ਕਿਸਾਨੀ ਅੰਦੋਲਨ ਵਿਚ ਸੰਗਰੂਰ ਜ਼ਿਲ੍ਹੇ ਦਾ ਇਕ ਹੋਰ ਕਿਸਾਨ ਹੋਇਆ ਸ਼ਹੀਦ
Published : Aug 22, 2021, 7:58 pm IST
Updated : Aug 22, 2021, 7:58 pm IST
SHARE ARTICLE
Another farmer from Sangrur district martyred in Farmers Protest
Another farmer from Sangrur district martyred in Farmers Protest

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਬਾਰਡਰ ’ਤੇ ਜਾਰੀ ਸੰਘਰਸ਼ ਦੌਰਾਨ ਕਈ ਕਿਸਾਨ ਦੁਨੀਆਂ ਤੋਂ ਰੁਖਸਤ ਹੋ ਗਏ।

ਸੰਗਰੂਰ (ਲਖਵੀਰ ਸਿੰਘ ਧਾਂਦਰਾ): ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਬਾਰਡਰ ’ਤੇ ਜਾਰੀ ਸੰਘਰਸ਼ ਦੌਰਾਨ ਕਈ ਕਿਸਾਨ ਦੁਨੀਆਂ ਤੋਂ ਰੁਖਸਤ ਹੋ ਗਏ। ਇਸ ਦੌਰਾਨ ਹਾਲ ਹੀ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਬੇਨੜਾ ਦੇ ਕਿਸਾਨ ਮੱਘਰ ਸਿੰਘ ਦਾ ਦੇਹਾਂਤ ਹੋ ਗਿਆ। ਕਿਸਾਨ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

Farmers ProtestFarmers Protest

ਹੋਰ ਪੜ੍ਹੋ: CM ਕੈਪਟਨ ਦੀ ਸਿੱਧੂ ਦੇ ਸਲਾਹਕਾਰਾਂ ਨੂੰ ਸਲਾਹ, ਰਾਸ਼ਟਰ ਵਿਰੋਧੀ ਟਿੱਪਣੀਆਂ ਕਰਨ ਤੋਂ ਤਾੜਿਆ

ਇਸ ਮੌਕੇ ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ  ਦੱਸਿਆ ਕਿ ਕਿਸਾਨ ਮੱਘਰ ਸਿੰਘ ਕਾਫੀ ਲੰਬੇ ਸਮੇਂ ਤੋਂ ਕਿਸਾਨੀ ਮੋਰਚੇ ਨਾਲ ਜੁੜਿਆ ਹੋਇਆ ਸੀ ਤੇ ਉਹ ਪੰਜਵੀਂ ਵਾਰ ਦਿੱਲੀ ਮੋਰਚੇ ਵਿਚ ਸ਼ਿਰਕਤ ਕਰਨ ਲਈ ਗਿਆ ਸੀ। ਪਿਛਲੇ ਦਿਨੀਂ ਟਿਕਰੀ ਬਾਰਡਰ ’ਤੇ ਅਚਾਨਕ ਉਹਨਾਂ ਦੀ ਸਿਹਤ ਖ਼ਰਾਬ ਹੋ ਗਈ।

Farmer
Farmer

ਹੋਰ ਪੜ੍ਹੋ: ਕਲਿਆਣ ਸਿੰਘ ਦੇ ਅੰਤਿਮ ਦਰਸ਼ਨ ਦੌਰਾਨ ਤਿਰੰਗੇ ਉੱਪਰ ਨਜ਼ਰ ਆਇਆ BJP ਦਾ ਝੰਡਾ, ਕਾਂਗਰਸ ਨੇ ਚੁੱਕੇ ਸਵਾਲ

ਇਸ ਤੋਂ ਬਾਅਦ ਕਿਸਾਨ ਮੱਘਰ ਸਿੰਘ ਨੂੰ ਬਹਾਦਰਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਸਾਡੇ ਸੈਂਕੜੇ ਕਿਸਾਨ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋ ਗਏ ਹਨ ਪਰ ਸਾਡੇ ਹੌਂਸਲੇ ਅੱਜ ਵੀ ਬੁਲੰਦ ਹਨ।

Farmers Protest Farmers Protest

ਹੋਰ ਪੜ੍ਹੋ: ਅਕਾਲੀ ਦਲ ਦੇ ਮੁਖੌਟੇ 'ਚ ਭਾਜਪਾ ਦੇ ਨਵੇਂ ਰੂਪ ਤੋਂ ਸਾਵਧਾਨ ਰਹਿਣਾ ਜ਼ਰੂਰੀ : ਪ੍ਰੋ. ਬਲਜਿੰਦਰ ਕੌਰ

ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਵੱਲੋਂ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਹਟਾਂਗੇ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਲਈ 10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਕਿਹਾ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨ ਦਾ ਬਾਕੀ ਕਰਜ਼ਾ ਮੁਆਫ ਕਰਨ ਦੀ ਵੀ ਅਪੀਲ ਕੀਤੀ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement