
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿੱਚ...
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿੱਚ ਪੰਜਾਬ ਦੇ ਵੱਖ- ਵੱਖ ਸ਼ਹਿਰਾਂ ਵਿੱਚ ਕਿਸਾਨ ਮੇਲੇ ਲਗਾਏ ਜਾਂਦੇ ਹਨ। ਅੱਜ ਲੁਧਿਆਣਾ ਵਿਖੇ ਦੋ ਦਿਨਾਂ (21-22 ) ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ, ਇਹਨਾਂ ਕਿਸਾਨ ਮੇਲਿਆਂ ਵਿਚ ਯੂਨੀਵਰਸਿਟੀ ਵਲੋਂ ਸਿਫਾਰਿਸ਼ ਕੀਤੀਆਂ ਨਵੀਆਂ ਕਿਸਮਾਂ, ਨਵੀ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ।
Wheat
ਯੂਨੀਵਰਸਿਟੀ ਦੇ ਕਿਸਾਨ ਮੇਲਿਆਂ ਵਿੱਚ ਖੇਤੀ ਗਿਆਨ ਪ੍ਰਦਰਸ਼ਨੀਆਂ ਤੋਂ ਇਲਾਵਾ ਫ਼ਸਲਾਂ ਅਤੇ ਸਬਜ਼ੀਆਂ ਦੇ ਸੁਧਰੇ ਬੀਜ ਕਿਸਾਨਾਂ ਦੀ ਖਿੱਚ ਦਾ ਮੁੱਖ ਕੇਂਦਰ ਹੁੰਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ. ਦੇ ਡਾ: ਤਰਸੇਮ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਾਲ ਯੂਨੀਵਰਸਿਟੀ ਕਣਕ ਦੀ ਪਛੇਤੀ ਬਿਜਾਈ ਲਈ ਨਵੀਂ ਕਿਸਮ PBW 752 ਦਾ ਬੀਜ ਕਿਸਾਨਾਂ ਨੂੰ ਦੇ ਰਹੀ ਹੈ।
Wheat and paddy
ਇਹ ਕਿਸਮ 130 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਝਾੜ 19.2 ਕੁਇੰਟਲ ਪ੍ਰਤੀ ਏਕੜ ਹੈ। ਇਸ ਤੋਂ ਇਲਾਵਾ ਕਣਕ ਦੀ ਉਨਤ ਪੀ ਬੀ ਡਬਲਯੂ 550 ਕਿਸਮ ਤਕਰੀਬਨ 145 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਮੋਟੇ ਅਤੇ ਔਸਤ ਝਾੜ 23.0 ਕੁਇੰਟਲ ਪ੍ਰਤੀ ਏਕੜ ਹੈ।ਇਹ ਕਿਸਮ ਪੀਲੀ ਅਤੇ ਭੂਰੀ ਕੁੰਗੀ ਦਾ ਟਾਕਰਾ ਕਰਦੀ ਹੈ। ਇਸ ਤੋਂ ਇਲਾਵਾ ਕਣਕ ਦੀਆਂ ਹੋਰ ਕਿਸਮਾਂ ਜਿਵੇਂ ਉਨਤ ਪੀ ਬੀ ਡਬਲਯੂ 343, ਪੀ ਬੀ ਡਬਲਯੂ 1 ਜ਼ਿੰਕ ਇਸ ਦੇ ਦਾਣਿਆਂ ਵਿੱਚ ਜ਼ਿੰਕ ਦੀ ਵਧੇਰੇ ਮਾਤਰਾ ਹੁੰਦੀ ਹੈ ਜੋ ਕਿ ਮਨੁੱਖੀ ਸਿਹਤ ਲਈ ਇੱਕ ਜ਼ਰੂਰੀ ਤੱਤ ਹੈ।
Wheat PBW 752
ਇਸ ਤੋਂ ਇਲਾਵਾ ਪੀ ਬੀ ਡਬਲਯੂ 725, ਪੀ ਬੀ ਡਬਲਯੂ 677, ਐਚ ਡੀ 3086, ਐਚ ਡੀ 2967, ਡਬਲਯੂ ਐਚ 1105 ਦਾ ਬੀਜ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਬਜ਼ੀਆਂ ਦੀ ਘਰੇਲੂ ਜ਼ਰੂਰਤ ਨੂੰ ਪੂਰਾ ਕਰਨ ਲਈ ਸਬਜੀਆਂ ਦੀ ਕਿੱਟ ਵਿਕਰੀ ਲਈ ਮੌਜੂਦ ਹੈ। ਇਸ ਵਿੱਚ 10 ਸਬਜ਼ੀਆਂ ਦੇ ਬੀਜ ਦਿੱਤੇ ਜਾ ਰਹੇ ਹਨ ਜੋ ਕਿ 10-12 ਮਰਲੇ ਵਿੱਚ ਲਗਾਏ ਜਾ ਸਕਦੇ ਹਨ।
Wheat
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ‘ਚ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਥੇ ਪਹੁੰਚੇ ਹੋਏ ਹਨ।