈਕਟਰ ਮਾਰਚ ਹੋਣਗੇ। ਇਸੇ ਤਰ੍ਹਾਂ ਦੂਜੇ ਦਿਨ ਮਜ਼ਦੂਰਾਂ ਦੀ ਕਰਜ਼ਾ ਮਾਫ਼ੀ ਲਈ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਜਲੰਧਰ ਤੇ ਬਠਿੰਡਾ ਜ਼ਿਲ੍ਹਿਆਂ ਵਿਚ ਖੇਤ ਮਜ਼ਦੂਰਾਂ ਨੇ ਵੀ ਤਹਿਸੀਲ ਪਧਰੀ ਰੋਸ ਧਰਨੇ ਦਿਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement